ਮਨੁੱਖੀ ਅਧਿਕਾਰਾਂ ਦੀ ਰੱਖਿਆ ਕਰਨਾ ਹੈ ਪੁਲਿਸ ਦੀ ਮੁਢਲੀ ਜ਼ਿੰਮੇਵਾਰੀ-ਡਾ.ਵਰਿੰਦਰ ਸਿੰਘ
ਫਿਲੌਰ, 1 ਸਤੰਬਰ (ਸਤਿੰਦਰ ਸ਼ਰਮਾ)-ਵੱਖ-ਵੱਖ ਕਮਿਸ਼ਨਰੇਟਾਂ, ਜ਼ਿਲ੍ਹਿਆਂ ਅਤੇ ਪੰਜਾਬ ਪੁਲਿਸ ਦੇ ਹੋਰ ਵਿੰਗਾਂ ਦੇ ਗਜ਼ਟਿਡ ਅਤੇ ਨਾਨ-ਗਜ਼ਟਿਡ ਅਧਿਕਾਰੀਆਂ ਲਈ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ ਮਨੁੱਖੀ ਅਧਿਕਾਰਾਂ ਬਾਰੇ ਇਕ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਸਿਖਲਾਈ ਪ੍ਰੋਗਰਾਮ ਦੌਰਾਨ ਮਾਹਿਰਾਂ ਅਤੇ ਸਿੱਖਿਆ ਸਾਸ਼ਤਰੀਆਂ ਨੇ ਮਨੁੱਖੀ ਅਧਿਕਾਰਾਂ ਨਾਲ ਸੰਬੰਧਤ ਵੱਖ-ਵੱਖ ਮਹੱਤਵਪੂਰਨ ਪਹਿਲੂਆਂ ’ਤੇ ਅਧਿਕਾਰੀਆਂ ਨਾਲ ਵਿਸਤ੍ਰਿਤ ਵਿਚਾਰ ਵਟਾਂਦਰੇ ਕੀਤੇ।
ਮ
ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ ਵਿਸ਼ੇ ਦੇ ਮਾਹਿਰ ਪੁਲਿਸ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ। ਤਸਵੀਰ-ਸਤਿੰਦਰ ਸ਼ਰਮਾ
02-09-2026
ਫਿਲੌਰ, 1 ਸਤੰਬਰ (ਸਤਿੰਦਰ ਸ਼ਰਮਾ)-ਵੱਖ-ਵੱਖ ਕਮਿਸ਼ਨਰੇਟਾਂ, ਜ਼ਿਲ੍ਹਿਆਂ ਅਤੇ ਪੰਜਾਬ ਪੁਲਿਸ ਦੇ ਹੋਰ ਵਿੰਗਾਂ ਦੇ ਗਜ਼ਟਿਡ ਅਤੇ ਨਾਨ-ਗਜ਼ਟਿਡ ਅਧਿਕਾਰੀਆਂ ਲਈ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ ਮਨੁੱਖੀ ਅਧਿਕਾਰਾਂ ਬਾਰੇ ਇਕ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਸਿਖਲਾਈ ਪ੍ਰੋਗਰਾਮ ਦੌਰਾਨ ਮਾਹਿਰਾਂ ਅਤੇ ਸਿੱਖਿਆ ਸਾਸ਼ਤਰੀਆਂ ਨੇ ਮਨੁੱਖੀ ਅਧਿਕਾਰਾਂ ਨਾਲ ਸੰਬੰਧਤ ਵੱਖ-ਵੱਖ ਮਹੱਤਵਪੂਰਨ ਪਹਿਲੂਆਂ ’ਤੇ ਅਧਿਕਾਰੀਆਂ ਨਾਲ ਵਿਸਤ੍ਰਿਤ ਵਿਚਾਰ ਵਟਾਂਦਰੇ ਕੀਤੇ। ਇਨ੍ਹਾਂ ਸੈਸ਼ਨਾਂ ਵਿਚ ਮਨੁੱਖੀ ਅਧਿਕਾਰਾਂ ਦੀ ਮੁੱਖ ਧਾਰਨਾ, ਭਾਰਤ ਦੇ ਸੰਵਿਧਾਨ ਦੀ ਧਾਰਾ 21 ਤਹਿਤ ਜੀਵਨ ਅਤੇ ਨਿੱਜੀ ਆਜ਼ਾਦੀ ਦੇ ਅਧਿਕਾਰ, ਬਾਲ ਅਧਿਕਾਰਾਂ ਦੀ ਸੁਰੱਖਿਆ ਅਤੇ ਐਲ. ਜੀ. ਬੀ. ਟੀ. ਕਿਊ. ਭਾਈਚਾਰੇ ਦੇ ਅਧਿਕਾਰਾਂ ਸਮੇਤ ਕਈ ਮਹੱਤਵਪੂਰਨ ਵਿਸ਼ਿਆਂ ਨੂੰ ਛੋਹਿਆ ਗਿਆ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਨੂੰਨ ਵਿਭਾਗ ਦੇ ਮੁਖੀ ਡਾ. ਵਰਿੰਦਰ ਸਿੰਘ ਨੇ ਮਨੁੱਖੀ ਅਧਿਕਾਰਾਂ ਦੀ ਸੰਵਿਧਾਨਕ ਅਤੇ ਕਾਨੂੰਨੀ ਸਥਿਤੀ ’ਤੇ ਚਾਨਣਾ ਪਾਉਂਦਿਆਂ ਅਧਿਕਾਰੀਆਂ ਨੂੰ ਨਾਗਰਿਕਾਂ ਦੇ ਬੁਨਿਆਦੀ ਅਧਿਕਾਰਾਂ ਦਾ ਸਨਮਾਨ ਯਕੀਨੀ ਬਣਾਉਣ ਦੀ ਲੋੜ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਕਾਨੂੰਨ ਦੀ ਪ੍ਰਭਾਵਸ਼ਾਲੀ ਪਾਲਣਾ ਦੇ ਨਾਲ-ਨਾਲ ਮਨੁੱਖੀ ਪਹੁੰਚ ਅਪਣਾਉਣ ’ਤੇ ਜੋਰ ਦਿੱਤਾ। ਇਸ ਮੌਕੇ ਸੰਦੀਪ ਭਾਟੀਆ ਲੀਗਲ ਪ੍ਰੋਬੇਸ਼ਨ ਅਫ਼ਸਰ ਜਲੰਧਰ ਨੇ ਵੀ ਹਿੱਸਾ ਲੈਣ ਵਾਲਿਆਂ ਨੂੰ ਕਾਨੂੰਨੀ ਪਹਿਲੂਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਕਾਨੂੰਨ ਦੀਆਂ ਵਿਵਸਥਾਵਾਂ ਅਨੁਸਾਰ ਕੰਮ ਕਰਨ ਅਤੇ ਨਾਗਰਿਕਾਂ ਦੇ ਅਧਿਕਾਰਾਂ ਦੀ ਰਾਖੀ ਲਈ ਪੁਲਿਸ ਅਧਿਕਾਰੀਆਂ ਨੂੰ ਦਰਪੇਸ਼ ਵੱਖ-ਵੱਖ ਸਥਿਤੀਆਂ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਐਲ. ਜੀ. ਬੀ. ਟੀ. ਕਿਊ. ਅਧਿਕਾਰਾਂ ਬਾਰੇ ਸੈਸ਼ਨ ਵਿਚ ਐਮ. ਐਕਸ. ਧਨੰਜੈ ਚੌਹਾਨ, ਐਲ. ਜੀ. ਬੀ. ਟੀ. ਅਧਿਕਾਰ ਕਾਰਕੁਨ ਨੇ ਭਾਗੀਦਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਐਲ. ਜੀ. ਬੀ. ਟੀ. ਕਿਊ. ਭਾਈਚਾਰੇ ਨਾਲ ਸੰਬੰਧਤ ਅਧਿਕਾਰਾਂ,ਉਨ੍ਹਾਂ ਦੇ ਸਮਾਜਿਕ ਹਾਲਾਤਾਂ ਅਤੇ ਪੁਲਿਸ ਦੁਆਰਾ ਅਜਿਹੇ ਮਾਮਲਿਆਂ ਵਿਚ ਸੰਵੇਦਨਸ਼ੀਲ ਅਤੇ ਸਤਿਕਾਰਯੋਗ ਵਿਵਹਾਰ ਦੀ ਜ਼ਰੂਰਤ ’ਤੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਣਾਲੀ ਵਿਚ ਹਰੇਕ ਵਿਅਕਤੀ ਨਾਲ ਸਮਾਨਤਾ ਅਤੇ ਸਨਮਾਨ ਦੇ ਅਧਾਰ ’ਤੇ ਵਿਵਹਾਰ ਕੀਤਾ ਜਾਣਾ ਚਾਹੀਦਾ ਹੈ। ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਐਸ. ਪੀ. ਦੀਪਕ ਸਿੰਘ ਨੇ ਅਧਿਕਾਰੀਆਂ ਨੂੰ ਕਮਿਸ਼ਨ ਦੇ ਕੰਮਕਾਜ ਅਤੇ ਉਥੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਪ੍ਰਕਿਰਤੀ ਅਤੇ ਕਿਸਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮਨੁੱਖੀ ਅਧਿਕਾਰਾਂ ਦੀਆਂ ਸ਼ਿਕਾਇਤਾਂ ਨਾਲ ਕਿਵੇਂ ਨਜਿੱਠਿਆ ਜਾਂਦਾ ਹੈ ਅਤੇ ਅਜਿਹੇ ਮਾਮਲਿਆਂ ਵਿਚ ਪੁਲਿਸ ਅਧਿਕਾਰੀਆਂ ਦੀ ਭੂਮਿਕਾ ਕਿੰਨੀ ਮਹੱਤਵਪੂਰਨ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸ਼ਿਕਾਇਤਾਂ ਨਾਲ ਨਜਿੱਠਣ ਵੇਲੇ ਕਾਨੂੰਨੀ ਪ੍ਰਕਿਰਿਆ ਅਤੇ ਮਨੁੱਖੀ ਸੰਵੇਦਨਸ਼ੀਲਤਾ ਦੋਵਾਂ ਨੂੰ ਧਿਆਨ ਵਿਚ ਰੱਖਣ ਲਈ ਕਿਹਾ।