ਸ਼ਾਹਕੋਟ ਹਲਕੇ ਤੋਂ ਚੰਡੀਗੜ੍ਹ ਧਰਨੇ ਲਈ ਭਾਕਿਯੂ (ਕਾਦੀਆਂ) ਦਾ ਜਥਾ ਰਵਾਨਾ
ਸ਼ਾਹਕੋਟ, 1 ਸਤੰਬਰ (ਦਲਜੀਤ ਸਿੰਘ ਸਚਦੇਵਾ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਵਲੋਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਧਰਨੇ ਵਿਚ ਸ਼ਮੂਲੀਅਤ ਕਰਨ ਲਈ ਸ਼ਾਹਕੋਟ ਹਲਕੇ ਤੋਂ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦਾ ਜਥਾ ਜ਼ਿਲ੍ਹਾ ਵਾਈਸ ਪ੍ਰਧਾਨ ਨੰਬਰਦਾਰ ਕੁਲਜੀਤ ਸਿੰਘ ਹੁੰਦਲ ਪਿੰਡ ਸਲੇਮਾਂ ਦੀ ਅਗਵਾਈ ਹੇਠ ਰਵਾਨਾ ਹੋਇਆ। ਨੰਬਰਦਾਰ ਕੁਲਜੀਤ ਸਿੰਘ ਹੁੰਦਲ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਵੱਲ ਬਣਦਾ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਕਿਸਾਨ ਜਥੇਬੰਦੀਆਂ ਵਲੋਂ ਸੰਘਰਸ਼ ਦਾ ਰਾਹ ਅਖ਼ਤਿਆਰ ਕੀਤਾ ਜਾ ਰਿਹਾ ਹੈ।
ਸ਼ਾਹਕੋਟ, 1 ਸਤੰਬਰ (ਦਲਜੀਤ ਸਿੰਘ ਸਚਦੇਵਾ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਵਲੋਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਧਰਨੇ ਵਿਚ ਸ਼ਮੂਲੀਅਤ ਕਰਨ ਲਈ ਸ਼ਾਹਕੋਟ ਹਲਕੇ ਤੋਂ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦਾ ਜਥਾ ਜ਼ਿਲ੍ਹਾ ਵਾਈਸ ਪ੍ਰਧਾਨ ਨੰਬਰਦਾਰ ਕੁਲਜੀਤ ਸਿੰਘ ਹੁੰਦਲ ਪਿੰਡ ਸਲੇਮਾਂ ਦੀ ਅਗਵਾਈ ਹੇਠ ਰਵਾਨਾ ਹੋਇਆ। ਨੰਬਰਦਾਰ ਕੁਲਜੀਤ ਸਿੰਘ ਹੁੰਦਲ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਵੱਲ ਬਣਦਾ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਕਿਸਾਨ ਜਥੇਬੰਦੀਆਂ ਵਲੋਂ ਸੰਘਰਸ਼ ਦਾ ਰਾਹ ਅਖ਼ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵਲੋਂ ਚੰਡੀਗੜ੍ਹ ਵਿਖੇ ਲਗਾਤਾਰ 7 ਦਿਨਾਂ ਲਈ ਧਰਨਾ ਲਗਾਇਆ ਜਾਵੇਗਾ। ਹੁੰਦਲ ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ। ਇਸ ਮੌਕੇ ਬਲਾਕ ਸ਼ਾਹਕੋਟ ਦੇ ਪ੍ਰਧਾਨ ਅਮਰਜੀਤ ਸਿੰਘ, ਮੇਜਰ ਸਿੰਘ ਬਾਜਵਾ, ਰਣਜੀਤ ਸਿੰਘ, ਬਲਰਾਜ ਸਿੰਘ ਕਾਹਲੋਂ, ਸੁਰਜੀਤ ਸਿੰਘ ਸਰਪੰਚ ਸਲੇਮਾਂ, ਜੱਗਾ ਸੋਹਲ, ਦਵਿੰਦਰ ਸਿੰਘ ਡਬਰੀ, ਤੇਜਪਾਲ ਬਾਜਵਾ, ਰਜਿੰਦਰ ਸਿੰਘ ਰੂਪਰਾ, ਦਲਵੀਰ ਸਿੰਘ, ਸ਼ਿੰਗਾਰਾ ਸਿੰਘ ਸਲੇਮਾਂ, ਸੂਬੇਦਾਰ ਬਲਵਿੰਦਰ ਸਿੰਘ, ਦਲੇਰ ਸਿੰਘ ਡਬਰੀ, ਲਾਡੀ ਪੱਡਾ, ਰਣਧੀਰ ਸਿੰਘ ਧੀਰਾ, ਸਾਬੀ ਡਬਰੀ, ਅਮਨਦੀਪ ਸਿੰਘ ਮਲਸੀਆਂ ਆਦਿ ਹਾਜ਼ਰ ਸਨ।