26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਪਿੰਡ ਵਿਰਕ ਵਿਖੇ ਮੁਫ਼ਤ ਅੱਖਾਂ ਦੀ ਜਾਂਚ ਅਤੇ ਐਨਕਾਂ ਵੰਡਣ ਦਾ ਕੈਂਪ

ਗੁਰਾਇਆ, 26 ਅਗਸਤ (ਚਰਨਜੀਤ ਸਿੰਘ ਦੁਸਾਂਝ, ਬਲਵਿੰਦਰ ਸਿੰਘ)-ਬੜਾ ਪਿੰਡ: ਸਿਵਲ ਸਰਜਨ ਡਾ. ਰਾਜੇਸ਼ ਗਰਗ ਦੀ ਅਗਵਾਈ ਹੇਠ ਕਮਿਊਨਿਟੀ ਹੈਲਥ ਸੈਂਟਰ (ਸੀ.

Ad Position 21
No active advertisement
ਅਜੀਤ ਡੈਸਕ 27-08-2026
ਗੁਰਾਇਆ, 26 ਅਗਸਤ (ਚਰਨਜੀਤ ਸਿੰਘ ਦੁਸਾਂਝ, ਬਲਵਿੰਦਰ ਸਿੰਘ)-ਬੜਾ ਪਿੰਡ: ਸਿਵਲ ਸਰਜਨ ਡਾ. ਰਾਜੇਸ਼ ਗਰਗ ਦੀ ਅਗਵਾਈ ਹੇਠ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ਬੜਾ ਪਿੰਡ ਵੱਲੋਂ ਪਿੰਡ ਵਿਰਕ ਵਿਖੇ ਮੁਫ਼ਤ ਅੱਖਾਂ ਦੀ ਜਾਂਚ ਅਤੇ ਐਨਕਾਂ ਵੰਡਣ ਦਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਲਗਭਗ 60 ਲੋੜਵੰਦ ਵਿਅਕਤੀਆਂ ਨੂੰ ਮੁਫ਼ਤ ਐਨਕਾਂ ਵੰਡੀਆਂ ਗਈਆਂ। ਕੈਂਪ ਵਿੱਚ ਸਿਹਤ ਵਿਭਾਗ ਦੀ ਟੀਮ ਵੱਲੋਂ ਲੋਕਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਅੱਖਾਂ ਦੀ ਸਿਹਤ ਸਬੰਧੀ ਜ਼ਰੂਰੀ ਜਾਣਕਾਰੀ ਦਿੱਤੀ ਗਈ। ਲੋਕਾਂ ਨੂੰ ਨਿਯਮਤ ਤੌਰ ’ਤੇ ਅੱਖਾਂ ਦੀ ਜਾਂਚ ਕਰਵਾਉਣ ਅਤੇ ਨਜ਼ਰ ਸਬੰਧੀ ਕਿਸੇ ਵੀ ਸਮੱਸਿਆ ਦਾ ਸਮੇਂ ਸਿਰ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ । ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮੁਨੀਸ਼ ਸਾਗਰ ਨੇ ਕਿਹਾ ਕਿ ਅਜਿਹੇ ਸਿਹਤ ਕੈਂਪ ਲੋਕਾਂ ਨੂੰ ਉਨ੍ਹਾਂ ਦੇ ਨੇੜੇ ਹੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ । ਆਪਥੈਲਮਿਕ ਅਫ਼ਸਰ ਅਵਤਾਰ ਸਿੰਘ ਨੇ ਕੈਂਪ ਦੌਰਾਨ ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਅੱਖਾਂ ਦੀ ਸਿਹਤ ਸਬੰਧੀ ਲੋੜੀਂਦੀ ਸਲਾਹ ਦਿੱਤੀ। ਇਸ ਮੌਕੇ ਲੋਕਾਂ ਨੂੰ ਮੁਫ਼ਤ ਅੱਖਾਂ ਦਾਨ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ ਅਤੇ ਅੱਖਾਂ ਦਾਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ ।
Ad Position 22
No active advertisement
ਪਿਛਲੀ ਖ਼ਬਰ ਭੋਗ ’ ਤੇ ਵਿਸ਼ੇਸ਼ - ਮਾ . ਮਲਕੀਤ ਸਿੰਘ ਸੈਂਹਬੀ ਅਗਲੀ ਖ਼ਬਰ ਡਰੋਲੀ ਕਲਾਂ ਵਿਖੇ ਸ਼ਹੀਦ ਬਾਬਾ ਮੱਤੀ ਯਾਦਗਾਰੀ ਖੇਡ ਮੇਲੇ ਦੇ ਪੋਸਟਰ ਜਾਰੀ
Ad Position 24