03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

70ਵੀਂਆਂ ਪੰਜਾਬ ਰਾਜ ਸਕੂਲ ਖੇਡਾਂ

ਜਲੰਧਰ, 2 ਸਤੰਬਰ (ਡਾ. ਜਤਿੰਦਰ ਸਾਬੀ)–ਸਿੱਖਿਆ ਵਿਭਾਗ ਦੀ ਰਹਿਨੁਮਾਈ ਹੇਠ ਸਥਾਨਕ ਸ਼ਹੀਦ ਦਰਸ਼ਨ ਸਿੰਘ ਕੇ.

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਜਲੰਧਰ, 2 ਸਤੰਬਰ (ਡਾ. ਜਤਿੰਦਰ ਸਾਬੀ)–ਸਿੱਖਿਆ ਵਿਭਾਗ ਦੀ ਰਹਿਨੁਮਾਈ ਹੇਠ ਸਥਾਨਕ ਸ਼ਹੀਦ ਦਰਸ਼ਨ ਸਿੰਘ ਕੇ. ਪੀ. ਹਾਕੀ ਸਟੇਡੀਅਮ ਦੇ ਐਸਟ੍ਰੋਟਰਫ ਮੈਦਾਨ ’ਤੇ ਕਰਵਾਏ ਗਏ ਜ਼ਿਲ੍ਹਾ ਸਕੂਲ ਹਾਕੀ ਮੁਕਾਬਲਿਆਂ ਵਿੱਚ ਓਲੰਪੀਅਨ ਮਨਪ੍ਰੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਿੱਠਾਪੁਰ ਦੇ ਖਿਡਾਰੀਆਂ ਨੇ ਜ਼ੋਨ ਨੰਬਰ 2 ਦੀ ਨੁਮਾਇੰਦਗੀ ਕਰਦਿਆਂ ਸ਼ਾਨਦਾਰ ਪ੍ਰਦਰਸ਼ਨ ਦੇ ਨਾਲ ਜ਼ਿਲ੍ਹੇ ਵਿੱਚ ਆਪਣੀ ਸਰਦਾਰੀ ਕਾਇਮ ਰੱਖੀ। ਇਹਨਾਂ ਖੇਡ ਮੁਕਾਬਲਿਆਂ ਦੇ ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਟੂਰਨਾਮੈਂਟ ਦੇ ਕਨਵੀਨਰ ਤੇ ਸਹਾਇਕ ਕਨਵੀਨਰ ਪ੍ਰਿੰਸੀਪਲ ਸੀਮਾ ਚੋਪੜਾ, ਅੰਤਰਰਾਸ਼ਟਰੀ ਹਾਕੀ ਅੰਪਾਇਰ/ਮੈਨੇਜਰ ਗੁਰਿੰਦਰ ਸਿੰਘ ਸੰਘਾ ਅਤੇ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਸਾਰੇ ਮੁਕਾਬਲੇ ਬਹੁਤ ਹੀ ਫਸਵੇਂ ਤੇ ਸ਼ਾਨਦਾਰ ਰਹੇ। ਇਹ ਖੇਡਾਂ ਯੂਥ ਸਪੋਰਟਸ ਕਲੱਬ ਮਿੱਠਾਪੁਰ ਦੇ ਵਿਸ਼ੇਸ਼ ਸਹਿਯੋਗ ਨਾਲ ਸਫਲਤਾਪੂਰਵਕ ਨੇਪਰੇ ਚੜ੍ਹੀਆਂ, ਜਿਸ ਦੀ ਦੇਖ-ਰੇਖ ਡੀ.ਸੀ.ਪੀ. ਅਮਰੀਕ ਸਿੰਘ ਪੁਆਰ, ਰਵਿੰਦਰ ਸਿੰਘ ਭੋਲੂ , ਨਵਜੋਸ਼ ਸਿੰਘ ਪੁਆਰ ਅਤੇ ਕੁਲਦੀਪ ਸਿੰਘ ਵੱਲੋਂ ਕੀਤੀ ਗਈ । ਮੁਕਾਬਲਿਆਂ ਦੇ ਨਤੀਜੇ ਇਸ ਤਰਾਂ ਰਹੇ। ਖੇਡਾਂ ਜਲੰਧਰ ਦੇ ਦਰਸ਼ਨ ਸਿੰਘ ਕੇ.ਪੀ. ਸਟੇਡੀਅਮ, ਮਿੱਠਾਪੁਰ ਵਿਖੇ ਕਰਵਾਈਆਂ ਗਈਆਂ। ਇਨ੍ਹਾਂ ਮੁਕਾਬਲਿਆਂ ਦੇ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗਾਂ ਵਿੱਚ ਵੱਖ-ਵੱਖ ਜ਼ੋਨਾਂ ਦੀਆਂ ਟੀਮਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ । ਅੰਡਰ-14 ਵਰਗ ਵਿਚ ਜ਼ੋਨ ਨੰਬਰ-11 ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੇਹੰਗ ਨੇ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਮਗਾ ਜਿੱਤਿਆ। ਜ਼ੋਨ ਨੰਬਰ-2 ਦੇ ਓਲੰਪੀਅਨ ਮਨਪ੍ਰੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਿੱਠਾ ਪੁਰ ਨੇ ਦੂਜਾ ਅਤੇ ਜ਼ੋਨ ਨੰਬਰ-1 ਦੇ ਸਰਕਾਰੀ ਸਕੂਲ ਧਨੋਵਾਲੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ । ਅੰਡਰ -17 ਵਰਗ ਵਿਚ ਜ਼ੋਨ ਨੰਬਰ-2 ਦੀ ਸੀਨੀਅਰ ਸੈਕੰਡਰੀ ਸਕੂਲ ਅਤੇ ਓਲੰਪੀਅਨ ਮਨਪ੍ਰੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਿੱਠਾਪੁਰ ਦੀ ਟੀਮ ਪਹਿਲੇ ਸਥਾਨ ’ਤੇ ਰਹੀ। ਜ਼ੋਨ ਨੰਬਰ-1 ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨੋਵਾਲੀ ਨੇ ਦੂਜਾ ਅਤੇ ਜ਼ੋਨ ਨੰਬਰ-11 ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੇਹੰਗ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-19 ਵਰਗ ਵਿੱਚ ਜ਼ੋਨ ਨੰਬਰ-2 ਦੇ ਓਲੰਪੀਅਨ ਮਨਪ੍ਰੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਿੱਠਾਪੁਰ ਨੇ ਪਹਿਲਾ ਸਥਾਨ ਹਾਸਲ ਕੀਤਾ। ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਨੇ ਦੂਜਾ ਅਤੇ ਜ਼ੋਨ ਨੰਬਰ-13 ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰੀਹ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਹਨਾਂ ਮੁਕਾਬਲਿਆਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਇੰਦਰਜੀਤ ਸਿੰਘ , ਜੇ. ਪੀ. ਸਿੰਘ, ਕੁਲਵਿੰਦਰ ਕੌਰ, ਮੇਜਰ ਸਿੰਘ ਅਤੇ ਗੁਰਜੀਤ ਸਿੰਘ ਨੇ ਵਿਸ਼ੇਸ਼ ਯੋਗਦਾਨ ਪਾਇਆ। ਖਿਡਾਰੀਆਂ ਨੂੰ ਇਨਾਮ ਤੇ ਮੈਡਲ ਤਕਸੀਮ ਕਰਨ ਦੀ ਰਸਮ ਹਰਿੰਦਰ ਸਿੰਘ ਸੰਘਾ (ਹਾਕੀ ਇੰਡੀਆ) ਅਤੇ ਲਸ਼ਕਰੀ ਰਾਮ ਵੱਲੋਂ ਨਿਭਾਈ ਗਈ, ਜਿੰਨਾਂ ਨੇ ਜੇਤੂ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ ਦੀਆਂ ਇਮਾਰਤਾਂ ਲਈ ਗੁਰਦੀਪ ਸਿੰਘ ਨੇ ਡੇਢ ਲੱਖ ਦੀ ਸੇਵਾ ਕਰਵਾਈ ਅਗਲੀ ਖ਼ਬਰ ਐਡਵੋਕੇਟ ਅਰਜੁਨ ਤ੍ਰੇਹਣ ਦੀ ਐਨ . ਐੱਚ . ਆਰ . ਸੀ . ਮੈਂਬਰ ਪ੍ਰਿਅੰਕ ਕਾਨੂੰਨਗੋ ਨਾਲ ਮੁਲਾਕਾਤ
Ad Position 24