03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਮੀਂਹ ਨੇ ਦਿਵਾਈ ਹੁੰਮਸ ਭਰੀ ਗਰਮੀ ਤੋਂ ਰਾਹਤ, ਕਈ ਇਲਾਕੇ ਹੋਏ ਪਾਣੀ-ਪਾਣੀ

ਜਲੰਧਰ , 2 ਸਤੰਬਰ (ਸ਼ਿਵ)-ਪਿਛਲੇ ਕਈ ਦਿਨਾਂ ਤੋਂ ਹੁੰਮਸ ਭਰੀ ਗਰਮੀ ਨਾਲ ਪ੍ਰੇਸ਼ਾਨ ਸ਼ਹਿਰ ਵਾਸੀਆਂ ਨੂੰ ਅੱਜ ਹੋਈ ਬਾਰਿਸ਼ ਨੇ ਵੱਡੀ ਰਾਹਤ ਦਿੱਤੀ। ਸ਼ਹਿਰ ਦੇ ਕਈ ਇਲਾਕਿਆਂ ਵਿੱਚ ਅੱਧੇ ਘੰਟੇ ਤੋਂ ਵੱਧ ਸਮੇਂ ਤੱਕ ਮੀਂਹ ਪੈਣ ਕਾਰਨ ਤਾਪਮਾਨ ’ਚ ਗਿਰਾਵਟ ਆਈ ਅਤੇ ਮੌਸਮ ਸੁਹਾਵਣਾ ਹੋ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਜਲੰਧਰ , 2 ਸਤੰਬਰ (ਸ਼ਿਵ)-ਪਿਛਲੇ ਕਈ ਦਿਨਾਂ ਤੋਂ ਹੁੰਮਸ ਭਰੀ ਗਰਮੀ ਨਾਲ ਪ੍ਰੇਸ਼ਾਨ ਸ਼ਹਿਰ ਵਾਸੀਆਂ ਨੂੰ ਅੱਜ ਹੋਈ ਬਾਰਿਸ਼ ਨੇ ਵੱਡੀ ਰਾਹਤ ਦਿੱਤੀ। ਸ਼ਹਿਰ ਦੇ ਕਈ ਇਲਾਕਿਆਂ ਵਿੱਚ ਅੱਧੇ ਘੰਟੇ ਤੋਂ ਵੱਧ ਸਮੇਂ ਤੱਕ ਮੀਂਹ ਪੈਣ ਕਾਰਨ ਤਾਪਮਾਨ ’ਚ ਗਿਰਾਵਟ ਆਈ ਅਤੇ ਮੌਸਮ ਸੁਹਾਵਣਾ ਹੋ ਗਿਆ। ਮੌਸਮ ਵਿਭਾਗ ਨੇ ਵੀ ਉਂਜ ਅੱਜ ਜਲੰਧਰ ਵਿੱਚ ਮੀਂਹ ਜਾਂ ਗਰਜ-ਚਮਕ ਨਾਲ ਛਿੱਟੇ ਪੈਣ ਦੀ ਸੰਭਾਵਨਾ ਜਤਾਈ ਸੀ। ਲੰਬੇ ਸਮੇਂ ਤੋਂ ਘੱਟ ਬਾਰਿਸ਼ ਹੋਣ ਅਤੇ ਹੁੰਮਸ ਵਧਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਅਗਸਤ ਮਹੀਨੇ ਵਿੱਚ ਵੀ ਬਾਰਿਸ਼ ਘੱਟ ਰਹਿਣ ਕਾਰਨ ਗਰਮੀ ਅਤੇ ਹੁੰਮਸ ਦਾ ਅਸਰ ਹੋਰ ਵਧ ਗਿਆ ਸੀ। ਉਧਰ, ਅੱਜ ਹੋਈ ਬਾਰਿਸ਼ ਤੋਂ ਬਾਅਦ ਸ਼ਹਿਰ ਦੇ ਕਈ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ। ਸੈਂਟਰਲ ਟਾਊਨ, ਭਗਤ ਸਿੰਘ ਚੌਕ, ਪੰਜ ਪੀਰ ਸਮੇਤ ਕਈ ਇਲਾਕਿਆਂ ਵਿੱਚ ਸੜਕਾਂ ’ਤੇ ਪਾਣੀ ਖੜ੍ਹਾ ਹੋਣ ਕਾਰਨ ਲੋਕਾਂ ਨੂੰ ਆਉਣ-ਜਾਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਜਦਕਿ ਪਹਿਲਾਂ ਦੀ ਤਰ੍ਹਾਂ ਇਕਹਿਰੀ ਪੁਲੀ ਵਿਚ ਸੀਵਰ ਜਾਮ ਹੋਣ ਕਾਰਨ ਪਾਣੀ ਭਰਨ ਨਾਲ ਟ੍ਰੈਫਿਕ ਜਾਮ ਰਿਹਾ। ਕਈ ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਕਈ ਥਾਵਾਂ ’ਤੇ ਸੀਵਰੇਜ ਦੀ ਸਹੀ ਢੰਗ ਨਾਲ ਸਫ਼ਾਈ ਨਾ ਹੋਣ ਕਾਰਨ ਥੋੜ੍ਹੇ ਸਮੇਂ ਦੀ ਬਾਰਿਸ਼ ਨਾਲ ਹੀ ਸੜਕਾਂ ’ਤੇ ਪਾਣੀ ਖੜ੍ਹਾ ਹੋ ਜਾਂਦਾ ਹੈ। ਲੋਕਾਂ ਨੇ ਨਗਰ ਨਿਗਮ ਤੋਂ ਸੀਵਰੇਜ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਨੂੰ ਦਰੁਸਤ ਕਰਨ ਦੀ ਮੰਗ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ 14 ਕਰੋੜ ਦੀ ਲਾਗਤ ਨਾਲ ਸ਼ਹਿਰ ਦੇ 50 ਚੌਕਾਂ ’ਤੇ ਟ੍ਰੈਫਿਕ ਸਿਗਨਲ ਹੋਣਗੇ ਅਪਗ੍ਰੇਡ ਅਗਲੀ ਖ਼ਬਰ ਜਿਮਖਾਨਾ ਕਲੱਬ ਦੀ ਨਵੀਂ ਚੁਣੀ ਟੀਮ ‘ਅਜੀਤ’ ਭਵਨ ਪੁੱਜੀ
Ad Position 24