ਗੁਰੂ ਨਾਨਕ ਖਾਲਸਾ ਕਾਲਜ ਡਰੋਲੀ ਕਲਾਂ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ
ਆਦਮਪੁਰ, 29 ਅਗਸਤ (ਰਮਨ ਦਵੇਸਰ) ਗੁਰੂ ਨਾਨਕ ਖਾਲਸਾ ਕਾਲਜ ਡਰੋਲੀ ਕਲਾਂ ਵਿਖੇ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੀ ਅਗਵਾਈ ਹੇਠ ਅਤੇ ਕਾਲਜ ਦੇ ਧਾਰਮਿਕ ਅਧਿਆਪਕ ਬਲਵੀਰ ਸਿੰਘ ਦੀ ਨਿਰਦੇਸ਼ਨਾ ਹੇਠ ਅੱਜ ਕਾਲਜ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਅਤੇ ਪੈਰੋਲ ਲਈ ਸੁਖਮਨੀ ਸਾਹਿਬ ਦੇ ਪਾਠ ਕਰਨ ਉਪਰੰਤ ਅਰਦਾਸ ਕੀਤੀ ਗਈ।
ਆਦਮਪੁਰ, 29 ਅਗਸਤ (ਰਮਨ ਦਵੇਸਰ) ਗੁਰੂ ਨਾਨਕ ਖਾਲਸਾ ਕਾਲਜ ਡਰੋਲੀ ਕਲਾਂ ਵਿਖੇ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੀ ਅਗਵਾਈ ਹੇਠ ਅਤੇ ਕਾਲਜ ਦੇ ਧਾਰਮਿਕ ਅਧਿਆਪਕ ਬਲਵੀਰ ਸਿੰਘ ਦੀ ਨਿਰਦੇਸ਼ਨਾ ਹੇਠ ਅੱਜ ਕਾਲਜ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਅਤੇ ਪੈਰੋਲ ਲਈ ਸੁਖਮਨੀ ਸਾਹਿਬ ਦੇ ਪਾਠ ਕਰਨ ਉਪਰੰਤ ਅਰਦਾਸ ਕੀਤੀ ਗਈ। ਇਸ ਮੌਕੇ ਕਾਲਜ ਦੇ ਵਿਦਿਆਰਥੀ ਅਤੇ ਸਟਾਫ ਮੈਂਬਰਾਨ ਹਾਜ਼ਰ ਸਨ । ਇਸ ਮੌਕੇ ਆਦਮਪੁਰ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਐਸਜੀਪੀਸੀ ਮੈਂਬਰ ਬੀਬੀ ਦਵਿੰਦਰ ਕੌਰ ਕਾਲਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਅਤੇ ਮਾਨਵੀ ਅਧਿਕਾਰਾਂ ਦੇ ਹੱਕਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਬੀਬੀ ਕਾਲਰਾਂ ਨੇ ਕਿਹਾ ਕਿ ਕੌਮ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਸਰਕਾਰਾਂ ਨੂੰ ਸਾਲਾਂ ਤੋਂ ਬੰਦੀ ਸਿੰਘ ਦੀ ਤੁਰੰਤ ਰਿਹਾਈ ਕਰਨੀ ਚਾਹੀਦੀ ਹੈ।