ਬਿਲਗਾ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ , ਡਰੱਗ ਮਨੀ ਅਤੇ ਮੋਟਰਸਾਈਕਲ ਸਮੇਤ ਇਕ ਕਾਬੂ ਦੋਸ਼ੀ ਖਿਲਾਫ ਪਹਿਲਾਂ ਵੀ ਦਰਜ ਹਨ ਨਸ਼ਾ ਤਸਕਰੀ ਦੇ 8 ਮਾਮਲੇ
ਬਿਲਗਾ, 26 ਅਗਸਤ (ਤਜਿੰਦਰ ਕੁਮਾਰ)- ਸਥਾਨਕ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕਰਦਿਆਂ ਇਕ ਵਿਅਕਤੀ ਨੂੰ 60 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ 27,350 ਰੁਪਏ ਦੀ ਡਰੱਗ ਮਨੀ ਅਤੇ ਇਕ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਦਿਲਬਾਗ ਸਿੰਘ ਮੁੱਖ ਅਫਸਰ, ਥਾਣਾ ਬਿਲਗਾ ਨੇ ਦੱਸਿਆ ਕਿ ਮਿਤੀ 26-08-2026 ਨੂੰ ਐਸ.
ਥ
ਥਾਣਾ ਮੁਖੀ ਬਿਲਗਾ ਸਬ ਇੰਸਪੈਕਟਰ ਦਿਲਬਾਗ ਸਿੰਘ।
27-08-2026
ਬਿਲਗਾ, 26 ਅਗਸਤ (ਤਜਿੰਦਰ ਕੁਮਾਰ)- ਸਥਾਨਕ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕਰਦਿਆਂ ਇਕ ਵਿਅਕਤੀ ਨੂੰ 60 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ 27,350 ਰੁਪਏ ਦੀ ਡਰੱਗ ਮਨੀ ਅਤੇ ਇਕ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਦਿਲਬਾਗ ਸਿੰਘ ਮੁੱਖ ਅਫਸਰ, ਥਾਣਾ ਬਿਲਗਾ ਨੇ ਦੱਸਿਆ ਕਿ ਮਿਤੀ 26-08-2026 ਨੂੰ ਐਸ.ਆਈ. ਗੋਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਬੱਸ ਅੱਡਾ ਸੰਗੋਵਾਲ ਵਿਖੇ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਸ਼ੱਕੀ ਹਾਲਤ ਵਿਚ ਮੋਟਰਸਾਈਕਲ ਨੰਬਰ ਪੀ,ਬੀ-21-ਜੀ-0413 ਮਾਰਕਾ ਬਜਾਜ ਪਲਸਰ, ਰੰਗ ਲਾਲ-ਕਾਲਾ ‘ਤੇ ਆ ਰਹੇ ਇੱਕ ਵਿਅਕਤੀ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 60 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਅਤੇ 27,350/- ਰੁਪਏ ਦੀ ਭਾਰਤੀ ਕਰੰਸੀ ਡਰੱਗ ਮਨੀ ਬਰਾਮਦ ਹੋਈ। ਫੜੇ ਗਏ ਦੋਸ਼ੀ ਦੀ ਪਛਾਣ ਹਰਜਿੰਦਰ ਸਿੰਘ ਉਰਫ ਗੀਤਾ ਪੁੱਤਰ ਮੋਹਣ ਸਿੰਘ, ਵਾਸੀ ਉਮਰੇਵਾਲ, ਥਾਣਾ ਮਹਿਤਪੁਰ ਜਿਲ੍ਹਾ ਜਲੰਧਰ ਵਜੋਂ ਹੋਈ ਹੈ। ਪੁਲਿਸ ਨੇ ਦੋਸ਼ੀ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਦੀ ਤਫਤੀਸ਼ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਦੋਸ਼ੀ ਖਿਲਾਫ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ ਨਸ਼ਾ ਵੇਚਣ ਦੇ 08 ਮੁਕੱਦਮੇ ਦਰਜ ਹਨ।