03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਪੰਜਾਬ ਦੇ ਸੱਤ ਜ਼ਿਲ੍ਹਿਆਂ ’ਚ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਲਈ ਵਿਸ਼ੇਸ਼ ਮੁਹਿੰਮ

ਜਲੰਧਰ, 2 ਸਤੰਬਰ (ਸ਼ਿਵ)- ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਲਈ ਕੰਮ ਕਰ ਰਹੀ ‘ਜਸਟ ਰਾਈਟਸ ਫਾਰ ਚਿਲਡਰਨ ਅਲਾਇੰਸ’ ਦੇ ਸਹਿਯੋਗ ਨਾਲ ਜ਼ਿਲ੍ਹਾ ਯੁਵਾ ਵਿਕਾਸ ਸੰਗਠਨ ਵਲੋਂ ਪੰਜਾਬ ਦੇ ਸੱਤ ਜ਼ਿਲ੍ਹਿਆਂ ਅੰਮ੍ਰਿਤਸਰ, ਫਿਰੋਜ਼ਪੁਰ, ਗੁਰਦਾਸਪੁਰ, ਜਲੰਧਰ, ਕਪੂਰਥਲਾ, ਮੋਗਾ ਅਤੇ ਸੰਗਰੂਰ ਵਿੱਚ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਅਤੇ ਬਾਲ ਤਸਕਰੀ, ਬਾਲ ਵਿਆਹ ਤੇ ਬਾਲ ਮਜ਼ਦੂਰੀ ਦੀ ਰੋਕਥਾਮ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਇਸ ਪਹਿਲਕਦਮੀ ਤਹਿਤ ਨੀਤੀ ਆਯੋਗ ਅਧੀਨ ਆਉਂਦੇ 10 ਆਕਾਂਸ਼ੀ ਵਿਕਾਸ ਬਲਾਕਾਂ ਵਿੱਚ ਬਾਲ ਅਧਿਕਾਰ ਸਹਿਯੋਗੀਆਂ ਦੀ ਨਿਯੁਕਤੀ ਕੀਤੀ ਜਾਵੇਗੀ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਜਲੰਧਰ, 2 ਸਤੰਬਰ (ਸ਼ਿਵ)- ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਲਈ ਕੰਮ ਕਰ ਰਹੀ ‘ਜਸਟ ਰਾਈਟਸ ਫਾਰ ਚਿਲਡਰਨ ਅਲਾਇੰਸ’ ਦੇ ਸਹਿਯੋਗ ਨਾਲ ਜ਼ਿਲ੍ਹਾ ਯੁਵਾ ਵਿਕਾਸ ਸੰਗਠਨ ਵਲੋਂ ਪੰਜਾਬ ਦੇ ਸੱਤ ਜ਼ਿਲ੍ਹਿਆਂ ਅੰਮ੍ਰਿਤਸਰ, ਫਿਰੋਜ਼ਪੁਰ, ਗੁਰਦਾਸਪੁਰ, ਜਲੰਧਰ, ਕਪੂਰਥਲਾ, ਮੋਗਾ ਅਤੇ ਸੰਗਰੂਰ ਵਿੱਚ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਅਤੇ ਬਾਲ ਤਸਕਰੀ, ਬਾਲ ਵਿਆਹ ਤੇ ਬਾਲ ਮਜ਼ਦੂਰੀ ਦੀ ਰੋਕਥਾਮ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਇਸ ਪਹਿਲਕਦਮੀ ਤਹਿਤ ਨੀਤੀ ਆਯੋਗ ਅਧੀਨ ਆਉਂਦੇ 10 ਆਕਾਂਸ਼ੀ ਵਿਕਾਸ ਬਲਾਕਾਂ ਵਿੱਚ ਬਾਲ ਅਧਿਕਾਰ ਸਹਿਯੋਗੀਆਂ ਦੀ ਨਿਯੁਕਤੀ ਕੀਤੀ ਜਾਵੇਗੀ। ਇਹ ਸਹਿਯੋਗੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਸਰਕਾਰੀ ਵਿਭਾਗਾਂ ਨਾਲ ਮਿਲ ਕੇ ਜ਼ਮੀਨੀ ਪੱਧਰ ’ਤੇ ਬੱਚਿਆਂ ਦੀ ਸੁਰੱਖਿਆ ਲਈ ਕੰਮ ਕਰਨਗੇ। ਪ੍ਰਾਜੈਕਟ ਦੇ ਸਫਲ ਸੰਚਾਲਨ ਲਈ ਅਪਾਹਿਜ ਆਸ਼ਰਮ, ਜਲੰਧਰ ਵਿਖੇ ਸਟੇਟ ਇੰਟਰਵੈਂਸ਼ਨ ਅਫ਼ਸਰ, ਸਹਾਇਕ ਸਟੇਟ ਇੰਟਰਵੈਂਸ਼ਨ ਅਫ਼ਸਰ, ਜ਼ਿਲ੍ਹਾ ਕੋਆਰਡੀਨੇਟਰ, ਕਮਿਊਨਿਟੀ ਸੋਸ਼ਲ ਵਰਕਰ ਅਤੇ ਬਾਲ ਅਧਿਕਾਰ ਸਹਿਯੋਗੀ ਦੇ ਅਹੁਦਿਆਂ ਲਈ ਇੰਟਰਵਿਊ ਕਰਵਾਏ ਗਏ। ਇਸ ਮੌਕੇ ਅਪਾਹਿਜ ਆਸ਼ਰਮ ਦੇ ਚੇਅਰਮੈਨ ਸ੍ਰੀ ਤਰਸੇਮ ਕਪੂਰ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਨੂੰ ‘ਬਾਲ ਵਿਆਹ ਮੁਕਤ ਭਾਰਤ’ ਦਾ ਯਾਦਗਾਰੀ ਚਿੱਤਰ ਭੇਟ ਕੀਤਾ ਗਿਆ। ਸ੍ਰੀ ਤਰਸੇਮ ਕਪੂਰ ਨੇ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਇੰਟਰਵਿਊ ਬੋਰਡ ਵਿੱਚ ਸ੍ਰੀਮਤੀ ਪਰਵਿੰਦਰ ਕੌਰ, ਡਾ. ਨੀਲਮ ਛਿਕਾਰਾ, ਲੱਛਮਣ ਸਿੰਘ ਮਾਨ, ਡਾ. ਸੁਖਦੇਵ ਸਿੰਘ ਅਤੇ ਸ੍ਰੀ ਗੁਰਪ੍ਰੀਤ ਸਿੰਘ ਸੋਢੀ ਨੇ ਮਹੱਤਵਪੂਰਨ ਸਹਿਯੋਗ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਬਾਰ ਐਸੋਸੀਏਸ਼ਨ ਦੇ ਦਫ਼ਤਰ ’ਚ ਲੱਗ ਰਹੀ ਰੌਣਕ ਅਗਲੀ ਖ਼ਬਰ 70ਵੀਆਂ ਜ਼ਿਲ੍ਹਾ ਸਕੂਲ ਖੇਡਾਂ ਦੇ ਜੂਡੋ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼
Ad Position 24