ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੀਰਾਂਵਾਲੀ ਵਿਖੇ ਪੇਂਟਿੰਗ ਮੁਕਾਬਲੇ ਕਰਵਾਏ
ਫੱਤੂਢੀਂਗਾ, 1 ਸਤੰਬਰ (ਬਲਜੀਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੀਰਾਂਵਾਲੀ ਵਿਖੇ ਬੀ ਆਈ ਐਸ ਬਿਊਰੋ ਆਫ਼ ਇੰਡੀਅਨ ਸਟੈਂਡਰਡਜ ਦੁਆਰਾ ਸਪਾਂਸਰ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ | ਜਿਸ ਵਿਚ ਸਟੈਂਡਰਡ ਕਲੱਬ 1985 ਦੇ 25 ਵਿਦਿਆਰਥੀਆਂ ਨੇ ਭਾਗ ਲਿਆ | ਇਹਨਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵੱਖ ਵੱਖ ਰੋਜ਼ਾਨਾ ਜ਼ਿੰਦਗੀ ਵਿਚ ਇਸਤੇਮਾਲ ਹੋਣ ਵਾਲੀਆਂ ਵਸਤੂਆਂ ਦੇ ਸਟੈਂਡਰਡ ਅਤੇ ਉਪਭੋਗਤਾ ਦੇ ਅਧਿਕਾਰਾਂ ਬਾਰੇ ਜਾਣੂ ਕਰਵਾਉਣਾ ਸੀ | ਇਸ ਵਿਸ਼ੇਸ਼ ਮੌਕੇ ’ਤੇ ਸਕੂਲ ਦੇ ਸਾਰੇ ਸਟਾਫ਼ ਵਲੋਂ ਸ਼ਮੂਲੀਅਤ ਕੀਤੀ ਗਈ | ਸਕੂਲ ਇੰਚਾਰਜ ਵੱਲੋਂ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਅਤੇ ਸਟੇਸ਼ਨਰੀ ਵੰਡੀ ਗਈ ਅਤੇ ਜੇਤੂ ਵਿਦਿਆਰਥੀਆਂ ਨੂੰ ਨਕਦ ਇਨਾਮ ਵੀ ਦਿੱਤੇ ਗਏ | ਸਕੂਲ ਇੰਚਾਰਜ ਵ੍ਲੋਂ ਬੀ. ਆਈ.
ਫੱਤੂਢੀਂਗਾ, 1 ਸਤੰਬਰ (ਬਲਜੀਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੀਰਾਂਵਾਲੀ ਵਿਖੇ ਬੀ ਆਈ ਐਸ ਬਿਊਰੋ ਆਫ਼ ਇੰਡੀਅਨ ਸਟੈਂਡਰਡਜ ਦੁਆਰਾ ਸਪਾਂਸਰ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ | ਜਿਸ ਵਿਚ ਸਟੈਂਡਰਡ ਕਲੱਬ 1985 ਦੇ 25 ਵਿਦਿਆਰਥੀਆਂ ਨੇ ਭਾਗ ਲਿਆ | ਇਹਨਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵੱਖ ਵੱਖ ਰੋਜ਼ਾਨਾ ਜ਼ਿੰਦਗੀ ਵਿਚ ਇਸਤੇਮਾਲ ਹੋਣ ਵਾਲੀਆਂ ਵਸਤੂਆਂ ਦੇ ਸਟੈਂਡਰਡ ਅਤੇ ਉਪਭੋਗਤਾ ਦੇ ਅਧਿਕਾਰਾਂ ਬਾਰੇ ਜਾਣੂ ਕਰਵਾਉਣਾ ਸੀ | ਇਸ ਵਿਸ਼ੇਸ਼ ਮੌਕੇ ’ਤੇ ਸਕੂਲ ਦੇ ਸਾਰੇ ਸਟਾਫ਼ ਵਲੋਂ ਸ਼ਮੂਲੀਅਤ ਕੀਤੀ ਗਈ | ਸਕੂਲ ਇੰਚਾਰਜ ਵੱਲੋਂ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਅਤੇ ਸਟੇਸ਼ਨਰੀ ਵੰਡੀ ਗਈ ਅਤੇ ਜੇਤੂ ਵਿਦਿਆਰਥੀਆਂ ਨੂੰ ਨਕਦ ਇਨਾਮ ਵੀ ਦਿੱਤੇ ਗਏ | ਸਕੂਲ ਇੰਚਾਰਜ ਵ੍ਲੋਂ ਬੀ.ਆਈ.ਐਸ. ਜੇ. ਐਂਡ ਕੇ. ਬਰਾਂਚ ਦਾ ਧੰਨਵਾਦ ਕੀਤਾ ਗਿਆ ਕਿ ਉਹ ਸਕੂਲ ਲੈਵਲ ਤੇ ਬੱਚਿਆਂ ਨੂੰ ਅਜਿਹੇ ਮੁਕਾਬਲਿਆਂ ਵਿਚ ਭਾਗ ਲੈਣ ਲਈ ਸਪੋਰਟ ਕਰਕੇ ਬਹੁਤ ਵਧੀਆ ਉਪਰਾਲੇ ਕਰ ਰਹੇ ਹਨ ਤਾਂ ਜੋ ਉਹ ਸੁਰੱਖਿਆ ਅਤੇ ਸਟੈਂਡਰਡ ਸਬੰਧੀ ਸਹੀ ਜਾਣਕਾਰੀ ਪ੍ਰਾਪਤ ਕਰਕੇ ਅੱਗੇ ਆਪਣੇ ਆਸ ਪਾਸ ਦੇ ਲੋਕਾਂ ਨੂੰ ਜਾਗਰੂਕ ਕਰ ਸਕਣ|