03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸੱਤ ਨਗਰ ’ਚ ਸਟਰੀਟ ਲਾਈਟਾਂ ਬੰਦ ਹੋਣ ਕਾਰਨ ਲੋਕ ਪ੍ਰੇਸ਼ਾਨ

ਜਲੰਧਰ, 2 ਸਤੰਬਰ (ਸ਼ਿਵ)- ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ 4 ਸਤੰਬਰ ਨੂੰ ਸ਼ਹਿਰ ਵਿਚ ਮਨਾਉਣ ਲਈ ਲੋਕਾਂ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤੇ ਦੁੂਜੇ ਪਾਸੇ ਸ਼ਹਿਰ ਦੇ ਕਈ ਹਿੱਸਿਆਂ ਵਿਚ ਸਟਰੀਟ ਲਾਈਟਾਂ ਬੰਦ ਹੋਣ ਕਾਰਨ ਲੋਕਾਂ ਨੂੰ ਪੇ੍ਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਹੁਣ ਤਿਉਹਾਰ ਸ਼ੁਰੂ ਹੋ ਚੁੱਕੇ ਹਨ ਤੇ ਜਿੱਥੇ ਸ਼ਹਿਰ ਦਾ ਸਭ ਤੋਂ ਪ੍ਰਾਚੀਨ ਬਾਬਾ ਸੋਢਲ ਮੇਲਾ 25 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ ਤੇ ਲੋਕਾਂ ਦੀ ਆਮਦ ਨੂੰ ਦੇਖਦੇ ਹੋਏ ਬੰਦ ਸਟਰੀਟ ਲਾਈਟਾਂ ਨੂੰ ਜਗਾਉਣ ਲਈ ਨਗਰ ਨਿਗਮ ਨੂੰ ਹਦਾਇਤਾਂ ਦੇਣੀਆਂ ਚਾਹੀਦੀਆਂ ਹਨ ਪਰ ਇਸ ਤੋਂ ਪਹਿਲਾਂ ਸ੍ਰੀ ਕਿ੍ਸ਼ਨ ਜਨਮ ਅਟਸ਼ਮੀ ਕਰਕੇ ਵੀ ਲੋਕਾਂ ਦਾ ਰਾਤ ਨੂੰ ਕਾਫੀ ਆਉਣਾ ਜਾਣਾ ਰਹਿੰਦਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਜਲੰਧਰ, 2 ਸਤੰਬਰ (ਸ਼ਿਵ)- ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ 4 ਸਤੰਬਰ ਨੂੰ ਸ਼ਹਿਰ ਵਿਚ ਮਨਾਉਣ ਲਈ ਲੋਕਾਂ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤੇ ਦੁੂਜੇ ਪਾਸੇ ਸ਼ਹਿਰ ਦੇ ਕਈ ਹਿੱਸਿਆਂ ਵਿਚ ਸਟਰੀਟ ਲਾਈਟਾਂ ਬੰਦ ਹੋਣ ਕਾਰਨ ਲੋਕਾਂ ਨੂੰ ਪੇ੍ਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਹੁਣ ਤਿਉਹਾਰ ਸ਼ੁਰੂ ਹੋ ਚੁੱਕੇ ਹਨ ਤੇ ਜਿੱਥੇ ਸ਼ਹਿਰ ਦਾ ਸਭ ਤੋਂ ਪ੍ਰਾਚੀਨ ਬਾਬਾ ਸੋਢਲ ਮੇਲਾ 25 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ ਤੇ ਲੋਕਾਂ ਦੀ ਆਮਦ ਨੂੰ ਦੇਖਦੇ ਹੋਏ ਬੰਦ ਸਟਰੀਟ ਲਾਈਟਾਂ ਨੂੰ ਜਗਾਉਣ ਲਈ ਨਗਰ ਨਿਗਮ ਨੂੰ ਹਦਾਇਤਾਂ ਦੇਣੀਆਂ ਚਾਹੀਦੀਆਂ ਹਨ ਪਰ ਇਸ ਤੋਂ ਪਹਿਲਾਂ ਸ੍ਰੀ ਕਿ੍ਸ਼ਨ ਜਨਮ ਅਟਸ਼ਮੀ ਕਰਕੇ ਵੀ ਲੋਕਾਂ ਦਾ ਰਾਤ ਨੂੰ ਕਾਫੀ ਆਉਣਾ ਜਾਣਾ ਰਹਿੰਦਾ ਹੈ। ਇਸ ਕਰਕੇ ਸ਼ਹਿਰ ਦੇ ਕਈ ਇਲਾਕਿਆਂ ਵਿਚ ਬੰਦ ਪਈਆਂ ਸਟਰੀਟ ਲਾਈਟਾਂ ਨੂੰ ਠੀਕ ਕਰਵਾਉਣਾ ਚਾਹੀਦਾ ਹੈ। ਸੱਤ ਨਗਰ ਦੇ ਨਿਵਾਸੀ ਵਿੱਕੀ ਸ਼ਰਮਾ ਨੇ ਕਿਹਾ ਕਿ ਸੱਤ ਨਗਰ ਵਿਚ ਲਾਈਟਾਂ ਬੰਦ ਪਈਆਂ ਹਨ ਤਾਂ ਇਸ ਨਾਲ ਲੋਕਾਂ ਵਿਚ ਡਰ ਵੀ ਬਣਿਆ ਰਹਿੰਦਾ ਹੈ। ਇਸੇ ਤਰ੍ਹਾਂ ਨਾਲ ਪਠਾਨਕੋਟ ਚੌਕ ਤੋਂ ਲੈ ਕੇ ਦੋਆਬਾ ਚੌਕ ਦੇ ਰਸਤੇ ਤੱਕ ਕਈ ਲਾਈਟਾਂ ਬੰਦ ਪਈਆਂ ਹਨ। ਉਨ੍ਹਾਂ ਨੇ ਨਗਰ ਨਿਗਮ ਤੋਂ ਮੰਗ ਕੀਤੀ ਕਿ ਹੁਣ ਤਿਉਹਾਰਾਂ ਦਾ ਸੀਜਨ ਹੋਣ ਕਾਰਨ ਬੰਦ ਸਟਰੀਟ ਲਾਈਟਾਂ ਪਹਿਲ ਦੇ ਆਧਾਰ ’ਤੇ ਠੀਕ ਕਰਵਾਉਣੀਆਂ ਚਾਹੀਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਦੇ ਸਾਬਕਾ ਹਲਕਾ ਇੰਚਾਰਜ ਦਿਨੇਸ਼ ਢੱਲ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਿਲ ਅਗਲੀ ਖ਼ਬਰ ਨੋਟਿਸਾਂ ਦਾ ਜਵਾਬ ਦੇਣ ਲਈ ਦਸਤਾਵੇਜ਼ ਲੈ ਕੇ ਏ. ਈ. ਆਰ. ਓਜ਼ ਕੋਲ ਪੁੱਜ ਰਹੇ ਲੋਕ
Ad Position 24