29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

‘ਹਮਾਰੇ ਰਾਮ’ ਦੇ ਸਫ਼ਲ ਮੰਚਨ ਜ਼ਰੀਏ ਲੋਕਾਂ ਨੂੰ ਦਿੱਤਾ ਸੱਚ ਤੇ ਧਰਮ ਦਾ ਸੁਨੇਹਾ

ਜਲੰਧਰ, 28 ਅਗਸਤ (ਐੱਮ. ਐੱਸ.

Ad Position 21
No active advertisement
ਕੈਬਨਿਟ ਮੰਤਰੀ ਮੋਹਿੰਦਰ ਭਗਤ ਸੰਬੋਧਨ ਕਰਦੇ ਹੋਏ। 29-08-2026
ਜਲੰਧਰ, 28 ਅਗਸਤ (ਐੱਮ. ਐੱਸ. ਲੋਹੀਆ)- ਪੰਜਾਬ ਸਰਕਾਰ ਦੇ ਵਿਸ਼ੇਸ਼ ਉਪਰਾਲੇ ਸਦਕਾ ਸੀ. ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਸ਼ਾਹਪੁਰ ਕੈਂਪਸ ਦੇ ਆਡੀਟੋਰੀਅਮ ਵਿਖੇ ‘ਹਮਾਰੇ ਰਾਮ’ ਨਾਟਕ ਦੇ ਪਹਿਲੇ ਦਿਨ ਦੋ ਸ਼ੋਅ ਕਰਵਾਏ ਗਏ, ਜਿਸ ’ਚ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਤੇ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਪਹਿਲੇ ਸ਼ੋਅ ਦੀ ਸ਼ੁਰੂਆਤ ਕਰਵਾਉਂਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਭਗਵਾਨ ਸ੍ਰੀ ਰਾਮ ਦੇ ਸਦੀਵੀ ਉਪਦੇਸ਼ਾਂ ਨੂੰ ਘਰ-ਘਰ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਾਰੇ ਧਰਮਾਂ ਦਾ ਬਰਾਬਰ ਸਤਿਕਾਰ ਕਰਦੀ ਹੈ ਤੇ ਸਰਕਾਰ ਦੇ ਇਸ ਉਪਰਾਲੇ ਦਾ ਉਦੇਸ਼ ਥੀਏਟਰ ਦੇ ਪ੍ਰਭਾਵਸ਼ਾਲੀ ਮਾਧਿਅਮ ਰਾਹੀਂ ਭਗਵਾਨ ਸ੍ਰੀ ਰਾਮ ਦੇ ਸੱਚ, ਧਰਮ, ਦਇਆ ਅਤੇ ਏਕਤਾ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦੇ ਨਾਲ-ਨਾਲ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਗਸਤ ਤੇ ਸਤੰਬਰ ਮਹੀਨੇ ਦੌਰਾਨ ਸੂਬੇ ਦੇ 12 ਸ਼ਹਿਰਾਂ ’ਚ ਇਸ ਪ੍ਰਸਿੱਧ ਨਾਟਕ ਦੇ 41 ਸ਼ੋਅ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਇਹ ਪਹਿਲਕਦਮੀ ਜਿੱਥੇ ਸਾਡੇ ਅਮੀਰ ਵਿਰਸੇ ਤੇ ਰਿਵਾਇਤੀ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰੇਗੀ ਉਥੇ ਨੌਜਵਾਨ ਪੀੜ੍ਹੀ ਨੂੰ ਭਾਰਤ ਦੀ ਅਧਿਆਤਮਕ ਤੇ ਸੱਭਿਆਚਾਰਕ ਵਿਰਾਸਤ ਨਾਲ ਵੀ ਜੋੜੇਗੀ। ਦੂਜੇ ਸ਼ੋਅ ਦੌਰਾਨ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਿਸ਼ਵ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ, ਰਾਹੁਲ ਆਰ ਭੁੱਚਰ, ਤੁਰਣ ਖੰਨਾ ਤੇ ਟੀਮ ਵਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ’ਚ ਪੇਸ਼ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਹ ਸ਼ੋਅ ਬਿਲਕੁਲ ਮੁਫ਼ਤ ਕਰਵਾਏ ਜਾ ਰਹੇ ਹਨ ਤਾਂ ਜੋ ਸਮਾਜ ਦੇ ਹਰ ਵਰਗ ਦੇ ਲੋਕ ਭਗਵਾਨ ਸ੍ਰੀ ਰਾਮ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਸਕਣ। ਉਨ੍ਹਾਂ ਦੱਸਿਆ ਕਿ 29 ਅਗਸਤ ਨੂੰ ਵੀ ਸੀ. ਟੀ. ਇੰਸਟੀਚਿਊਟ ਸ਼ਾਹਪੁਰ ਵਿਖੇ ਨਾਟਕ ‘ਹਮਾਰੇ ਰਾਮ’ ਦੇ ਦੋ ਸ਼ੋਅ ਦੁਪਹਿਰ 2 ਅਤੇ ਸ਼ਾਮ 6.30 ਵਜੇ ਕਰਵਾਏ ਜਾਣਗੇ। ਉਨ੍ਹਾਂ ਲੋਕਾਂ ਨੂੰ ‘ਹਮਾਰੇ ਰਾਮ’ ਨਾਟਕ ’ਚ ਵੱਧ ਤੋਂ ਵੱਧ ਗਿਣਤੀ ’ਚ ਸ਼ਿਰਕਤ ਕਰਕੇ ਭਗਵਾਨ ਸ੍ਰੀ ਰਾਮ ਦੇ ਆਦਰਸ਼ਾ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ। ਰਾਵਣ ਦੇ ਕਿਰਦਾਰ ’ਚ ਪ੍ਰਸਿੱਧ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਤੇ ਸੰਵਾਦ ਅਦਾਇਗੀ ਨੇ ਦਰਸ਼ਕਾਂ ਤੋਂ ਖੂਬ ਤਾੜੀਆਂ ਖੱਟੀਆਂ। ਇਸੇ ਤਰ੍ਹਾਂ ਨਾਟਕ ਦੇ ਨਿਰਮਾਤਾ ਰਾਹੁਲ ਆਰ. ਭੁੱਚਰ ਵਲੋਂ ਸ੍ਰੀ ਰਾਮ ਦੇ ਕਿਰਦਾਰ ਦੀ ਕੀਤੀ ਗਈ ਪ੍ਰਭਾਵਸ਼ਾਲੀ ਤੇ ਸੰਵੇਦਨਸ਼ੀਲ ਪੇਸ਼ਕਾਰੀ ਨੇ ਵੀ ਦਰਸ਼ਕਾਂ ਦੀ ਖੂਬ ਸ਼ਲਾਘਾ ਖੱਟੀ। ਜਦਕਿ ਸ਼ੰਕਰ ਮਹਾਦੇਵਨ, ਸੋਨੂੰ ਨਿਗਮ ਅਤੇ ਕੈਲਾਸ਼ ਖੇਰ ਵਰਗੇ ਨਾਮਵਰ ਗਾਇਕਾਂ ਦੀਆਂ ਪਿੱਠਵਰਤੀ ਰੁਹਾਨੀ ਅਤੇ ਸੰਗੀਤਕ ਪੇਸ਼ਕਾਰੀਆਂ ਨੇ ਮਾਹੌਲ ਨੂੰ ਹੋਰ ਵੀ ਪ੍ਰਭਾਵਸ਼ਾਲੀ ਬਣਾਇਆ। ਇਸ ਮੌਕੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ, ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ , ਐੱਸ. ਡੀ. ਐੱਮ. ਸ਼ੁਭੀ ਆਂਗਰਾ, ਚਰਨਜੀਤ ਸਿੰਘ ਚੰਨੀ, ਚੇਅਰਮੈਨ ਤੇ ਚਾਂਸਲਰ ਸੀ.ਟੀ. ਗਰੁੱਪ ਤੇ ਸੀ.ਟੀ. ਯੂਨੀਵਰਸਿਟੀ, ਵਾਈਸ ਚੇਅਰਮੈਨ ਹਰਪ੍ਰੀਤ ਸਿੰਘ ਤੇ ਹੋਰ ਉੱਘੀਆਂ ਸ਼ਖਸੀਅਤਾਂ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਡੀ. ਸੀ. ਦਫ਼ਤਰ ਤੇ ਆਮ ਆਦਮੀ ਕਲੀਨਿਕਾਂ ’ਚ ਸਟਾਫ਼ ਨੇ ਕੀਤਾ ਕੰਮ, ਰੱਖੜੀ ਕਾਰਨ ਹਾਜ਼ਰੀ ਰਹੀ ਘੱਟ ਅਗਲੀ ਖ਼ਬਰ ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ ਕਰਵਾਇਆ
Ad Position 24