ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ “ਗੁਰੂ ਲਾਧੋ ਰੇ ਦਿਵਸ” ਸੰਬੰਧੀ ਸਜਾਏ ਵਿਸ਼ੇਸ਼ ਦੀਵਾਨ
ਜਲੰਧਰ, 28 ਅਗਸਤ (ਐੱਮ. ਐੱਸ.
ਜਲੰਧਰ, 28 ਅਗਸਤ (ਐੱਮ. ਐੱਸ. ਲੋਹੀਆ) - ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਬਸਤੀ ਸ਼ੇਖ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਗੁਰਤਾਗੱਦੀ ਪ੍ਰਗਟ ਦਿਵਸ “ਗੁਰੂ ਲਾਧੋ ਰੇ” ਦਿਵਸ ਦੇ ਰੂਪ ’ਚ ਮਨਾਇਆ ਗਿਆ। ਇਸ ਸੰਬੰਧੀ ਸਜਾਏ ਵਿਸ਼ੇਸ਼ ਦੀਵਾਨ ਅੰਦਰ ਹਜ਼ੂਰੀ ਰਾਗੀ ਜੱਥਿਆਂ ਨੇ ਕੀਰਤਨ ਅਤੇ ਕਥਾ ਵੀਚਾਰਾਂ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਅੰਮ੍ਰਿਤ ਵੇਲੇ ਦੇ ਦੀਵਾਨ ਅੰਦਰ ਬੇਅੰਤ ਸਿੰਘ ਸਰਹੱਦੀ ਨੇ ਸੰਗਤ ਨੂੰ ਅੱਜ ਦੇ ਵਿਸ਼ੇਸ਼ ਦਿਨ ਦੀ ਵਧਾਈ ਦਿੰਦਿਆਂ ਇਤਿਹਾਸ ਤੋਂ ਜਾਣੂ ਕਰਵਾਇਆ। ਮਹੀਨਾਵਾਰੀ ਪੂਰਨਮਾਸ਼ੀ ਦੇ ਵਿਸ਼ੇਸ਼ ਦੀਵਾਨ ਦੁਪਹਿਰ ਸਮੇਂ ਸਜਾਏ ਗਏ, ਜਿਸ ’ਚ ਪ੍ਰਸਿੱਧ ਸਮਾਜ ਸੇਵਕ ਅਤੇ ਗੁਰਦੁਆਰਾ ਗੁਰੂ ਅਮਰਦਾਸ ਏਕਤਾ ਵਿਹਾਰ ਦੇ ਮੁੱਖ ਸੇਵਾਦਾਰ ਦਲਜੀਤ ਸਿੰਘ ਲੈਂਡਲਾਰਡ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ, ਜਿਨ੍ਹਾਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਕ੍ਰਿਪਾਲ ਸਿੰਘ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਪ੍ਰਧਾਨ ਗੁਰਕ੍ਰਿਪਾਲ ਸਿੰਘ ਨੇ ਸਮੂਹ ਸੰਗਤ ਨੂੰ “ਗੁਰੂ ਲਾਧੋ ਰੇ ਦਿਵਸ” ਦੀ ਵਧਾਈ ਦਿੱਤੀ। ਵੱਡੀ ਗਿਣਤੀ ’ਚ ਸੰਗਤ ਨੇ ਦੀਵਾਨ ਦਾ ਅਨੰਦ ਮਾਣਿਆ।