29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਐਮ. ਜੀ. ਐੱਨ. ਕਾਲਜ ਦਾ ਕੀਤਾ ਦੌਰਾ, 1989-90 ’ਚ ਕੀਤੀ ਸੀ ਬੀ. ਐੱਡ

ਜਲੰਧਰ, 28 ਅਗਸਤ (ਜਤਿੰਦਰ ਪੰਮੀ)–ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ.

Ad Position 21
No active advertisement
ਅਜੀਤ ਡੈਸਕ 29-08-2026
ਜਲੰਧਰ, 28 ਅਗਸਤ (ਜਤਿੰਦਰ ਪੰਮੀ)–ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਐੱਮ. ਜੀ. ਐੱਨ. ਕਾਲਜ ਦਾ ਦੌਰਾ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਨੀਲੂ ਝਾਂਗੀ ਅਤੇ ਸਮੂਹ ਸਟਾਫ਼ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਦੱਸਣਯੋਗ ਹੈ ਕਿ ਕੈਬਨਿਟ ਮੰਤਰੀ ਨੇ ਸਾਲ 1989-1990 ਵਿਚ ਇਸ ਕਾਲਜ ਤੋਂ ਬੀ. ਐੱਡ. ਦੀ ਡਿਗਰੀ ਕੀਤੀ ਸੀ। ਸਟਾਫ਼ ਨਾਲ ਰੂਬਰੂ ਹੁੰਦਿਆਂ ਉਨ੍ਹਾਂ ਨੇ ਦੱਸਿਆ ਕਿ ਕਾਲਜ ਵਿਖੇ ਆ ਕੇ ਉਨ੍ਹਾਂ ਨੂੰ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਲਜ ਦੇ ਇਨਾਮ ਜੇਤੂਆਂ ਦੀ ਸੂਚੀ ਵਿੱਚ ਆਪਣਾ ਨਾਮ ਦੇਖ ਕੇ ਬਹੁਤ ਖੁਸ਼ੀ ਹੋਈ ਹੈ। ਉਨ੍ਹਾਂ ਦੱਸਿਆ ਕਿ ਐੱਮ.ਜੀ.ਐੱਨ. ਕਾਲਜ ਨੂੰ ਸੂਬੇ ਵਿੱਚ ਵਿੱਦਿਆ ਦੇ ਮੰਦਿਰ ਵਜੋਂ ਦੇਖਿਆ ਜਾਂਦਾ ਹੈ। ਕੈਬਨਿਟ ਮੰਤਰੀ ਨੇ ਅਧਿਆਪਕਾਂ ਨੂੰ ਕਿਹਾ ਕਿ ਪੂਰੀ ਲਗਨ ਤੇ ਮਿਹਨਤ ਨਾਲ ਵਿਦਿਆਰਥੀਆਂ ਨੂੰ ਪੜ੍ਹਾਇਆ ਜਾਵੇ ਤਾਂ ਕਿ ਉਹ ਖੁਸ਼ਹਾਲ ਤੇ ਵਿਕਸਿਤ ਸੂਬੇ ਦੇ ਨਿਰਮਾਣ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾ ਸਕਣ। ਹਰਭਜਨ ਸਿਘ ਈ.ਟੀ.ਓ. ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਬਣਾਉਣ ਲਈ ਸੰਜੀਦਾ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਦੇ ਅਣਥੱਕ ਯਤਨਾਂ ਸਦਕਾ ਅੱਜ ਸੁਬਾ ਸਿੱਖਿਆ ਦੇ ਖੇਤਰ ਵਿੱਚ ਕੇਰਲਾ ਨੂੰ ਪਛਾੜ ਕੇ ਦੇਸ਼ ਦਾ ਮੋਹਰੀ ਸੂਬਾ ਬਣਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਪੰਜਾਬ ਸਕੂਲ ਸਿੱਖਿਆ ਕ੍ਰਾਂਤੀ ਮੁਹਿੰਮ ਚਲਾ ਕੇ ਸਰਕਾਰੀ ਸਕੂਲਾਂ ਦੀ ਨੁਹਾਰ ਹੀ ਬਦਲ ਦਿੱਤੀ ਹੈ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਬਿਹਤਰ ਸੜਕੀ ਸੰਪਰਕ ਮੁਹੱਈਆ ਕਰਵਾਉਣ ਲਈ ਵੀ ਕਈ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਦੇ ਨਾਲ-ਨਾਲ ਨਵੀਆਂ ਸੜਕਾਂ ਦਾ ਜਾਲ ਵਿਛਾਇਆ ਜਾ ਰਿਹਾ ਹੈ, ਜੋ ਸੂਬੇ ਦੇ ਆਰਥਿਕ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ। ਇਸ ਮੌਕੇ ਐੱਮ. ਜੀ. ਐੱਨ. ਕਾਲਜ ਦੇ ਪ੍ਰਿੰਸੀਪਲ ਡਾ. ਨੀਲੂ ਝਾਂਗੀ ਵਲੋਂ ਕਾਲਜ ਵਲੋਂ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣੂੰ ਕਰਵਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਲੈਕਚਰਾਰ ਨੇਹਾ ਦੇ ਪਤੀ ਉਮੰਗ ਬੱਸੀ ਤੇ ਸੱਸ ਕੁਸੁਮ ਬੱਸੀ ਨੂੰ ਕੀਤਾ ਅਦਾਲਤ ’ਚ ਪੇਸ਼, 4 ਦਿਨਾ ਦਾ ਰਿਮਾਂਡ ਮਿਲ... ਅਗਲੀ ਖ਼ਬਰ ਬਸ਼ੀਰਪੁਰਾ ਵਿਖੇ ਟੂਟੀਆਂ ’ਚ ਆ ਰਹੇ ਗੰਦੇ ਪਾਣੀ ਤੋਂ ਲੋਕ ਪ੍ਰੇਸ਼ਾਨ
Ad Position 24