ਸਟੇਟ ਪਬਲਿਕ ਸਕੂਲ ਸ਼ਾਹਕੋਟ ਦੇ ਵਿਦਿਆਰਥੀਆਂ ਦਾ ਜ਼ੋਨਲ ਅਥਲੈਟਿਕਸ ਚੈਂਪੀਅਨਸ਼ਿਪ ’ ਚ ਸ਼ਾਨਦਾਰ ਪ੍ਰਦਰਸ਼ਨ
ਸ਼ਾਹਕੋਟ, 26 ਅਗਸਤ (ਦਲਜੀਤ ਸਿੰਘ ਸਚਦੇਵਾ)- ਸਟੇਟ ਪਬਲਿਕ ਸਕੂਲ ਸ਼ਾਹਕੋਟ ਦੇ ਪ੍ਰਧਾਨ ਡਾ. ਨਰੋਤਮ ਸਿੰਘ, ਉਪ ਪ੍ਰਧਾਨ ਡਾ.
ਜ਼
ਜ਼ੋਨਲ ਅਥਲੈਟਿਕਸ ਚੈਂਪੀਅਨਸ਼ਿਪ ’ਚੋਂ ਸ਼ਾਨਦਾਰ ਪ੍ਰਦਰਸ਼ਨ ਵਾਲੇ ਸਟੇਟ ਪਬਲਿਕ ਸਕੂਲ ਸ਼ਾਹਕੋਟ ਦੇ ਵਿਦਿਆਰਥੀਆਂ ਨਾਲ ਪ੍ਰਿੰਸੀਪਲ ਡਾ. ਕੰਵਰ ਨੀਲ ਕਮਲ ਤੇ ਹੋਰ। ਤਸਵੀਰ : ਦਲਜੀਤ ਸਿੰਘ ਸਚਦੇਵਾ
27-08-2026
ਸ਼ਾਹਕੋਟ, 26 ਅਗਸਤ (ਦਲਜੀਤ ਸਿੰਘ ਸਚਦੇਵਾ)- ਸਟੇਟ ਪਬਲਿਕ ਸਕੂਲ ਸ਼ਾਹਕੋਟ ਦੇ ਪ੍ਰਧਾਨ ਡਾ. ਨਰੋਤਮ ਸਿੰਘ, ਉਪ ਪ੍ਰਧਾਨ ਡਾ. ਗਗਨਦੀਪ ਕੌਰ ਤੇ ਪ੍ਰਿੰਸੀਪਲ ਡਾ. ਕੰਵਰ ਨੀਲ ਕਮਲ ਦੀ ਅਗਵਾਈ ਹੇਠ ਸਟੇਟ ਪਬਲਿਕ ਸਕੂਲ ਸ਼ਾਹਕੋਟ ਦੇ ਵਿਦਿਆਰਥੀਆਂ ਨੇ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਸੀਚੇਵਾਲ ਵਿਖੇ ਕਰਵਾਏ ਜ਼ੋਨਲ ਐਥਲੈਟਿਕਸ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪ੍ਰਿੰਸੀਪਲ ਕੰਵਰ ਨੀਲ ਕਮਲ ਨੇ ਦੱਸਿਆ ਕਿ ਲੜਕੀਆਂ ਦੇ ਰੱਸਾਕਸ਼ੀ ਮੁਕਾਬਲੇ ਵਿਚ ਸਟੇਟ ਪਬਲਿਕ ਸਕੂਲ ਦੀਆਂ ਲੜਕੀਆਂ ਨੇ 19 ਸਾਲ ਤੋਂ ਘੱਟ ਅਤੇ 17 ਸਾਲ ਤੋਂ ਘੱਟ ਦੋਵਾਂ ਗਰੁੱਪਾਂ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ। ਲੜਕਿਆਂ ਦੇ ਰੱਸਾਕਸ਼ੀ ਮੁਕਾਬਲੇ ਵਿਚ 19 ਸਾਲ ਤੋਂ ਘੱਟ ਅਤੇ 17 ਸਾਲ ਤੋਂ ਘੱਟ ਦੋਵਾਂ ਗਰੁੱਪਾਂ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਕੀਤਾ । ਦਾਨਿਸ਼ ਭਨੋਟ, ਰਿਤੁਰਾਜ ਅਤੇ ਸੀਵੰਸ਼ ਮਿੱਤਲ ਨੇ ਬੈਡਮਿੰਟਨ ਵਿਚ 19 ਸਾਲ ਤੋਂ ਘੱਟ ਦੇ ਗਰੁੱਪ ਵਿਚ ਸੋਨ ਤਗਮਾ ਜਿੱਤਿਆ। ਐਥਲੈਟਿਕਸ ਵਿਚ ਵਿਦਿਆਰਥੀਆਂ ਨੇ 100 , 200, 400 ਮੀਟਰ ਦੌੜ, ਸ਼ਾਟਪੁੱਟ, ਡਿਸਕਸ ਥ੍ਰੋ, ਰੀਲੇਅ ਦੌੜ ਤੇ ਲੰਬੀ ਛਾਲ ਵਿੱਚ ਹਿੱਸਾ ਲਿਆ। ਸਕੂਲ ਦੇ ਲੜਕਿਆਂ ਨੇ 14, 17 ਤੇ 19 ਸਾਲ ਤੋਂ ਘੱਟ ਉਮਰ ਦੇ ਗਰੁੱਪਾਂ ਵਿਚ ਰਿਲੇਅ ਦੌੜ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। 200 ਮੀਟਰ ਦੌੜ ਵਿਚ ਗੌਰੀਸ਼ ਸਿੰਘ ਨੇ 17 ਸਾਲ ਤੋਂ ਘੱਟ ਉਮਰ ਦੇ ਗਰੁੱਪ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ, ਲੰਬੀ ਛਾਲ ਵਿਚ ਹਰਕੀਰਤ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਤੇਜਬੀਰ ਸਿੰਘ ਨੇ 17 ਸਾਲ ਤੋਂ ਘੱਟ ਉਮਰ ਵਰਗ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ। 19 ਸਾਲ ਤੋਂ ਘੱਟ ਉਮਰ ਵਰਗ ਵਿਚ ਗੌਰਵ ਨੇ 200 ਮੀਟਰ ਮੀਟਰ ਦੌੜ ਤੇ ਲੰਬੀ ਛਾਲ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਨਾਮਣਾ ਖੱਟਿਆ। ਅੰਮ੍ਰਿਤਪਾਲ ਨੇ 400 ਮੀਟਰ ਦੌੜ ਵਿਚ ਦੂਜਾ ਸਥਾਨ, ਅਮਰਦੀਪ ਨੇ 1500 ਮੀਟਰ ਦੌੜ ਵਿਚ ਤੀਜਾ ਸਥਾਨ, ਦੀਪਿੰਦਰਜੀਤ ਸਿੰਘ ਨੇ ਸ਼ਾਟਪੁੱਟ ਤੇ ਡਿਸਕਸ ਥ੍ਰੋ ਵਿਚ ਦੂਜਾ ਸਥਾਨ ਅਤੇ ਸਾਹਿਬਜੋਤ ਸਿੰਘ ਨੇ ਸ਼ਾਟਪੁੱਟ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ। ਲਵਰੂਪ ਕੌਰ ਨੇ 100 ਮੀਟਰ ਦੌੜ ਵਿਚ ਦੂਜਾ ਸਥਾਨ, ਸਵਰੀਤ ਕੌਰ ਨੇ 200 ਤੇ 100 ਮੀਟਰ ਦੌੜ ਵਿਚ ਦੂਜਾ ਅਤੇ ਤੀਜਾ ਸਥਾਨ, ਨਵਰੋਜ ਕੌਰ ਨੇ 400 ਮੀਟਰ ਦੌੜ ਵਿਚ ਪਹਿਲਾ ਸਥਾਨ, ਨਵਜੋਤ ਕੌਰ ਨੇ 100 ਮੀਟਰ ਦੌੜ ਤੇ 200 ਮੀਟਰ ਦੌੜ ਵਿਚ ਪਹਿਲਾ ਸਥਾਨ ਹਾਸਲ ਕੀਤਾ। 19 ਸਾਲ ਤੋਂ ਘੱਟ ਉਮਰ ਦੇ ਗਰੁੱਪ ਵਿਚ ਪਲਕ ਕੌਰ ਨੇ 400 ਮੀਟਰ ਦੌੜ ਵਿਚ ਪਹਿਲਾ ਸਥਾਨ, ਮਨਜੋਤ ਕੌਰ ਨੇ 400 ਮੀਟਰ ਦੌੜ ਵਿਚ ਤੀਜਾ ਸਥਾਨ, ਸਮਰੀਨ ਕੌਰ ਨੇ 100 ਮੀਟਰ ਦੌੜ ਵਿਚ ਦੂਜਾ ਸਥਾਨ ਤੇ 200 ਮੀਟਰ ਦੌੜ ਵਿਚ ਤੀਜਾ ਸਥਾਨ ਤੇ ਸ਼ੀਤਲ ਕੌਰ ਨੇ ਸ਼ਾਟਪੁੱਟ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਸਟੇਟ ਪਬਲਿਕ ਸਕੂਲ ਸ਼ਾਹਕੋਟ ਨੇ ਜ਼ੋਨਲ 16 ਐਥਲੈਟਿਕਸ ਵਿਚ 9 ਸੋਨ, 10 ਚਾਂਦੀ, 6 ਕਾਂਸੀ, ਕੁੱਲ 25 ਤਗਮੇ ਜਿੱਤੇ। ਖੇਡ ਅਧਿਆਪਕਾ ਸ਼ਵੇਤਾ ਭੱਟੀ ਨੇ ਇਨ੍ਹਾਂ ਮੁਕਾਬਲਿਆਂ ਦੀ ਤਿਆਰੀ ਵਿਚ ਵਿਦਿਆਰਥੀਆਂ ਦੀ ਮਦਦ ਕੀਤੀ। ਪ੍ਰਿੰਸੀਪਲ ਡਾ. ਕੰਵਰ ਨੀਲ ਕਮਲ ਨੇ ਸਾਰੇ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਖੇਡਾਂ ਅਨੁਸ਼ਾਸਨ, ਆਤਮ ਵਿਸ਼ਵਾਸ ਤੇ ਟੀਮ ਭਾਵਨਾ ਪੈਦਾ ਕਰਦੀਆਂ ਹਨ।