30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਭਾਜਪਾ ਦੇ ਪੁਰਾਣੇ ਅਤੇ ਸਮਰਪਿਤ ਕਾਰਕੁੰਨ ਪਾਰਟੀ ਦੀ ਰੀੜ੍ਹ ਦੀ ਹੱਡੀ - ਬਰਾੜ , ਸੂਰਜ ਸਾਬਕਾ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਵਿਚ ਸੰਗਠਨ ਨੂੰ ਮਜ਼ਬੂਤ ਕਰਨ ਦਾ ਸੱਦਾ

ਜਲੰਧਰ, 29 ਅਗਸਤ (ਸ਼ਿਵ)- ਭਾਜਪਾ ਜਲੰਧਰ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਅਗਵਾਈ ਹੇਠ ਪੰਜਾਬ ਭਾਜਪਾ ਦੇ ਪ੍ਰਦੇਸ਼ ਮਹਾਮੰਤਰੀ ਅਤੇ ਜੋਨਲ ਇੰਚਾਰਜ ਪਰਮਿੰਦਰ ਸਿੰਘ ਬਰਾੜ, ਪ੍ਰਦੇਸ਼ ਸਕੱਤਰ ਅਤੇ ਜਲੰਧਰ ਭਾਜਪਾ ਦੇ ਇੰਚਾਰਜ ਸੂਰਜ ਭਾਰਦਵਾਜ ਅਤੇ ਸਹਿ-ਇੰਚਾਰਜ ਹਰਜੀਤ ਸਿੰਘ ਸੰਧੂ ਨੇ ਜਲੰਧਰ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨਾਂ ਨਾਲ ਇੱਕ ਮਹੱਤਵਪੂਰਨ ਸੰਗਠਨਾਤਮਕ ਮੀਟਿੰਗ ਕੀਤੀ। ਮੀਟਿੰਗ ਵਿਚ ਸਾਬਕਾ ਜ਼ਿਲ੍ਹਾ ਪ੍ਰਧਾਨ ਨਵਲ ਕੰਬੋਜ, ਸੁਭਾਸ਼ ਸੂਦ, ਰਵੀ ਮੋਹਿੰਦਰੂ ਅਤੇ ਸੁਸ਼ੀਲ ਸ਼ਰਮਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।

Ad Position 21
No active advertisement
ਅਜੀਤ ਡੈਸਕ 30-08-2026
ਜਲੰਧਰ, 29 ਅਗਸਤ (ਸ਼ਿਵ)- ਭਾਜਪਾ ਜਲੰਧਰ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਅਗਵਾਈ ਹੇਠ ਪੰਜਾਬ ਭਾਜਪਾ ਦੇ ਪ੍ਰਦੇਸ਼ ਮਹਾਮੰਤਰੀ ਅਤੇ ਜੋਨਲ ਇੰਚਾਰਜ ਪਰਮਿੰਦਰ ਸਿੰਘ ਬਰਾੜ, ਪ੍ਰਦੇਸ਼ ਸਕੱਤਰ ਅਤੇ ਜਲੰਧਰ ਭਾਜਪਾ ਦੇ ਇੰਚਾਰਜ ਸੂਰਜ ਭਾਰਦਵਾਜ ਅਤੇ ਸਹਿ-ਇੰਚਾਰਜ ਹਰਜੀਤ ਸਿੰਘ ਸੰਧੂ ਨੇ ਜਲੰਧਰ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨਾਂ ਨਾਲ ਇੱਕ ਮਹੱਤਵਪੂਰਨ ਸੰਗਠਨਾਤਮਕ ਮੀਟਿੰਗ ਕੀਤੀ। ਮੀਟਿੰਗ ਵਿਚ ਸਾਬਕਾ ਜ਼ਿਲ੍ਹਾ ਪ੍ਰਧਾਨ ਨਵਲ ਕੰਬੋਜ, ਸੁਭਾਸ਼ ਸੂਦ, ਰਵੀ ਮੋਹਿੰਦਰੂ ਅਤੇ ਸੁਸ਼ੀਲ ਸ਼ਰਮਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਦੌਰਾਨ ਸੰਗਠਨ ਨੂੰ ਹੋਰ ਮਜ਼ਬੂਤ ਅਤੇ ਸਰਗਰਮ ਬਣਾਉਣ, ਕਾਰਕੁਨਾਂ ਨਾਲ ਬਿਹਤਰ ਤਾਲਮੇਲ ਸਥਾਪਤ ਕਰਨ ਅਤੇ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਸਥਾਰ ਚਰਚਾ ਅਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਸਾਬਕਾ ਜ਼ਿਲ੍ਹਾ ਪ੍ਰਧਾਨਾਂ ਨੇ ਆਪਣੇ ਲੰਬੇ ਸੰਗਠਨਾਤਮਕ ਤਜਰਬੇ ਦੇ ਆਧਾਰ ’ਤੇ ਸੰਗਠਨ ਦੀ ਮਜ਼ਬੂਤੀ, ਕਾਰਕੁਨਾਂ ਦੀ ਸਰਗਰਮੀ, ਜ਼ਮੀਨੀ ਪੱਧਰ ’ਤੇ ਲੋਕ ਸੰਪਰਕ ਵਧਾਉਣ ਅਤੇ ਆਉਣ ਵਾਲੀਆਂ ਚੋਣਾਂ ਲਈ ਪ੍ਰਭਾਵਸ਼ਾਲੀ ਰਣਨੀਤੀ ਤਿਆਰ ਕਰਨ ਸਬੰਧੀ ਮਹੱਤਵਪੂਰਨ ਸੁਝਾਅ ਦਿੱਤੇ। ਇਸ ਮੌਕੇ ਭਾਜਪਾ ਦੇ ਪ੍ਰਦੇਸ਼ ਜਨਰਲ ਸਕੱਤਰ ਅਤੇ ਜੋਨਲ ਇੰਚਾਰਜ ਪਰਮਿੰਦਰ ਸਿੰਘ ਬਰਾੜ ਨੇ ਕਿਹਾ ਕਿ ਭਾਜਪਾ ਦੇ ਪੁਰਾਣੇ ਅਤੇ ਸਮਰਪਿਤ ਕਾਰਕੁਨ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ। ਇਨ੍ਹਾਂ ਕਾਰਕੁਨਾਂ ਨੇ ਸਾਲਾਂ ਦੀ ਮਿਹਨਤ, ਸੰਘਰਸ਼ ਅਤੇ ਨਿਸ਼ਠਾ ਨਾਲ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਕਿਹਾ ਕਿ ਮਜ਼ਬੂਤ ਸੰਗਠਨ, ਸਮਰਪਿਤ ਕਾਰਕੁਨ ਅਤੇ ਆਪਸੀ ਬਿਹਤਰ ਤਾਲਮੇਲ ਹੀ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਦੀ ਸਫਲਤਾ ਦਾ ਆਧਾਰ ਹਨ।
Ad Position 22
No active advertisement
ਪਿਛਲੀ ਖ਼ਬਰ ਇੰਨੋਸੈਂਟ ਹਾਰਟਸ ਸਕੂਲ , ਗ੍ਰੀਨ ਮਾਡਲ ਟਾਊਨ ਜਲੰਧਰ ਵਿਖੇ ਸਹੋਦਯਾ ‘ ਸਲੋਗਨ ਸਪਾਰਕ ’ ਮੁਕਾਬਲੇ ਅਗਲੀ ਖ਼ਬਰ ਲਾਇਲਪੁਰ ਖਾਲਸਾ ਕਾਲਜ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਨੂੰ ਦਿੱਤੀ ਸ਼ਰਧਾਂਜਲੀ
Ad Position 24