ਸਕਾਈਰਾਈਡਰਜ਼ ਵੈੱਲਫੇਅਰ ਸੁਸਾਇਟੀ ਵਲੋਂ ਬਜ਼ੁਰਗਾਂ ਲਈ ਵਿਸ਼ੇਸ਼ ਸਮਾਗਮ
ਜਲੰਧਰ,1 ਸਤੰਬਰ (ਡਾ. ਜਤਿੰਦਰ ਸਾਬੀ)-ਸਕਾਈਰਾਈਡਰਜ਼ ਵੈੱਲਫੇਅਰ ਸੁਸਾਇਟੀ ਵੱਲੋਂ ਡਾ.
ਜਲੰਧਰ,1 ਸਤੰਬਰ (ਡਾ. ਜਤਿੰਦਰ ਸਾਬੀ)-ਸਕਾਈਰਾਈਡਰਜ਼ ਵੈੱਲਫੇਅਰ ਸੁਸਾਇਟੀ ਵੱਲੋਂ ਡਾ. ਰੀਨਾ ਮਲਹੋਤਰਾ ਦੀ ਅਗਵਾਈ ਹੇਠ ਬਜ਼ੁਰਗਾਂ ਦੀ ਸਰੀਰਕ ਤੰਦਰੁਸਤੀ, ਮਾਨਸਿਕ ਖੁਸ਼ਹਾਲੀ ਅਤੇ ਸਮਾਜਿਕ ਸਰਗਰਮੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਲਗਭਗ 30 ਸੀਨੀਅਰ ਨਾਗਰਿਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਦੌਰਾਨ ਬਜ਼ੁਰਗਾਂ ਲਈ ਵੱਖ-ਵੱਖ ਮਨੋਰੰਜਕ ਖੇਡਾਂ ਕਰਵਾਈਆਂ ਗਈਆਂ, ਜਿਸ ਨਾਲ ਸਮਾਗਮ ਦਾ ਮਾਹੌਲ ਖੁਸ਼ਗਵਾਰ ਬਣ ਗਿਆ। ਵਿਵੇਸ਼ਸ ਯੋਗ ਦੀ ਟੀਮ ਵਲੋਂ ਯੋਗ ਅਤੇ ਸਿਹਤਮੰਦ ਜੀਵਨ ਨਾਲ ਸਬੰਧਤ ਕਿਰਿਆਵਾਂ ਕਰਵਾਈਆਂ ਗਈਆਂ ਅਤੇ ਪ੍ਰਾਣਾਯਾਮ ਰਾਹੀਂ ਸਰੀਰਕ ਤੇ ਮਾਨਸਿਕ ਤੰਦਰੁਸਤੀ ਦਾ ਸੰਦੇਸ਼ ਦਿੱਤਾ ਗਿਆ। ਇਸ ਤੋਂ ਇਲਾਵਾ ਭਜਨ-ਕੀਰਤਨ ਰਾਹੀਂ ਬਜ਼ੁਰਗਾਂ ਨੂੰ ਰੂਹਾਨੀ ਖੁਸ਼ੀ ਨਾਲ ਜੋੜਿਆ ਗਿਆ। ਸਮਾਗਮ ਦੇ ਅੰਤ ਵਿੱਚ ਡਾ. ਰੀਨਾ ਮਲਹੋਤਰਾ ਨੇ ਸਮੂਹ ਸਹਿਯੋਗੀਆਂ ਅਤੇ ਭਾਗੀਦਾਰਾਂ ਦਾ ਧੰਨਵਾਦ ਕੀਤਾ। ਅਮਰਪ੍ਰੀਤ ਕੌਰ ਵਲੋਂ ਮਨੋਰੰਜਕ ਖੇਡਾਂ ਕਰਵਾਈਆਂ ਗਈਆਂ, ਜਦਕਿ ਵਿਕਾਸ ਸਰ ਵਲੋਂ ਪ੍ਰਾਣਾਯਾਮ ਦੀ ਅਭਿਆਸ ਕਿਰਿਆ ਕਰਵਾਈ ਗਈ। ਇਸ ਮੌਕੇ ਜਨਾ ਬੈਂਕ ਵਲੋਂ ਸੀਨੀਅਰ ਨਾਗਰਿਕਾਂ ਨੂੰ ਤੋਹਫ਼ੇ ਵੀ ਭੇਟ ਕੀਤੇ ਗਏ। ਡਾ. ਰੀਨਾ ਮਲਹੋਤਰਾ ਨੇ ਕਿਹਾ ਕਿ ਬਜ਼ੁਰਗ ਸਮਾਜ ਦੀ ਅਨਮੋਲ ਧਰੋਹਰ ਹਨ ਅਤੇ ਉਨ੍ਹਾਂ ਨੂੰ ਸਿਹਤਮੰਦ, ਸਰਗਰਮ ਅਤੇ ਖੁਸ਼ ਰੱਖਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਕਾਈਰਾਈਡਰਜ਼ ਵੈੱਲਫੇਅਰ ਸੁਸਾਇਟੀ ਵਲੋਂ ਅਜਿਹੇ ਲੋਕ-ਭਲਾਈ ਅਤੇ ਨੇਕ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰੱਖੇ ਜਾਣਗੇ। ਇਸ ਮੌਕੇ ਡਾ. ਰੀਨਾ ਮਲਹੋਤਰਾ, ਡਾ. ਬਲਜੀਤ ਕੌਰ, ਅਮਰਪ੍ਰੀਤ ਕੌਰ, ਮੋਨਾ ਕੁਮਾਰ, ਡਾ. ਮੁਕਤਾ ਗਰਗ, ਸੰਜੀਵ ਕੁਮਾਰ, ਡਾ. ਜਤਿੰਦਰ ਸਾਬੀ, ਵਿਨੀਤ ਬਜਾਜ, ਵਿਕਾਸ ਮਹਾਜਨ, ਨੇਹਾ ਵੈਦ, ਗੌਰਵ ਅਤੇ ਜਨਾ ਬੈਂਕ ਦੇ ਨੁਮਾਇੰਦੇ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।