29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਡੀ. ਸੀ. ਦਫ਼ਤਰ ਤੇ ਆਮ ਆਦਮੀ ਕਲੀਨਿਕਾਂ ’ਚ ਸਟਾਫ਼ ਨੇ ਕੀਤਾ ਕੰਮ, ਰੱਖੜੀ ਕਾਰਨ ਹਾਜ਼ਰੀ ਰਹੀ ਘੱਟ

ਜਲੰਧਰ, 28 ਅਗਸਤ (ਜਤਿੰਦਰ ਪੰਮੀ)– ਬੀਤੇ ਦਿਨ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਕੀਤੀ ਗਈ ਸਮੂਹਿਕ ਛੁੱਟੀ ਤੇ ਰੋਸ ਪ੍ਰਦਰਸ਼ਨ ਤੋਂ ਬਾਅਦ ਸ਼ੁੱਕਰਵਾਰ ਨੂੰ ਰੱਖੜੀ ਵਾਲੇ ਦਿਨ ਜ਼ਿਲ੍ਹੇ ਦੇ ਸਰਕਾਰੀ ਦਫ਼ਤਰਾਂ ਤੋਂ ਇਲਾਵਾ ਡੀ. ਸੀ.

Ad Position 21
No active advertisement
ਅਜੀਤ ਡੈਸਕ 29-08-2026
ਜਲੰਧਰ, 28 ਅਗਸਤ (ਜਤਿੰਦਰ ਪੰਮੀ)– ਬੀਤੇ ਦਿਨ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਕੀਤੀ ਗਈ ਸਮੂਹਿਕ ਛੁੱਟੀ ਤੇ ਰੋਸ ਪ੍ਰਦਰਸ਼ਨ ਤੋਂ ਬਾਅਦ ਸ਼ੁੱਕਰਵਾਰ ਨੂੰ ਰੱਖੜੀ ਵਾਲੇ ਦਿਨ ਜ਼ਿਲ੍ਹੇ ਦੇ ਸਰਕਾਰੀ ਦਫ਼ਤਰਾਂ ਤੋਂ ਇਲਾਵਾ ਡੀ. ਸੀ. ਦਫ਼ਤਰ ਦੇ ਮੁਲਾਜ਼ਮਾਂ ਅਤੇ ਆਮ ਆਦਮੀ ਕਲੀਨਿਕ ਦੇ ਸਟਾਫ਼ ਵਲੋਂ ਹਾਜ਼ਰ ਹੋ ਕੇ ਕੰਮ ਕੀਤਾ ਗਿਆ ਹਾਲਾਂਕਿ ਤਿਉਹਾਰ ਕਾਰਨ ਬਹੁਤੇ ਮਹਿਲਾ ਮੁਲਾਜ਼ਮ ਛੁੱਟੀ ਹੋਣ ਕਾਰਨ ਸਟਾਫ ਦੀ ਹਾਜ਼ਰੀ ਘੱਟ ਸੀ। ਓਧਰ ਸਬ-ਰਜਿਸਟਰਾਰ ਦਫ਼ਤਰਾਂ ਵਿਚ ਵੀ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਦਾ ਕੰਮ ਕੀਤਾ ਗਿਆ। ਤਿਉਹਾਰ ਕਾਰਨ ਸਰਕਾਰੀ ਦਫ਼ਤਰ ਖੁੱਲ੍ਹਣ ਦਾ ਸਮਾਂ 11 ਵਜੇ ਸੀ, ਜਿਸ ਕਾਰਨ ਆਪਣੇ ਕੰਮਾਂ ਲਈ ਆਏ ਕਈ ਲੋਕ ਆਮ ਦਿਨਾਂ ਵਾਂਗ ਹੀ ਦਫ਼ਤਰ ਦੇ ਬਾਹਰ ਪੁੱਜੇ ਹੋਏ ਸਨ। ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਅੰਦਰ ਸਥਿਤ ਸੁਵਿਧਾ ਕੇਂਦਰ ਵੀ 11 ਵਜੇ ਖੁੱਲ੍ਹਿਆ ਹਾਲਾਂਕਿ ਲੋਕ ਪਹਿਲਾਂ ਹੀ ਬਾਹਰ ਕਤਾਰਾਂ ਵਿਚ ਖੜ੍ਹੇ ਹੋ ਕੇ ਖੁੱਲ੍ਹਣ ਦੀ ਉਡੀਕ ਕਰਦੇ ਰਹੇ। ਇਸ ਦੇ ਨਾਲ ਹੀ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਪਰ ਤਿਉਹਾਰ ਦੇ ਮੱਦੇਨਜ਼ਰ ਮੁਲਾਜ਼ਮਾਂ ਨੇ ਇਹ ਪ੍ਰੋਗਰਾਮ ਰੱਦ ਕਰ ਦਿੱਤਾ। ਹੁਣ ਮੁਲਾਜ਼ਮ 29 ਅਗਸਤ ਨੂੰ ਪੁਤਲਾ ਫੂਕ ਪ੍ਰਦਰਸ਼ਨ ਕਰਨਗੇ। ਇਸ ਸੰਬੰਧੀ ਗੱਲਬਾਤ ਕਰਦਿਆਂ ਡੀ. ਸੀ. ਦਫ਼ਤਰ ਕਰਮਚਾਰੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਪਵਨ ਕੁਮਾਰ ਵਰਮਾ ਨੇ ਦੱਸਿਆ ਕਿ ਮੁਲਾਜ਼ਮਾਂ ਨੇ ਦਫ਼ਤਰਾਂ ਹਾਜ਼ਰ ਹੋ ਕੇ ਕੰਮ ਕੀਤਾ। ਉਨ੍ਹਾਂ ਕਿਹਾ ਕਿ ਰੱਖੜੀ ਦਾ ਪਵਿੱਤਰ ਤਿਉਹਾਰ ਹੋਣ ਕਾਰਨ ਬਹੁਤੇ ਮਹਿਲਾ ਮੁਲਾਜ਼ਮ ਛੁੱਟੀ ’ਤੇ ਸਨ, ਜਿਸ ਕਾਰਨ ਨਫਰੀ ਘੱਟ ਰਹੀ। ਇਸ ਦੇ ਨਾਲ ਹੀ ਯੂਨੀਅਨ ਨੇ ਫੈਸਲਾ ਕੀਤਾ ਸੀ ਕਿ ਅੱਜ ਪੁਤਲਾ ਫੂਕ ਪ੍ਰਦਰਸ਼ਨ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਭਲਕੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਜਾਵੇਗਾ। ਓਧਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣ ਸੰਬੰਧੀ ਆਮ ਆਦਮੀ ਕਲੀਨਿਕ ਸਾਂਝਾ ਫਰੰਟ ਪੰਜਾਬ ਦੀ ਜ਼ਿਲ੍ਹਾ ਪ੍ਰਧਾਨ ਪ੍ਰੀਤੀ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਐੱਮ. ਡੀ. ਸਾਕਸ਼ੀ ਸਾਹਨੀ ਵਲੋਂ ਯੂਨੀਅਨ ਆਗੂਆਂ ਨੂੰ ਸੋਮਵਾਰ ਤੱਕ ਮੰਗੀਆਂ ਗਈਆਂ ਮੰਗਾਂ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤੇ ਜਾਣ ਮੁੜ ਭਰੋਸਾ ਦਿੱਤਾ ਗਿਆ ਹੈ। ਇਸ ਲਈ ਫਿਲਹਾਲ ਆਮ ਆਦਮੀ ਕਲੀਨਿਕ ਦਾ ਸਟਾਫ ਕੰਮ ’ਤੇ ਪਰਤ ਆਇਆ ਹੈ ਪਰ ਜੇਕਰ ਸਿਹਤ ਵਿਭਾਗ ਨੇ ਵਾਅਦੇ ਮੁਤਾਬਕ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਤਾਂ ਮੰਗਲਵਾਰ ਨੂੰ ਤੋਂ ਫਿਰ ਸਟਾਫ਼ ਅਣਮਿੱਥੇ ਸਮੇਂ ਦੀ ਹੜਤਾਲ ’ਤੇ ਚਲਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੀ ਕਾਨਫ਼ਰੰਸ ’ਚ ਚੰਨੀ ਨੇ ਸਰਕਾਰ ਨੂੰ ਲਾਏ ਰਗੜੇ ਅਗਲੀ ਖ਼ਬਰ ‘ਹਮਾਰੇ ਰਾਮ’ ਦੇ ਸਫ਼ਲ ਮੰਚਨ ਜ਼ਰੀਏ ਲੋਕਾਂ ਨੂੰ ਦਿੱਤਾ ਸੱਚ ਤੇ ਧਰਮ ਦਾ ਸੁਨੇਹਾ
Ad Position 24