28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵਲੋਂ ਸਕੂਲਾਂ , ਆਂਗਣਵਾੜੀ ਕੇਂਦਰਾਂ ਤੇ ਰਾਸ਼ਨ ਡਿਪੂਆਂ ਦਾ ਦੌਰਾ

ਜਲੰਧਰ, 27 ਅਗਸਤ (ਪਵਨ ਖਰਬੰਦਾ)- ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵਲੋਂ ਅੱਜ ਜ਼ਿਲ੍ਹੇ ਦੇ ਅਚਨਚੇਤ ਦੌਰੇ ਦੌਰਾਨ ਸਰਕਾਰੀ ਪ੍ਰਾਇਮਰੀ ਤੇ ਸਰਕਾਰੀ ਹਾਈ ਸਮਾਰਟ ਸਕੂਲ ਸੰਸਾਰਪੁਰ, ਸਰਕਾਰੀ ਪ੍ਰਾਇਮਰੀ ਤੇ ਸਰਕਾਰੀ ਮਿਡਲ ਸਕੂਲ ਧੀਣਾ, ਸਰਕਾਰੀ ਪ੍ਰਾਇਮਰੀ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਜਮਸ਼ੇਰ ਖਾਸ (ਕੰਨਿਆ) ਦਾ ਦੌਰਾ ਕੀਤਾ । ਇਸ ਦੌਰਾਨ ਸਰਕਾਰੀ ਸਕੂਲਾਂ ਵਿੱਚ ਮਿਡ-ਡੇ ਮੀਲ ਤਹਿਤ ਵਿਦਿਆਰਥੀਆਂ ਨੂੰ ਪਰੋਸੇ ਜਾ ਰਹੇ ਖਾਣੇ ਦੀ ਚੈਕਿੰਗ ਕੀਤੀ ਗਈ ਅਤੇ ਮੌਕੇ ’ਤੇ ਸਟਾਫ਼ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ ।

Ad Position 21
No active advertisement
ਅਜੀਤ ਡੈਸਕ 28-08-2026
ਜਲੰਧਰ, 27 ਅਗਸਤ (ਪਵਨ ਖਰਬੰਦਾ)- ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵਲੋਂ ਅੱਜ ਜ਼ਿਲ੍ਹੇ ਦੇ ਅਚਨਚੇਤ ਦੌਰੇ ਦੌਰਾਨ ਸਰਕਾਰੀ ਪ੍ਰਾਇਮਰੀ ਤੇ ਸਰਕਾਰੀ ਹਾਈ ਸਮਾਰਟ ਸਕੂਲ ਸੰਸਾਰਪੁਰ, ਸਰਕਾਰੀ ਪ੍ਰਾਇਮਰੀ ਤੇ ਸਰਕਾਰੀ ਮਿਡਲ ਸਕੂਲ ਧੀਣਾ, ਸਰਕਾਰੀ ਪ੍ਰਾਇਮਰੀ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਜਮਸ਼ੇਰ ਖਾਸ (ਕੰਨਿਆ) ਦਾ ਦੌਰਾ ਕੀਤਾ । ਇਸ ਦੌਰਾਨ ਸਰਕਾਰੀ ਸਕੂਲਾਂ ਵਿੱਚ ਮਿਡ-ਡੇ ਮੀਲ ਤਹਿਤ ਵਿਦਿਆਰਥੀਆਂ ਨੂੰ ਪਰੋਸੇ ਜਾ ਰਹੇ ਖਾਣੇ ਦੀ ਚੈਕਿੰਗ ਕੀਤੀ ਗਈ ਅਤੇ ਮੌਕੇ ’ਤੇ ਸਟਾਫ਼ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ । ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਦਿੱਤੇ ਜਾ ਰਹੇ ਖਾਣੇ ਦੀ ਗੁਣਵੱਤਾ ਹਰ ਹਾਲ ਵਿੱਚ ਯਕੀਨੀ ਬਣਾਈ ਜਾਵੇ । ਉਪਰੰਤ ਧਾਲੀਵਾਲ ਵੱਲੋਂ ਜਮਸ਼ੇਰ ਖਾਸ ਦੇ ਦੋ ਆਂਗਣਵਾੜੀ ਕੇਂਦਰਾਂ ਦੀ ਚੈਕਿੰਗ ਕੀਤੀ ਗਈ ਅਤੇ ਕੇਂਦਰਾਂ ਨੂੰ ਮਿਲ ਰਹੀ ਰਾਸ਼ਨ ਸਪਲਾਈ ਦਾ ਜਾਇਜ਼ਾ ਲਿਆ । ਇਸ ਤੋਂ ਬਾਅਦ ਮੈਂਬਰ ਫੂਡ ਕਮਿਸ਼ਨ ਵਲੋਂ ਰਾਸ਼ਨ ਡਿਪੂਆਂ ਦੀ ਚੈਕਿੰਗ ਕੀਤੀ ਗਈ। ਖੁਰਲਾ ਕਿੰਗਰਾ ਵਿਖੇ ਰਾਸ਼ਨ ਡਿਪੂਆਂ ਦੇ ਨਿਰੀਖਣ ਦੌਰਾਨ ਉਨ੍ਹਾਂ ਲਾਭਪਾਤਰੀਆਂ ਨੂੰ ਜਲਦ ਤੋਂ ਜਲਦ ਕਣਕ ਦੀ ਵੰਡ ਯਕੀਨੀ ਬਣਾਉਣ ਦੀ ਹਦਾਇਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜਰ ਗਰੁੱਪ ਦੀਆਂ ਵੱਖ - ਵੱਖ ਬ੍ਰਾਂਚਾਂ ’ ਚ ਰੱਖੜੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਕਿਸਾਨਾਂ ਦੀ ਦੋਖੀ ਭਾਜਪਾ ਨਾਲ ਹੱਥ ਮਿਲਾਉਣ ਲਈ ਤਰਲੋ ਮੱਛੀ ਹੋਇਆ ਅਕਾਲੀ ਦਲ - ਮੁੱਖ ਮੰਤਰੀ ਮਾਨ ਕਾਹਲਵਾਂ ਪਿੰਡ ’ ਚ ਵਿ...
Ad Position 24