ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ ’ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
ਨਕੋਦਰ, 2 ਸਤੰਬਰ (ਗੁਰਵਿੰਦਰ ਸਿੰਘ)- ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ, ਨਕੋਦਰ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ। ਇਹ ਸਮਾਗਮ ਪ੍ਰਿੰਸੀਪਲ ਮੈਡਮ ਸ਼ਾਲੂ ਗੁਪਤਾ ਦੀ ਯੋਗ ਅਗਵਾਈ ਹੇਠ ਗਾਂਧੀ ਹਾਊਸ ਵਲੋਂ ਕਰਵਾਇਆ ਗਿਆ।
ਨਕੋਦਰ, 2 ਸਤੰਬਰ (ਗੁਰਵਿੰਦਰ ਸਿੰਘ)- ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ, ਨਕੋਦਰ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ। ਇਹ ਸਮਾਗਮ ਪ੍ਰਿੰਸੀਪਲ ਮੈਡਮ ਸ਼ਾਲੂ ਗੁਪਤਾ ਦੀ ਯੋਗ ਅਗਵਾਈ ਹੇਠ ਗਾਂਧੀ ਹਾਊਸ ਵਲੋਂ ਕਰਵਾਇਆ ਗਿਆ। ਪ੍ਰੀ-ਪ੍ਰਾਇਮਰੀ ਵਿੰਗ ਵਿੱਚ ਜਨਮ ਅਸ਼ਟਮੀ ਦਾ ਵਿਸ਼ੇਸ਼ ਸਮਾਗਮ ਕਰਵਾਇਆ ਗਿਆ , ਜਿਸ ਵਿੱਚ ਨੰਨ੍ਹੇ-ਮੁੰਨ੍ਹੇ ਬੱਚੇ ਰਾਧਾ ਅਤੇ ਕ੍ਰਿਸ਼ਨ ਦੇ ਮਨਮੋਹਕ ਰੂਪ ਵਿੱਚ ਰੰਗ-ਬਿਰੰਗੇ ਅਤੇ ਪਰੰਪਰਾਗਤ ਪਹਿਰਾਵਿਆਂ ਵਿੱਚ ਸਜ ਕੇ ਆਏ। ਉਨ੍ਹਾਂ ਦੀ ਮਾਸੂਮੀਅਤ, ਉਤਸ਼ਾਹ ਅਤੇ ਪਿਆਰੀ ਮੁਸਕਾਨ ਨੇ ਸਾਰਿਆਂ ਦਾ ਦਿਲ ਜਿੱਤ ਲਿਆ। ਵਿਦਿਆਰਥੀਆਂ ਲਈ ਕਈ ਰਚਨਾਤਮਕ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਮੁਕਟ ਬਣਾਉਣਾ, ਮਟਕੀ ਅਤੇ ਬਾਂਸਰੀ ਬਣਾਉਣਾ, ਰੋਲ ਪਲੇਅ ਅਤੇ ਕਹਾਣੀ ਸੁਣਾਉਣਾ ਸ਼ਾਮਿਲ ਸਨ । ਸੋਸ਼ਲ ਸਟੱਡੀਜ਼ ਵਿਭਾਗ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਜੀਵਨ, ਉਨ੍ਹਾਂ ਦੇ ਆਦਰਸ਼ਾਂ ਅਤੇ ਸਿੱਖਿਆਵਾਂ ਬਾਰੇ ਜਾਣੂ ਕਰਵਾਇਆ । ਅਧਿਆਪਕਾਂ ਨੇ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਜੀਵਨ ਨਾਲ ਸੰਬੰਧਿਤ ਪ੍ਰੇਰਣਾਦਾਇਕ ਕਹਾਣੀਆਂ ਸੁਣਾਈਆਂ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਚੇਅਰਮੈਨ ਸਰਦਾਰ ਰਵਿੰਦਰ ਸਿੰਘ ਦੋਸਾਂਝ ਅਤੇ ਪ੍ਰਿੰਸੀਪਲ ਮੈਡਮ ਸ਼ਾਲੂ ਗੁਪਤਾ ਨੇ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਦੀਆਂ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ।