30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਦੂਜੇ ਦਿਨ ਵੀ ਨਾਟਕ ‘ ਹਮਾਰੇ ਰਾਮ ’ ਦੀ ਅਦਭੁੱਤ ਪੇਸ਼ਕਾਰੀ ਨੇ ਕੀਲੇ ਵੱਡੀ ਗਿਣਤੀ ਦਰਸ਼ਕ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਕੀਤੀ ਸ਼ਿਰਕਤ

ਜਲੰਧਰ, 29 ਅਗਸਤ (ਜਤਿੰਦਰ ਪੰਮੀ)–ਪੰਜਾਬ ਸਰਕਾਰ ਦੀ ਪਹਿਲਕਦਮੀ ‘ਤੇ ਕਰਵਾਈ ਜਾ ਰਹੀ ਸ਼ਾਨਦਾਰ ਨਾਟਕੀ ਤੇ ਸੰਗੀਤਕ ਪੇਸ਼ਕਾਰੀ ‘ਹਮਾਰੇ ਰਾਮ’ ਦੀ ਅਦਭੁੱਤ ਪੇਸ਼ਕਾਰੀ ਨੇ ਵੱਡੀ ਗਿਣਤੀ ਦਰਸ਼ਕਾਂ ਨੂੰ ਕੀਲ ਲਿਆ। ਸੀ.

Ad Position 21
No active advertisement
ਕਿਹਾ, ‘ਰਾਮਾਇਣ’ ਗਿਆਨ ਤੇ ਜੀਵਨ-ਜਾਚ ਦਾ ਸਦੀਵੀ ਸਰੋਤ 30-08-2026
ਜਲੰਧਰ, 29 ਅਗਸਤ (ਜਤਿੰਦਰ ਪੰਮੀ)–ਪੰਜਾਬ ਸਰਕਾਰ ਦੀ ਪਹਿਲਕਦਮੀ ‘ਤੇ ਕਰਵਾਈ ਜਾ ਰਹੀ ਸ਼ਾਨਦਾਰ ਨਾਟਕੀ ਤੇ ਸੰਗੀਤਕ ਪੇਸ਼ਕਾਰੀ ‘ਹਮਾਰੇ ਰਾਮ’ ਦੀ ਅਦਭੁੱਤ ਪੇਸ਼ਕਾਰੀ ਨੇ ਵੱਡੀ ਗਿਣਤੀ ਦਰਸ਼ਕਾਂ ਨੂੰ ਕੀਲ ਲਿਆ। ਸੀ.ਟੀ. ਗਰੁੱਪ ਆਫ ਇੰਸਟੀਚਿਊਸ਼ਨਜ਼ ਸ਼ਾਹਪੁਰ ਕੈਂਪਸ ਵਿਖੇ ਕਰਵਾਏ ਗਏ ਇਸ ਦੋ ਦਿਨਾ ਨਾਟਕ ਨੂੰ ਦੇਖਣ ਲਈ ਵੱਡੀ ਗਿਣਤੀ ਲੋਕਾਂ ਨੇ ਸ਼ਮੂਲੀਅਤ ਕੀਤੀ। ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ‘ਹਮਾਰੇ ਰਾਮ’ ਨਾਟਕ ਦੀ ਪੇਸ਼ਕਾਰੀ ਦੇ ਦੂਜੇ ਦਿਨ ਦਰਸ਼ਕਾਂ ਵਿੱਚ ਸ਼ਾਮਲ ਹੋ ਕੇ ਸ਼ੋਅ ਦਾ ਆਨੰਦ ਮਾਣਿਆ। ਇਸ ਮੌਕੇ ਡਵੀਜ਼ਨਲ ਕਮਿਸ਼ਨਰ ਰਾਮਵੀਰ, ਅਮਿਤ ਕੁਮਾਰ., ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਡੀ.ਆਈ.ਜੀ. ਜਲੰਧਰ ਰੇਂਜ ਨਵੀਨ ਸਿੰਗਲਾ, ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਚੇਅਰਮੈਨ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਮੰਗਲ ਸਿੰਘ ਬੱਸੀ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਅਜਿਹੇ ਸ਼ਾਨਦਾਰ ਸ਼ੋਅ ਕਰਵਾਉਣ ਦੀ ਪਹਿਲਕਦਮੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਰਾਹੀਂ ਲੋਕਾਂ ਨੂੰ ਨਾਟਕ ਦੇ ਮਾਧਿਅਮ ਨਾਲ ਭਾਰਤ ਦੀ ਅਮੀਰ ਸੱਭਿਆਚਾਰਕ ਅਤੇ ਅਧਿਆਤਮਿਕ ਵਿਰਾਸਤ ਨਾਲ ਰੂ-ਬਰੂ ਹੋਣ ਦਾ ਮੌਕਾ ਮਿਲ ਰਿਹਾ ਹੈ। ‘ਹਮਾਰੇ ਰਾਮ’ ਦਾ ਮੰਚਨ ਲੋਕਾਂ ਲਈ ਇੱਕ ਜੀਵਨ ਭਰ ਯਾਦ ਰਹਿਣ ਵਾਲਾ ਮੌਕਾ ਹੈ, ਜਿੱਥੇ ਪ੍ਰਸਿੱਧ ਅਦਾਕਾਰ ਆਸ਼ੂਤੋਸ਼ ਰਾਣਾ, ਰਾਹੁਲ ਆਰ ਭੁੱਚਰ ਅਤੇ ਹੋਰ ਪ੍ਰਤਿਭਾਸ਼ਾਲੀ ਕਲਾਕਾਰਾਂ ਦੀ ਟੀਮ ਵੱਲੋਂ ਸ਼ਾਨਦਾਰ ਪੇਸ਼ਕਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਨਾਟਕ ਰਾਮਾਇਣ ਵਿੱਚ ਦਰਸਾਏ ਗਏ ਭਗਵਾਨ ਸ਼੍ਰੀ ਰਾਮ ਜੀ ਦੇ ਜੀਵਨ, ਚਰਿੱਤਰ, ਆਦਰਸ਼ਾਂ ਅਤੇ ਦਰਸ਼ਨ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਜੀਵੰਤ ਕਰਦਾ ਹੈ। ਰਾਮਾਇਣ ਸਿਰਫ਼ ਇੱਕ ਮਹਾਂਕਾਵਿ ਨਹੀਂ, ਸਗੋਂ ਗਿਆਨ ਅਤੇ ਜੀਵਨ ਜਾਚ ਦਾ ਸਰੋਤ ਹੈ, ਜੋ ਮਨੁੱਖ ਨੂੰ ਸੱਚ, ਧਰਮ, ਦਇਆ, ਤਿਆਗ, ਕਰਤੱਵ ਅਤੇ ਨੈਤਿਕ ਕਦਰਾਂ-ਕੀਮਤਾਂ ’ਤੇ ਆਧਾਰਿਤ ਜੀਵਨ ਜਿਊਣ ਦੀ ਸਿੱਖਿਆ ਦਿੰਦਾ ਹੈ। ਮੁੱਖ ਸਕੱਤਰ ਨੇ ਲੋਕਾਂ, ਖਾਸ ਕਰ ਨੌਜਵਾਨ ਪੀੜ੍ਹੀ ਨੂੰ ਰਾਮਾਇਣ ਦੇ ਡੂੰਘੇ ਸੰਦੇਸ਼ ਨੂੰ ਸਮਝਣ ਅਤੇ ਇਸ ਵਿੱਚ ਦਰਸਾਏ ਗਏ ਉੱਚੇ ਜੀਵਨ ਮੁੱਲਾਂ ਨੂੰ ਅਪਣਾ ਕੇ ਆਪਣਾ ਜੀਵਨ ਬਿਹਤਰ ਬਣਾਉਣ ਦੀ ਕੋਸ਼ਿਸ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਲਾਕਾਰਾਂ, ਖਾਸ ਕਰਕੇ ਆਸ਼ੂਤੋਸ਼ ਰਾਣਾ, ਰਾਹੁਲ ਭੁੱਚਰ, ਤਰੁਣ ਖੰਨਾ ਅਤੇ ‘ਹਮਾਰੇ ਰਾਮ’ ਦੀ ਪੂਰੀ ਟੀਮ ਦੀ ਦਮਦਾਰ ਪੇਸ਼ਕਾਰੀ ਲਈ ਸ਼ਲਾਘਾ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਰਜੀਤ ਬੈਂਸ, ਐੱਸ.ਡੀ.ਐੱਮ. ਸ਼ੁਭੀ ਆਂਗਰਾ, ਐੱਸ.ਡੀ.ਐੱਮ. ਸ਼ਾਇਰੀ ਮਲਹੋਤਰਾ, ਨਸ਼ਾ ਮੁਕਤੀ ਮੋਰਚਾ ਦੇ ਦੁਆਬਾ ਇੰਚਾਰਚ ਅਤਿਨ ਅਗਨੀਹੋਤਰੀ, ਸੀ.ਟੀ. ਗਰੁੱਪ ਦੇ ਵਾਈਸ ਚੇਅਰਮੈਨ ਹਰਪ੍ਰੀਤ ਸਿੰਘ, ਮੈਨੇਜਿੰਗ ਡਾਇਰੈਕਟਰ ਮਨਬੀਰ ਸਿੰਘ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨੀ ਲਈ ਖਤਰਾ ਬਣਦਾ ਜਾ ਰਿਹਾ ਮਹਿਤਪੁਰ ਵਿਚ ਵਿੱਕਦਾ ਨਸ਼ਾ ਅਗਲੀ ਖ਼ਬਰ ਆਈ.ਵੀ. ਵਰਲਡ ਸਕੂਲ ’ ਚ ਵੱਖਰੇ ਤਰੀਕੇ ਨਾਲ ਬੱਚਿਆਂ ਨੇ ਰੱਖੜੀ ਦਾ ਤਿਉਹਾਰ ਮਨਾਇਆ
Ad Position 24