ਬੈਂਕ ਆਫ਼ ਇੰਡੀਆ ਵਲੋਂ ਸਾਈਬਰ ਤੇ ਬੈਂਕਿੰਗ ਠੱਗੀ ਤੋਂ ਬਚਾਅ ਲਈ ਜਾਗਰੂਕਤਾ ਕੈਂਪ
ਜਲੰਧਰ, 28 ਅਗਸਤ (ਜਤਿੰਦਰ ਪੰਮੀ)– ਬੈਂਕ ਆਫ਼ ਇੰਡੀਆ ਦੀ ਓਵਰਸੀਜ਼ ਬ੍ਰਾਂਚ ਵੱਲੋਂ ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਪ੍ਰਾਈਵੇਟ ਸਕੂਲ ’ਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦਾ ਮੁੱਖ ਮਕਸਦ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਬੈਂਕਿੰਗ ਠੱਗੀਆਂ ਅਤੇ ਸਾਈਬਰ ਅਪਰਾਧਾਂ ਤੋਂ ਸੁਚੇਤ ਕਰਨਾ ਸੀ।
ਜਲੰਧਰ, 28 ਅਗਸਤ (ਜਤਿੰਦਰ ਪੰਮੀ)– ਬੈਂਕ ਆਫ਼ ਇੰਡੀਆ ਦੀ ਓਵਰਸੀਜ਼ ਬ੍ਰਾਂਚ ਵੱਲੋਂ ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਪ੍ਰਾਈਵੇਟ ਸਕੂਲ ’ਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦਾ ਮੁੱਖ ਮਕਸਦ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਬੈਂਕਿੰਗ ਠੱਗੀਆਂ ਅਤੇ ਸਾਈਬਰ ਅਪਰਾਧਾਂ ਤੋਂ ਸੁਚੇਤ ਕਰਨਾ ਸੀ। ਇਸ ਮੌਕੇ ਬੈਂਕ ਆਫ਼ ਇੰਡੀਆ ਦੇ ਵਿਜੀਲੈਂਸ ਮੁੱਖ ਪ੍ਰਬੰਧਕ ਯੋਗੇਸ਼ ਕੁਮਾਰ ਤੇ ਓਵਰਸੀਜ਼ ਬ੍ਰਾਂਚ ਦੇ ਸ਼ਾਖਾ ਪ੍ਰਬੰਧਕ ਮੁਕੇਸ਼ ਵਰਮਾ ਮੁੱਖ ਬੁਲਾਰੇ ਵਜੋਂ ਹਾਜ਼ਰ ਹੋਏ। ਯੋਗੇਸ਼ ਕੁਮਾਰ ਨੇ ਡਿਜੀਟਲ ਸੁਰੱਖਿਆ ’ਤੇ ਜ਼ੋਰ ਦਿੰਦਿਆਂ ਓ.ਟੀ.ਪੀ. ਠੱਗੀ, ਸ਼ੱਕੀ ਲਿੰਕਾਂ, ਫ਼ਰਜ਼ੀ ਫ਼ੋਨਾਂ ਅਤੇ ਆਨਲਾਈਨ ਠੱਗੀਆਂ ਤੋਂ ਬਚਣ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਡਿਜੀਟਲ ਯੁੱਗ ਵਿੱਚ ਵਿੱਤੀ ਸੁਰੱਖਿਆ ਪ੍ਰਤੀ ਸੁਚੇਤ ਰਹਿਣਾ ਬੇਹੱਦ ਜ਼ਰੂਰੀ ਹੈ। ਸ਼ਾਖਾ ਪ੍ਰਬੰਧਕ ਮੁਕੇਸ਼ ਵਰਮਾ ਨੇ ਬੈਂਕਿੰਗ ਸੁਰੱਖਿਆ ਨਾਲ ਸਬੰਧਤ ਮਹੱਤਵਪੂਰਨ ਸੁਝਾਅ ਸਾਂਝੇ ਕਰਦਿਆਂ ਕਿਹਾ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਰਤ ਵਿੱਚ ਤੁਰੰਤ ਬੈਂਕ ਜਾਂ ਸਾਈਬਰ ਹੈਲਪਲਾਈਨ ਨੰਬਰ 1930 ’ਤੇ ਸ਼ਿਕਾਇਤ ਦਰਜ ਕਰਵਾਈ ਜਾਵੇ। ਸਕੂਲ ਦੀ ਪ੍ਰਿੰਸੀਪਲ ਵਿਭਾ ਗੋਸਵਾਮੀ ਨੇ ਬੈਂਕ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ। ਕੈਂਪ ਦੌਰਾਨ ਸਕੂਲ ਦਾ ਸਮੁੱਚਾ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੌਜੂਦ ਸਨ।