ਯੂਥ ਕਾਂਗਰਸ ਵਲੋਂ ਵੱਖ - ਵੱਖ ਇਲਾਕਿਆਂ ਵਿਚ ਕਾਂਗਰਸ ਦੇ ਝੰਡੇ ਲਹਿਰਾਏ
ਨਕੋਦਰ, 26 ਅਗਸਤ (ਤਿਲਕ ਰਾਜ ਸ਼ਰਮਾ) ਯੂਥ ਕਾਂਗਰਸ ਨਕੋਦਰ ਵਲੋਂ ਪਾਰਟੀ ਦੀ ਵਿਚਾਰਧਾਰਾ ਅਤੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦੇ ਮਕਸਦ ਨਾਲ ‘ਹਰ ਘਰ ਝੰਡਾ, ਹਰ ਘਰ ਪੰਜਾ ਮੁਹਿੰਮ ਤਹਿਤ ਵੱਖ-ਵੱਖ ਇਲਾਕਿਆਂ ਵਿੱਚ ਕਾਂਗਰਸ ਪਾਰਟੀ ਦੇ ਝੰਡੇ ਲਹਿਰਾਏ ਗਏ। ਇਸ ਮੌਕੇ ਯੂਥ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਵਲੋਂ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਬਾਰੇ ਜਾਣੂ ਕਰਵਾਇਆ ਗਿਆ।
ਨਕੋਦਰ, 26 ਅਗਸਤ (ਤਿਲਕ ਰਾਜ ਸ਼ਰਮਾ) ਯੂਥ ਕਾਂਗਰਸ ਨਕੋਦਰ ਵਲੋਂ ਪਾਰਟੀ ਦੀ ਵਿਚਾਰਧਾਰਾ ਅਤੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦੇ ਮਕਸਦ ਨਾਲ ‘ਹਰ ਘਰ ਝੰਡਾ, ਹਰ ਘਰ ਪੰਜਾ ਮੁਹਿੰਮ ਤਹਿਤ ਵੱਖ-ਵੱਖ ਇਲਾਕਿਆਂ ਵਿੱਚ ਕਾਂਗਰਸ ਪਾਰਟੀ ਦੇ ਝੰਡੇ ਲਹਿਰਾਏ ਗਏ। ਇਸ ਮੌਕੇ ਯੂਥ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਵਲੋਂ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਗੁਰਸਿਮਰਨ ਪਾਲ ਸਿੰਘ ਚੌਧਰੀ ਪ੍ਰਧਾਨ ਯੂਥ ਕਾਂਗਰਸ ਨਕੋਦਰ, ਮਨਪ੍ਰੀਤ ਚੱਢਾ ਪ੍ਰਧਾਨ ਯੂਥ ਕਾਂਗਰਸ ਜਲੰਧਰ ਦਿਹਾਤੀ , ਅਤੇ ਡਾ. ਨਵਜੋਤ ਦਹੀਆ ਹਲਕਾ ਇੰਚਾਰਜ ਨਕੋਦਰ, ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਆਗੂਆਂ ਨੇ ਕਿਹਾ ਕਿ ‘ਹਰ ਘਰ ਝੰਡਾ, ਹਰ ਘਰ ਪੰਜਾ, ਮੁਹਿੰਮ ਦਾ ਮੁੱਖ ਮਕਸਦ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਅਤੇ ਲੋਕ-ਹਿੱਤ ਨਾਲ ਜੁੜੇ ਸੰਦੇਸ਼ ਨੂੰ ਹਰ ਘਰ ਤੱਕ ਪਹੁੰਚਾਉਣਾ ਹੈ। ਆਗੂਆਂ ਨੇ ਕਿਹਾ ਕਿ ਜ਼ਮੀਨੀ ਪੱਧਰ ’ਤੇ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਨੂੰ ਸਰਗਰਮ ਕੀਤਾ ਜਾ ਰਿਹਾ ਹੈ ।