31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਦੋਆਬੇ ਦੇ ਆਲੂ ਉਤਪਾਦਕਾਂ ਲਈ ਲਾਹੇਵੰਦ ਸਿੱਧ ਹੋਵੇਗੀ ਅਤਿ ਆਧੁਨਿਕ ਵਾਇਰਸ ਇੰਡੈਕਸਿੰਗ ਲੈਬ - ਮੋਹਿੰਦਰ ਭਗਤ

ਜਲੰਧਰ, 31 ਅਗਸਤ (ਜਤਿੰਦਰ ਪੰਮੀ)–ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਸੈਂਟਰ ਆਫ਼ ਐਕਸੀਲੈਂਸ ਫਾਰ ਪੋਟੈਟੋ ਧੋਗੜੀ ਵਿਖੇ ਦੋਆਬਾ ਖੇਤਰ ਦੀ ਪਹਿਲੀ ਸਰਕਾਰੀ ਵਾਇਰਸ ਇੰਡੈਕਸਿੰਗ ਲੈਬੋਰੇਟਰੀ ਦਾ ਉਦਘਾਟਨ ਕੀਤਾ ਗਿਆ। ਉਦਘਾਟਨੀ ਸਮਾਗਮ ਦੌਰਾਨ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ, ਡਾਇਰੈਕਟਰ ਬਾਗਬਾਨੀ ਮਨੀਸ਼ ਕੁਮਾਰ, ਜੁਆਇੰਟ ਡਾਇਰੈਕਟਰ ਗੁਰਸ਼ਰਨ ਸਿੰਘ ਤੇ ਹਰਮੇਲ ਸਿੰਘ, ਡਿਪਟੀ ਡਾਇਰੈਕਟਰ ਡਾ.

Ad Position 21
No active advertisement
ਅਜੀਤ ਡੈਸਕ 01-09-2026
ਜਲੰਧਰ, 31 ਅਗਸਤ (ਜਤਿੰਦਰ ਪੰਮੀ)–ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਸੈਂਟਰ ਆਫ਼ ਐਕਸੀਲੈਂਸ ਫਾਰ ਪੋਟੈਟੋ ਧੋਗੜੀ ਵਿਖੇ ਦੋਆਬਾ ਖੇਤਰ ਦੀ ਪਹਿਲੀ ਸਰਕਾਰੀ ਵਾਇਰਸ ਇੰਡੈਕਸਿੰਗ ਲੈਬੋਰੇਟਰੀ ਦਾ ਉਦਘਾਟਨ ਕੀਤਾ ਗਿਆ। ਉਦਘਾਟਨੀ ਸਮਾਗਮ ਦੌਰਾਨ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ, ਡਾਇਰੈਕਟਰ ਬਾਗਬਾਨੀ ਮਨੀਸ਼ ਕੁਮਾਰ, ਜੁਆਇੰਟ ਡਾਇਰੈਕਟਰ ਗੁਰਸ਼ਰਨ ਸਿੰਘ ਤੇ ਹਰਮੇਲ ਸਿੰਘ, ਡਿਪਟੀ ਡਾਇਰੈਕਟਰ ਡਾ. ਨਰਿੰਦਰ ਪਾਲ ਕਲਸੀ, ਕੰਟਰੋਲਿੰਗ ਅਫ਼ਸਰ ਸੈਂਟਰ ਆਫ਼ ਐਕਸੀਲੈਂਸ ਡਾ. ਰੁਪਿੰਦਰ ਸਿੰਘ ਗਿੱਲ, ਪ੍ਰਾਜੈਕਟ ਅਫ਼ਸਰ ਡਾ. ਦਮਨਦੀਪ ਸਿੰਘ ਵੀ ਮੌਜੂਦ ਸਨ। ਇਸ ਮੌਕੇ ਵਿਭਾਗ ਦੇ ਵਿਸ਼ੇਸ਼ ਸੱਦੇ ’ਤੇ ਪੁੱਜੇ ਦੋਆਬੇ ਦੇ ਆਲੂ ਉਤਪਾਦਕਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਭਗਤ ਨੇ ਕਿਹਾ ਕਿ ਕਰੀਬ ਇਕ ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਇਹ ਅਤਿ ਆਧੁਨਿਕ ਲੈਬੋਰੇਟਰੀ ਸੂਬੇ ਵਿੱਚ ਬਾਗਬਾਨੀ ਖੇਤਰ ਲਈ ਮੀਲ ਦਾ ਪੱਥਰ ਸਾਬਿਤ ਹੋਵੇਗੀ। ਇਸ ਪ੍ਰਾਜੈਕਟ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹਜ਼ਾਰਾਂ ਆਲੂ ਉਤਪਾਦਕਾਂ ਦੀ ਮਦਦ ਲਈ ਕ੍ਰਾਂਤੀਕਾਰੀ ਪਹਿਲ ਕਰਾਰ ਦਿੱਤਾ। ਵਿਧਾਇਕ ਕਰਤਾਰਪੁਰ ਬਲਕਾਰ ਸਿੰਘ ਨੇ ਕਿਹਾ ਕਿ ਸੂਬੇ ਦੀ ਖੁਸ਼ਹਾਲੀ ਖੇਤੀਬਾੜੀ ਦੇ ਚੰਗੇ ਹਾਲਾਤ ਨਾਲ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਭਾਈਚਾਰੇ ਨੂੰ ਮਜ਼ਬੂ ਤ ਕਰਨ ਤੋਂ ਬਿਨਾਂ ਕੋਈ ਵੀ ਸੂਬਾ ਤਰੱਕੀ ਨਹੀਂ ਕਰ ਸਕਦਾ। ਇਸ ਤੋਂ ਪਹਿਲਾਂ ਕੇ. ਵੀ. ਕੇ ਨੂਰਮਹਿਲ ਤੋਂ ਡਿਪਟੀ ਡਾਇਰੈਕਟਰ ਡਾ. ਸੰਜੀਵ ਕਟਾਰੀਆ, ਡਾ. ਬਲਬੀਰ ਕੌਰ, ਕੇਂਦਰੀ ਆਲੂ ਖੋਜ ਕੇਂਦਰ ਤੋਂ ਡਾ. ਪ੍ਰਿੰਸ., ਭੌਂ ਵਿਕਾਸ ਵਿਭਾਗ ਤੋਂ ਐੱਸ. ਡੀ. ਓ. ਡਾ. ਲੁਪਿੰਦਰ ਕੁਮਾਰ ਅਤੇ ਹੋਰ ਮਾਹਰਾਂ ਨੇ ਕਿਸਾਨਾਂ ਨੂੰ ਆਲੂ ਦੀ ਬਿਜਾਈ ਦੇ ਸਹੀ ਸਮੇਂ, ਫਸਲ ਦੀ ਦੇਖਭਾਲ ਕਰਨ, ਪਾਣੀ ਤੇ ਰੋਗਾਂ ਦੀ ਰੋਕਥਾਮ ਲਈ ਦਵਾਈਆਂ ਦੇ ਛਿੜਕਾਅ ਕਰਨ, ਆਲੂ ਦੀ ਫਸਲ ਨੂੰ ਲੱਗਣ ਵਾਲੇ ਰੋਗਾਂ, ਪੈਦਾ ਹੋਣ ਵਾਲੇ ਵਾਇਰਸ ਤੇ ਉਸ ਦੇ ਇਲਾਜ ਅਤੇ ਪਾਣੀ ਦੀ ਬੱਚਤ ਲਈ ਵੱਖ-ਵੱਖ ਵਿਧੀਆਂ ’ਤੇ ਦਿੱਤੀ ਜਾਣ ਵਾਲੀ ਸਬਸਿਡੀ ਬਾਰੇ ਜਾਣਕਾਰੀ ਦਿੱਤੀ। ਉਦਘਾਟਨੀ ਸਮਾਗਮ ਦੌਰਾਨ ਨੇੜਲੇ ਜ਼ਿਲ੍ਹਿਆਂ ਕਪੂਰਥਲਾ, ਹੁਸ਼ਿਆਰਪੁਰ, ਲੁਧਿਆਣਾ, ਤਰਨ ਤਾਰਨ ਅਤੇ ਅੰਮ੍ਰਿਤਸਰ ਬਾਗਬਾਨੀ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ। ਇਸ ਤੋਂ ਇਲਾਵਾ ਜੇ. ਪੀ. ਜੀ.ਏ. ਦੇ ਪ੍ਰਧਾਨ ਰਾਜ ਨਿੱਝਰ, ਅਸ਼ਵਿੰਦਰ ਸਿੰਘ ਖਹਿਰਾ, ਜੰਗ ਬਹਾਦਰ ਸਿੰਘ ਸੰਘਾ, ਅਮਰਜੀਤ ਸਿੰਘ ਭੰਗੂ ਅਤੇ ਹੋਰ ਆਲੂ ਉਤਪਾਦਕਾਂ ਵੱਲੋਂ ਵੀ ਸ਼ਿਰਕਤ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਨਿਪਾਲ ’ਚ ਮੌਤਾਂ ਦੀ ਗਿਣਤੀ 939 ਹੋਈ ਅਗਲੀ ਖ਼ਬਰ ਡਾਇਰੈਕਟਰ ਸੈਂਸਜ਼ ਨੇ ਜਨਗਣਨਾ -2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
Ad Position 24