ਦ ਗੁਰੂਕੁਲ ਸਕੂਲ ’ਚ ‘ ਵਿਚ ਰਾਸ਼ਟਰੀ ਖੇਡ ਦਿਵਸ ਮਨਾਇਆ
ਜਲੰਧਰ, 29 ਅਗਸਤ (ਪਵਨ ਖਰਬੰਦਾ)-ਗੁਰੂਕੁਲ ਸਕੂਲ ’ਚ ਰਾਸ਼ਟਰੀ ਖੇਡ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਕੈਂਪਸ ‘ਚ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ‘ਚ ਵਿਦਿਆਰਥੀਆਂ ਨੇ ਭਾਸ਼ਣ ਰਾਹੀਂ ਰਾਸ਼ਟਰੀ ਖੇਡ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਅਤੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਜੀ ਦੇ ਜੀਵਨ ਅਤੇ ਖੇਡਾਂ ਬਾਰੇ ਜਾਣਕਾਰੀ ਦਿੱਤੀ ।
ਜਲੰਧਰ, 29 ਅਗਸਤ (ਪਵਨ ਖਰਬੰਦਾ)-ਗੁਰੂਕੁਲ ਸਕੂਲ ’ਚ ਰਾਸ਼ਟਰੀ ਖੇਡ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਕੈਂਪਸ ‘ਚ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ‘ਚ ਵਿਦਿਆਰਥੀਆਂ ਨੇ ਭਾਸ਼ਣ ਰਾਹੀਂ ਰਾਸ਼ਟਰੀ ਖੇਡ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਅਤੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਜੀ ਦੇ ਜੀਵਨ ਅਤੇ ਖੇਡਾਂ ਬਾਰੇ ਜਾਣਕਾਰੀ ਦਿੱਤੀ । ਇਸ ਸੰਬੰਧ ’ਚ ਸਕੂਲ ‘ਚ ਕੈਰਮ ਬੋਰਡ ਮੁਕਾਬਲੇ ਦਾ ਆਯੋਜਨ ਕੀਤਾ ਗਿਆ, ਜਿਸ ‘ਚ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਵਿਦਿਆਰਥੀਆਂ ਨੇ ਖੇਡ ਭਾਵਨਾ ਅਤੇ ਇਕਾਗਰਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ । ਸਕੂਲ ਦੇ ਡਾਇਰੈਕਟਰ ਸੁਸ਼ਮਾ ਹਾਂਡਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਖੇਡਾਂ ਸਾਡੇ ਜੀਵਨ ‘ਚ ਅਨੁਸ਼ਾਸਨ, ਟੀਮ ਭਾਵਨਾ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਪੈਦਾ ਕਰਦੀਆਂ ਹਨ । ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਰਾਧਾ ਗੱਖੜ ਨੇ ਵਿਦਿਆਰਥੀਆਂ ਨੂੰ ਸੁਨੇਹਾ ਦਿੰਦਿਆਂ ਕਿਹਾ ਰਾਸ਼ਟਰੀ ਖੇਡ ਦਿਵਸ ਸਾਨੂੰ ਯਾਦ ਦਿਵਾਉਂਦਾ ਹੈ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਸਿੱਖਿਆ ਦਾ ਇੱਕ ਮਹੱਤਵਪੂਰਨ ਹਿੱਸਾ ਹਨ। ਪ੍ਰੋਗਰਾਮ ਦੇ ਅੰਤ ‘ਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ ਅਤੇ ਸਾਰਿਆਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕੀਤਾ ਗਿਆ।