29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਰਾਮਗੜ੍ਹੀਆ ਪਬਲਿਕ ਸਕੂਲ ਸ਼ਾਹਕੋਟ ਵਿਖੇ ਮਾਪੇ - ਅਧਿਆਪਕ ਐਸੋਸੀਏਸ਼ਨ ਦੀ ਮੀਟਿੰਗ

ਸ਼ਾਹਕੋਟ, 29 ਅਗਸਤ (ਨਗਿੰਦਰ ਸਿੰਘ ਬਾਂਸਲ)- ਰਾਮਗੜ੍ਹੀਆ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ਾਹਕੋਟ ਵਿਖੇ ਪੀ. ਟੀ.

Ad Position 21
No active advertisement
ਅਜੀਤ ਡੈਸਕ 30-08-2026
ਸ਼ਾਹਕੋਟ, 29 ਅਗਸਤ (ਨਗਿੰਦਰ ਸਿੰਘ ਬਾਂਸਲ)- ਰਾਮਗੜ੍ਹੀਆ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ਾਹਕੋਟ ਵਿਖੇ ਪੀ.ਟੀ.ਏ. ਪ੍ਰਧਾਨ ਗੁਰਮੀਤ ਸਿੰਘ ਵਸੀਰ ਅਤੇ ਵਾਈਸ ਪ੍ਰਧਾਨ ਸੁਰਿੰਦਰ ਸਿੰਘ ਪਦਮ ਦੀ ਅਗਵਾਈ ਹੇਠ ਮਾਪੇ-ਅਧਿਆਪਕ ਐਸੋਸੀਏਸ਼ਨ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਬੱਚਿਆਂ ਦੇ ਮਾਪਿਆਂ ਨਾਲ ਸਤੰਬਰ ਮਹੀਨੇ ਵਿਚ ਹੋਣ ਵਾਲੀ ਪਹਿਲੇ ਸਮੈਸਟਰ ਦੀ ਪ੍ਰੀਖਿਆ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਪ੍ਰੀਖਿਆ ਦੀ ਡੇਟਸ਼ੀਟ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਬੱਚਿਆਂ ਦੇ ਮਾਪਿਆਂ ਕੋਲੋਂ ਪ੍ਰੀਖਿਆਵਾਂ ਦੇ ਬਿਹਤਰ ਸੰਚਾਲਨ ਲਈ ਸੁਝਾਅ ਵੀ ਪ੍ਰਾਪਤ ਹੋਏ। ਕਮੇਟੀ ਵਲੋਂ ਇਨ੍ਹਾਂ ਸੁਝਾਵਾਂ ‘ਤੇ ਗੰਭੀਰਤਾ ਨਾਲ ਗੌਰ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਭਜਨ ਸਿੰਘ ਰੂਪਰਾ, ਖਜ਼ਾਨਚੀ ਤਰਲੋਕ ਸਿੰਘ ਰੂਪਰਾ, ਡਾਇਰੈਕਟਰ ਮਨਜੀਤ ਸਿੰਘ, ਪ੍ਰਿੰਸੀਪਲ ਸ਼੍ਰੀਮਤੀ ਆਸ਼ੂ ਜੈਨ, ਮੈਂਬਰ ਬੂਟਾ ਸਿੰਘ ਕਲਸੀ ਐਮ.ਸੀ., ਹਰਜਿੰਦਰ ਸਿੰਘ ਜਿੰਦੀ, ਜਤਿੰਦਰ ਪਾਲ ਸਿੰਘ ਬੱਲਾ, ਤੇਜਮੋਹਨ ਸਿੰਘ ਝੀਤਾ, ਸਤਵਿੰਦਰ ਕੌਰ, ਕੁਲਜੀਤ ਸਿੰਘ ਪਨੇਸਰ, ਰਸ਼ਪਾਲ ਸਿੰਘ ਰੂਪਰਾ ਅਤੇ ਮੈਨੇਜਿੰਗ ਕਮੇਟੀ ਦੇ ਮੈਂਬਰ ਨਵਜੋਤ ਸਿੰਘ ਰੂਪਰਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੋਹੀਆਂ ’ ਚ ‘ ਕਲੀਨ ਪੰਜਾਬ ਅਭਿਆਨ ’ ਤਹਿਤ ਵਿਸ਼ੇਸ਼ ਮੁਹਿੰਮ ਦਾ ਪ੍ਰਧਾਨ ਸੋਮ ਨਾਥ ਭੱਟੀ ਵਲੋਂ ਆਗਾਜ਼ ਅਗਲੀ ਖ਼ਬਰ ਲੈਕਚਰਾਰ ਇਕਬਾਲ ਸਿੰਘ ਰੰਧਾਵਾ ਦਾ ਸਪੋਰਟਸ-ਏ-ਪੰਜਾਬ ਕਲੱਬ ਵਲੋਂ ਸਨਮਾਨ ਅੱਜ
Ad Position 24