31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਸ੍ਰੀ ਗੁਰੂ ਗ੍ਰੰਥ ਸਾਹਿਬ ਸੰਪੂਰਨਤਾ ਦਿਵਸ ਸੰਬੰਧੀ ਗੁਰਦੁਆਰਾ ਡੇਰਾ ਸੰਤਗੜ੍ਹ ਵਿਖੇ ਕਰਵਾਏ ਵਿਸ਼ੇਸ਼ ਗੁਰਮਤਿ ਸਮਾਗਮ

ਜਲੰਧਰ, 30 ਅਗਸਤ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 31-08-2026
ਜਲੰਧਰ, 30 ਅਗਸਤ (ਐੱਮ. ਐੱਸ. ਲੋਹੀਆ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਸੰਬੰਧੀ ਗੁਰਦੁਆਰਾ ਡੇਰਾ ਸੰਤਗੜ੍ਹ (ਹਰਖੋਵਾਲ), ਕਪੂਰਥਲਾ ਰੋਡ, ਜਲੰਧਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ। ਹਰਖੋਵਾਲੀਏ ਸੰਪਰਦਾ ਦੇ ਮੌਜੂਦਾ ਮੁਖੀ ਬਾਬਾ ਭਗਵਾਨ ਸਿੰਘ ਦੀ ਦੇਖ-ਰੇਖ ਕਰਵਾਏ ਗਏ। ਸਵੇਰ ਅਤੇ ਸ਼ਾਮ ਦੇ ਇਨ੍ਹਾਂ ਸਮਾਗਮਾਂ ਦੌਰਾਨ ਦੂਰ-ਦੁਰਾਡੇ ਤੋਂ ਵੱਡੀ ਗਿਣਤੀ ’ਚ ਆਈ ਸੰਗਤ ਨੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾ ਪਤ ਕੀਤੀਆਂ। ਸਮਾਗਮ ਦੌਰਾਨ ਸੰਗਤੀ ਰੂਪ ’ਚ ਗੁਰਬਾਣੀ ਦੇ ਜਾਪ ਕੀਤੇ ਗਏ, ਰਾਗੀ ਜਥੇ ਨੇ ਸੰਗਤ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ। ਇਸ ਮੌਕੇ ਬਾਬਾ ਭਗਵਾਨ ਸਿੰਘ ਨੇ ਸੰਗਤ ਨੂੰ ਅੱਜ ਦੇ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ ਅਤੇ ਗੁਰਬਾਣੀ ਜ਼ਰੀਏ ਗੁਰੂ ਚਰਨਾ ਨਾਲ ਜੁੜਨ ਦੀ ਪ੍ਰੇਰਣਾ ਦਿੱਤੀ। ਪ੍ਰਬੰਧਕਾਂ ਨੇ ਜਾਣਕਾਰੀ ਦਿੱਤੀ ਕਿ ਸਿੱਖੀ ਦੇ ਪ੍ਰਚਾਰ ਲਈ ਬਾਬਾ ਭਗਵਾਨ ਸਿੰਘ ਵਲੋਂ ਕੀਤੇ ਜਾ ਰਹੇ ਨਿਰੰਤਰ ਉਪਰਾਲਿਆਂ ਸਦਕਾ ਪਿੱਛਲੇ ਦਿਨੀਂ ਡੇਰਾ ਸੰਤਗੜ੍ਹ (ਸਿੰਘ ਪੁਰਾ) ਕਰਤਾਰਪੁਰ ਵਿਖੇ ‘ਗੁਰੂ ਲਾਧੋ ਰੇ’ ਦਿਵਸ ਮਨਾਇਆ ਗਿਆ। ਇਸ ਮੌਕੇ ਭਾਈ ਰਵਿੰਦਰ ਸਿੰਘ (ਹਜ਼ੂਰੀ ਰਾਗੀ ਡੇਰਾ ਸੰਤਗੜ੍ਹ), ਬਾਬਾ ਹਰਪ੍ਰੀਤ ਸਿੰਘ ਚੋਮੋ ਵਾਲੇ ਅਤੇ ਭਾਈ ਸਿਮਰਜੀਤ ਸਿੰਘ (ਸਿੰਘਪੁਰਾ) ਦੇ ਜਥਿਆਂ ਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਭਾਈ ਹਰੀ ਸਿੰਘ ਨੇ ਗੁਰਮਤਿ ਵਿਚਾਰਾਂ ਦੁਆਰਾ ਸੰਗਤ ਨੂੰ ਇਤਿਹਾਸ ਤੋਂ ਜਾਣੂ ਕਰਵਾਇਆ। ਬਾਬਾ ਭਗਵਾਨ ਸਿੰਘ ਨੇ ਸਮਾਗਮਾਂ ਦੌਰਾਨ ਹਾਜ਼ਰੀ ਭਰਨ ਵਾਲੀ ਸੰਗਤ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਨੋਟਿਸਾਂ ਦੇ ਬਾਵਜੂਦ ਡੌਗ ਕੰਪਾਊਂਡ ਦੇ ਕੰਮ ’ ਚ ਨਹੀਂ ਆਈ ਤੇਜ਼ੀ , ਨਿਗਮ ਪ੍ਰਸ਼ਾਸਨ ਨਾਰਾਜ਼ ਅਗਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਵਲੋਂ ਹੱਕੀ ਮੰਗਾਂ ਦੀ ਪੂਰਤੀ ਲਈ ਭਗਵੰਤ ਮਾਨ ਸਰਕਾਰ ਨਾਲ ਆਰ ਪਾਰ ਦੇ ਸੰਘਰਸ਼ ਦਾ ਐਲਾਨ
Ad Position 24