30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਰੱਖੜੀ ਮੌਕੇ ਮੇਅਰ ਵਨੀਤ ਧੀਰ ਵਲੋਂ ਵਿਸ਼ੇਸ਼ ਸਮਾਗਮ , ਵੱਡੀ ਗਿਣਤੀ ’ ਚ ਮਹਿਲਾਵਾਂ ਨੇ ਮੇਅਰ ਨੂੰ ਬੰਨ੍ਹੀਆਂ ਰੱਖੜੀਆਂ

ਜਲੰਧਰ, 29 ਅਗਸਤ (ਸ਼ਿਵ)-ਰੱਖੜੀ ਦੇ ਪਵਿੱਤਰ ਅਤੇ ਭੈਣ-ਭਰਾ ਦੇ ਪਿਆਰ ਦੇ ਪ੍ਰਤੀਕ ਤਿਉਹਾਰ ਮੌਕੇ ਉੱਤਰੀ ਹਲਕੇ ਦੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤੇ ਮੇਅਰ ਵਨੀਤ ਧੀਰ ਵੱਲੋਂ ਉੱਤਰੀ ਹਲਕੇ ਵਿਚ ਰੱਖੇ ਗਏ ਵਿਸ਼ੇਸ਼ ਰੱਖੜੀ ਸਮਾਗਮ ਦਾ ਆਯੋਜਨ ਕੀਤਾ ਗਿਆ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਸ਼ਿਰਕਤ ਕਰਦਿਆਂ ਮੇਅਰ ਵਨੀਤ ਧੀਰ ਨੂੰ ਰੱਖੜੀਆਂ ਬੰਨ੍ਹੀਆਂ ਅਤੇ ਉਨ੍ਹਾਂ ਦੀ ਲੰਮੀ ਉਮਰ ਤੇ ਸ਼ੁਭਕਾਮਨਾਵਾਂ ਦਿੱਤੀਆਂ।

Ad Position 21
No active advertisement
ਸਮਾਗਮ ਵਿਚ ਮੇਅਰ ਵਨੀਤ ਧੀਰ ਦੀ ਧਰਮਪਤਨੀ ਸ੍ਰੀਮਤੀ ਸ਼ਵੇਤਾ ਧੀਰ ਤੇ ਹੋਰ। 30-08-2026
ਜਲੰਧਰ, 29 ਅਗਸਤ (ਸ਼ਿਵ)-ਰੱਖੜੀ ਦੇ ਪਵਿੱਤਰ ਅਤੇ ਭੈਣ-ਭਰਾ ਦੇ ਪਿਆਰ ਦੇ ਪ੍ਰਤੀਕ ਤਿਉਹਾਰ ਮੌਕੇ ਉੱਤਰੀ ਹਲਕੇ ਦੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤੇ ਮੇਅਰ ਵਨੀਤ ਧੀਰ ਵੱਲੋਂ ਉੱਤਰੀ ਹਲਕੇ ਵਿਚ ਰੱਖੇ ਗਏ ਵਿਸ਼ੇਸ਼ ਰੱਖੜੀ ਸਮਾਗਮ ਦਾ ਆਯੋਜਨ ਕੀਤਾ ਗਿਆ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਸ਼ਿਰਕਤ ਕਰਦਿਆਂ ਮੇਅਰ ਵਨੀਤ ਧੀਰ ਨੂੰ ਰੱਖੜੀਆਂ ਬੰਨ੍ਹੀਆਂ ਅਤੇ ਉਨ੍ਹਾਂ ਦੀ ਲੰਮੀ ਉਮਰ ਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਮਾਗਮ ਵਿਚ ਪਹੁੰਚੀਆਂ ਮਹਿਲਾਵਾਂ ਵਿਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ। ਸਮਾਗਮ ਦੌਰਾਨ ਮੇਅਰ ਵਨੀਤ ਧੀਰ ਨੇ ਮਹਿਲਾਵਾਂ ਵਲੋਂ ਰੱਖੜੀਆਂ ਬੰਨ੍ਹੇ ਜਾਣ ’ਤੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੇ ਆਪ ਨੂੰ ਬਹੁਤ ਭਾਗਸ਼ਾਲੀ ਸਮਝਦੇ ਹਨ ਕਿ ਰੱਖੜੀ ਦੇ ਇਸ ਪਵਿੱਤਰ ਤਿਉਹਾਰ ਮੌਕੇ ਵੱਡੀ ਗਿਣਤੀ ਵਿਚ ਭੈਣਾਂ ਨੇ ਸਮਾਗਮ ਵਿਚ ਪਹੁੰਚ ਕੇ ਉਨ੍ਹਾਂ ਨੂੰ ਆਪਣਾ ਪਿਆਰ ਅਤੇ ਅਸ਼ੀਰਵਾਦ ਦਿੱਤਾ ਹੈ । ਮੇਅਰ ਵਨੀਤ ਧੀਰ ਨੇ ਕਿਹਾ ਕਿ ਸਮਾਜ ਵਿੱਚ ਮਹਿਲਾਵਾਂ ਦਾ ਸਨਮਾਨ ਅਤੇ ਉਨ੍ਹਾਂ ਦੀ ਸੁਰੱਖਿਆ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਰੱਖੜੀ ਦਾ ਤਿਉਹਾਰ ਸਾਨੂੰ ਆਪਣੇ ਪਰਿਵਾਰਕ ਅਤੇ ਸਮਾਜਿਕ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਤਿਉਹਾਰ ਲੋਕਾਂ ਨੂੰ ਆਪਸ ਵਿਚ ਜੋੜਨ ਦੇ ਨਾਲ-ਨਾਲ ਭਾਈਚਾਰਕ ਸਾਂਝ ਨੂੰ ਵੀ ਮਜ਼ਬੂਤ ਕਰਦੇ ਹਨ। ਇਸ ਮੌਕੇ ਮੇਅਰ ਵਨੀਤ ਧੀਰ ਦੀ ਧਰਮ ਪਤਨੀ ਸ੍ਰੀਮਤੀ ਸ਼ਵੇਤਾ ਧੀਰ ਤੋਂ ਇਲਾਵਾ ਅਤੁਲ ਭਗਤ, ਕੁਲਦੀਪ ਸਿੰਘ ਲੁਬਾਣਾ, ਸਿਮਰੌਣੀ, ਜਤਿੰਦਰ ਜਿੰਦ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਕਈ ਕੌਂਸਲਰ ਅਤੇ ਹੋਰ ਪਤਵੰਤੇ ਵੀ ਸਮਾਗਮ ਵਿਚ ਸ਼ਾਮਲ ਹੋਏ । ਸਮਾਗਮ ਵਿਚ ਪਹੁੰਚਣ ਵਾਲੀਆਂ ਮਹਿਲਾਵਾਂ ਦਾ ਸਨਮਾਨ ਕਰਦਿਆਂ ਉਨ੍ਹਾਂ ਨੂੰ ਤੋਹਫ਼ੇ ਵੀ ਭੇਟ ਕੀਤੇ ਗਏ। ਸਮਾਗਮ ਦੇ ਅੰਤ ਵਿਚ ਮੇਅਰ ਵਨੀਤ ਧੀਰ ਨੇ ਸਮੂਹ ਮਹਿਲਾਵਾਂ ਨੂੰ ਰੱਖੜੀ ਦੇ ਪਵਿੱਤਰ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਗ਼ਜ਼ਲ ਉਸ ਨੇ ਛੇੜੀ • ਗੁਰਦਿਆਲ ਰੌਸ਼ਨ • ਅਗਲੀ ਖ਼ਬਰ ਜਲੰਧਰ ਸੈਂਟਰਲ ਵਿਚ ਹਜ਼ਾਰਾਂ ਮਹਿਲਾਵਾਂ ਨੇ ਨਿਤਿਨ ਕੋਹਲੀ ਨੂੰ ਬੰਨ੍ਹੀ ਰੱਖੜੀ
Ad Position 24