ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ-ਸਕੂਲ ਢੰਡੋਵਾਲ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ
ਸ਼ਾਹਕੋਟ , 2 ਸਤੰਬਰ ( ਬਾਂਸਲ )- ਸਿਹਤ ਵਿਭਾਗ ਪੰਜਾਬ ਵੱਲੋਂ ਸੀਨੀਅਰ ਮੈਡੀਕਲ ਅਫ਼ਸਰ ਸ਼ਾਹਕੋਟ ਡਾ . ਦੀਪਕ ਚੰਦਰ ਦੀ ਅਗਵਾਈ ਵਿਚ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਅਤੇ ਸੀਨੀਅਰ ਸੈਕੰਡਰੀ ਸਕੂਲ ਢੰਡੋਵਾਲ ( ਸ਼ਾਹਕੋਟ ) ਵਿਖੇ ਐੱਚ .
ਸ਼ਾਹਕੋਟ , 2 ਸਤੰਬਰ ( ਬਾਂਸਲ )- ਸਿਹਤ ਵਿਭਾਗ ਪੰਜਾਬ ਵੱਲੋਂ ਸੀਨੀਅਰ ਮੈਡੀਕਲ ਅਫ਼ਸਰ ਸ਼ਾਹਕੋਟ ਡਾ . ਦੀਪਕ ਚੰਦਰ ਦੀ ਅਗਵਾਈ ਵਿਚ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਅਤੇ ਸੀਨੀਅਰ ਸੈਕੰਡਰੀ ਸਕੂਲ ਢੰਡੋਵਾਲ ( ਸ਼ਾਹਕੋਟ ) ਵਿਖੇ ਐੱਚ . ਆਈ . ਵੀ ./ ਏਡਜ਼ ਪ੍ਰਤੀ ਜਾਗਰੂਕਤਾ ਪੈਦਾ ਕਰਨ ਸਬੰਧੀ ਸੈਮੀਨਾਰ ਕਰਵਾਇਆ ਗਿਆ । ਇਸ ਦੌਰਾਨ ਅੰਮ੍ਰਿਤਸਰ ਤੋਂ ਵਿਸ਼ੇਸ਼ ਤੌਰ ‘ ਤੇ ਪਹੁੰਚੀ ਵਿਭਾਗ ਦੀ ਨਾਟਕ ਟੀਮ ਵੱਲੋਂ ਨੁੱਕੜ ਨਾਟਕ ਰਾਹੀਂ ਇਸ ਬਿਮਾਰੀ ਦੇ ਕਾਰਨ , ਬਚਾਓ ਅਤੇ ਇਸ ਨਾਲ ਜੁੜੀਆਂ ਗ਼ਲਤ ਧਾਰਨਾਵਾਂ ਸਬੰਧੀ ਜਾਣਕਾਰੀ ਦਿੱਤੀ ਗਈ । ਇਸ ਮੌਕੇ ਐੱਸ . ਐੱਮ . ਓ . ਡਾ . ਦੀਪਕ ਚੰਦਰ ਨੇ ਐੱਚ . ਆਈ . ਵੀ . ਤੋਂ ਪੀੜਤ ਵਿਅਕਤੀਆਂ ਪ੍ਰਤੀ ਹਮਦਰਦੀ ਦੀ ਭਾਵਨਾ ਰੱਖਣ ਦੀ ਅਪੀਲ ਕੀਤੀ । ਇਸ ਮੌਕੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਰੇਖਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਨੂੰ ਸਿਹਤ ਪ੍ਰਤੀ ਸੁਚੇਤ ਕਰਨ ਦੇ ਨਾਲ - ਨਾਲ ਸਮਾਜ ਵਿਚ ਜਾਗਰੂਕਤਾ ਫੈਲਾਉਣ ਲਈ ਵੀ ਪ੍ਰੇਰਿਤ ਕਰਦੇ ਹਨ । ਉਨ੍ਹਾਂ ਨੇ ਸਿਵਲ ਹਸਪਤਾਲ ਦੀ ਟੀਮ ਅਤੇ ਅੰਮ੍ਰਿਤਸਰ ਤੋਂ ਆਈ ਨਾਟਕ ਟੀਮ ਦਾ ਧੰਨਵਾਦ ਕੀਤਾ । ਇਸ ਮੌਕੇ ਕਾਲਜ ਕੋਆਰਡੀਨੇਟਰ ਸ਼੍ਰੀਮਤੀ ਸਨੇਹ ਲਤਾ ਅਤੇ ਸਮੂਹ ਸਟਾਫ਼ ਮੈਂਬਰ ਵੀ ਹਾਜ਼ਰ ਸਨ ।