30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਕੈਬਨਿਟ ਮੰਤਰੀ , ਮੇਅਰ ਤੇ ਡਿਪਟੀ ਕਮਿਸ਼ਨਰ ਵਲੋਂ ‘ ਕਲੀਨ ਪੰਜਾਬ ’ ਸਫ਼ਾਈ ਮੁਹਿੰਮ ਦੀ ਸ਼ੁਰੂਆਤ

ਜਲੰਧਰ, 29 ਅਗਸਤ (ਸ਼ਿਵ)-ਪੰਜਾਬ ਭਰ ਵਿੱਚ ਕੂੜੇ ਦੇ ਢੇਰਾਂ ਵਾਲੀਆਂ ਥਾਵਾਂ (ਜੀ. ਵੀ.

Ad Position 21
No active advertisement
ਕਲੀਨ ਪੰਜਾਬ ਮੁਹਿੰਮ ਦੀ ਸ਼ੁਰੂਆਤ ਕਰਨ ਮੌਕੇ ਮੋਹਿੰਦਰ ਭਗਤ, ਮੇਅਰ ਵਨੀਤ ਧੀਰ, ਵਰਜਿਤ ਵਾਲੀਆ, ਨਿਤਿਨ ਕੋਹਲੀ, ਸੁਮਨਦੀਪ ਕੌਰ ਤੇ ਹੋਰ। ਤਸਵੀਰ. ਜੀ. ਪੀ. ਸਿੰਘ 30-08-2026
ਜਲੰਧਰ, 29 ਅਗਸਤ (ਸ਼ਿਵ)-ਪੰਜਾਬ ਭਰ ਵਿੱਚ ਕੂੜੇ ਦੇ ਢੇਰਾਂ ਵਾਲੀਆਂ ਥਾਵਾਂ (ਜੀ.ਵੀ.ਪੀ.) ਖ਼ਤਮ ਕਰਨ ਲਈ ਸ਼ੁਰੂ ਕੀਤੇ 10 ਦਿਨਾਂ ਸੂਬਾ ਪੱਧਰੀ ਸਫਾਈ ਅਭਿਆਨ ਤਹਿਤ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ, ਮੇਅਰ ਵਿਨੀਤ ਧੀਰ ਅਤੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਇੱਥੇ ਭਗਵਾਨ ਮਹਾਂਵੀਰ ਮਾਰਗ ਵਿਖੇ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਕੈਬਨਿਟ ਮੰਤਰੀ ਮੋਹਿੰਦਰ ਭਗਤ, ਮੇਅਰ ਵਨੀਤ ਧੀਰ ਅਤੇ ਸੀਨੀਅਰ ‘ਆਪ’ ਆਗੂ ਨਿਤਿਨ ਕੋਹਲੀ ਨੇ ਸਫ਼ਾਈ ਕਰਮੀਆਂ ਦੇ ਨਾਲ ਖੁਦ ਸੜਕ ‘ਤੇ ਝਾੜੂ ਲਗਾਇਆ ਤਾਂ ਜੋ ਪੰਜਾਬ ਸਰਕਾਰ ਦੇ ‘ਕਲੀਨ ਪੰਜਾਬ’ ਦੇ ਸੰਦੇਸ਼ ਨੂੰ ਉਤਸ਼ਾਹਿਤ ਕੀਤਾ ਜਾ ਸਕੇ । ਇਹ ਮੁਹਿੰਮ 29 ਅਗਸਤ ਤੋਂ 8 ਸਤੰਬਰ ਤੱਕ ਚਲਾਈ ਜਾਵੇਗੀ, ਜਿਸ ਦਾ ਮਕਸਦ ਖੁੱਲ੍ਹੇ ਵਿੱਚ ਕੂੜਾ ਸੁੱਟਣ ਵਾਲੀਆਂ ਥਾਵਾਂ ਨੂੰ ਹਟਾਉਣਾ ਅਤੇ ਉਨ੍ਹਾਂ ਨੂੰ ਦੁਬਾਰਾ ਬਣਨ ਤੋਂ ਰੋਕਣਾ ਹੈ। ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਸਫ਼ਾਈ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਮੇਅਰ ਵਨੀਤ ਧੀਰ ਨੇ ਕਿਹਾ ਕਿ ਨਗਰ ਨਿਗਮ ਵਲੋਂ ਸ਼ਹਿਰ ਵਿਚ ਕੂੜੇ ਦੇ ਢੇਰ ਵਾਲੀਆਂ ਥਾਵਾਂ ਦੀ ਪਹਿਚਾਣ ਅਤੇ ਸਫਾਈ ’ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ । ਉਨ੍ਹਾਂ ਅਜਿਹੀਆਂ ਥਾਵਾਂ ਨੂੰ ਮੁੜ ਬਣਨ ਤੋਂ ਰੋਕਣ ਲਈ ਲੋਕਾਂ ਦੇ ਲਗਾਤਾਰ ਸਹਿਯੋਗ ਦੀ ਲੋੜ ’ਤੇ ਜ਼ੋਰ ਦਿੱਤਾ। ਡਿਪਟੀ ਕਮਿਸ਼ਨਰ ਨੇ ‘ਕਲੀਨ ਪੰਜਾਬ’ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਰਕਾਰੀ ਵਿਭਾਗਾਂ, ਨਗਰ ਨਿਗਮ ਅਤੇ ਸ਼ਹਿਰ ਵਾਸੀਆਂ ਦੇ ਆਪਸੀ ਤਾਲਮੇਲ ਵਾਲੀਆਂ ਕੋਸ਼ਿਸ਼ਾਂ ਦਾ ਸੱਦਾ ਦਿੱਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਘਰ ਵਿੱਚ ਹੀ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕਰ ਲਿਆ ਜਾਵੇ ਤਾਂ ਜੋ ਇਸ ਦਾ ਹੋਰ ਅਸਰਦਾਰ ਢੰਗ ਨਾਲ ਨਿਪਟਾਰਾ ਕੀਤਾ ਜਾ ਸਕੇ। ਇਸ ਤੋਂ ਇਲਾਵਾ ਸੀਨੀਅਰ ‘ਆਪ’ ਆਗੂ ਨਿਤਿਨ ਕੋਹਲੀ ਵਲੋਂ ਵੀ ਜ਼ਿਲ੍ਹੇ ਵਿਚ ਇਸ ਸਫ਼ਾਈ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਾਂਝੀ ਭਾਗੀਦਾਰੀ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ ।
Ad Position 22
No active advertisement
ਪਿਛਲੀ ਖ਼ਬਰ ਹਾਕੀ ਦੇ ਗੜ੍ਹ ਸੰਸਾਰਪੁਰ ਵਿਚ ਰਾਊਂਡਗਲਾਸ ਹਾਕੀ ਅਕੈਡਮੀ ਵਲੋਂ ਰਾਸ਼ਟਰੀ ਖੇਡ ਦਿਵਸ ਮਨਾਇਆ ਅਗਲੀ ਖ਼ਬਰ ਇੰਨੋਸੈਂਟ ਹਾਰਟਸ ਸਕੂਲ , ਗ੍ਰੀਨ ਮਾਡਲ ਟਾਊਨ ਜਲੰਧਰ ਵਿਖੇ ਸਹੋਦਯਾ ‘ ਸਲੋਗਨ ਸਪਾਰਕ ’ ਮੁਕਾਬਲੇ
Ad Position 24