29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਗੁਰਦੁਆਰਾ ਬਾਬਾ ਸੁਖਚੈਨ ਦਾਸ ਜੀ ਵਿਖੇ ਵਿਸ਼ੇਸ਼ ਅਰਦਾਸ ਸਮਾਗਮ

ਸ਼ਾਹਕੋਟ, 29 ਅਗਸਤ (ਸੁਖਦੀਪ ਸਿੰਘ, ਨਗਿੰਦਰ ਸਿੰਘ ਬਾਂਸਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰਦੁਆਰਾ ਬਾਬਾ ਸੁਖਚੈਨ ਦਾਸ ਜੀ, ਬਾਜਵਾ ਕਲਾਂ (ਸ਼ਾਹਕੋਟ) ਵਿਖੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਵਿਸ਼ੇਸ਼ ਅਰਦਾਸ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਹੋਇਆ ਅਤੇ ਗ੍ਰੰਥੀ ਸਿੰਘ ਨੇ ਬੰਦੀ ਸਿੰਘਾਂ ਦੀ ਜਲਦ ਰਿਹਾਈ ਲਈ ਅਰਦਾਸ-ਬੇਨਤੀ ਕੀਤੀ।

Ad Position 21
No active advertisement
ਅਜੀਤ ਡੈਸਕ 30-08-2026
ਸ਼ਾਹਕੋਟ, 29 ਅਗਸਤ (ਸੁਖਦੀਪ ਸਿੰਘ, ਨਗਿੰਦਰ ਸਿੰਘ ਬਾਂਸਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰਦੁਆਰਾ ਬਾਬਾ ਸੁਖਚੈਨ ਦਾਸ ਜੀ, ਬਾਜਵਾ ਕਲਾਂ (ਸ਼ਾਹਕੋਟ) ਵਿਖੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਵਿਸ਼ੇਸ਼ ਅਰਦਾਸ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਹੋਇਆ ਅਤੇ ਗ੍ਰੰਥੀ ਸਿੰਘ ਨੇ ਬੰਦੀ ਸਿੰਘਾਂ ਦੀ ਜਲਦ ਰਿਹਾਈ ਲਈ ਅਰਦਾਸ-ਬੇਨਤੀ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ. ਬਲਦੇਵ ਸਿੰਘ ਕਲਿਆਣ ਨੇ ਸੰਬੋਧਨ ਕਰਦਿਆਂ ਕਿਹਾ ਕਿ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਨਜ਼ਰਬੰਦ ਰੱਖਿਆ ਹੋਇਆ ਹੈ, ਜੋ ਕਿ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕਾਨੂੰਨੀ ਅਤੇ ਪੰਥਕ ਪੱਧਰ ‘ਤੇ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇਸ ਮੁੱਦੇ ਨੂੰ ਲੈ ਕੇ ਬਹੁਤ ਗੰਭੀਰ ਹਨ ਅਤੇ ਕੇਂਦਰ ਸਰਕਾਰ ਤੱਕ ਇਹ ਮਾਮਲਾ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਸ਼੍ਰੋਮਣੀ ਕਮੇਟੀ ਅਧੀਨ ਆਉਂਦੇ ਸਮੂਹ ਗੁਰਦੁਆਰਾ ਸਾਹਿਬਾਨ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਵਿਸ਼ੇਸ਼ ਅਰਦਾਸ ਸਮਾਗਮ ਕਰਵਾਏ ਗਏ ਹਨ। ਬੰਦੀ ਸਿੰਘਾਂ ਦੀ ਰਿਹਾਈ ਤੱਕ ਸ਼੍ਰੋਮਣੀ ਕਮੇਟੀ ਦਾ ਸੰਘਰਸ਼ ਜਾਰੀ ਰਹੇਗਾ । ਇਸ ਮੌਕੇ ਕਰਨੈਲ ਸਿੰਘ ਜੋਧਪੁਰੀ, ਤੇਜਿੰਦਰ ਸਿੰਘ ਰਾਮਪੁਰ, ਗੁਰਦੁਆਰਾ ਸਾਹਿਬ ਦੇ ਇੰਚਾਰਜ ਭਾਈ ਜਸਵੰਤ ਸਿੰਘ ਬਾਜਵਾ, ਸਹਾਇਕ ਇੰਚਾਰਜ ਬੀਬੀ ਕਿਰਨਦੀਪ ਕੌਰ, ਹੈੱਡ ਗ੍ਰੰਥੀ ਭਾਈ ਸੁਖਜੀਤ ਸਿੰਘ, ਪ੍ਰਚਾਰਕ ਭਾਈ ਮਨਪ੍ਰੀਤ ਸਿੰਘ, ਭਾਈ ਸਤਿੰਦਰ ਸਿੰਘ, ਭਾਈ ਵਰਿੰਦਰਪਾਲ ਸਿੰਘ, ਭਾਈ ਹਰਮਨਪ੍ਰੀਤ ਸਿੰਘ, ਪਿਆਰਾ ਸਿੰਘ ਰਾਮਪੁਰ, ਹਰਭਜਨ ਸਿੰਘ ਬਾਜਵਾ, ਮੱਖਣ ਸਿੰਘ ਬਾਜਵਾ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਨੂਰਮਹਿਲ ਦੇ ਸਾਹਮਣੇ ਝਾੜੀਆਂ ’ ਚੋਂ 19 ਸਾਲਾ ਨਮਲ ਦੀ ਲਾਸ਼ ਮਿਲੀ , ਅਵਾਰਾ ਕੁੱਤਿਆਂ ਨੇ ਨੋਚੀ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰੂ ਅਰਜਨ ਦੇਵ ਸਕੂਲ ਵਿਖੇ ਅਰਦਾਸ ਸਮਾਗਮ
Ad Position 24