ਇਸ ਸਬੰਧੀ ਐੱਸ.ਓ. ਨਿਸ਼ਾਂਤ ਜੈਨ ਨੇ ਦੱਸਿਆ ਕਿ ਪਹਿਲਾਂ 10 ਲੱਖ ਰੁਪਏ ਦੀ ਗਰਾਂਟ ਨਾਲ ਲੋਹੇ ਦੇ ਛੱਜੇ ਬਣਾਏ ਗਏ ਸਨ ਅਤੇ ਬਾਅਦ ਵਿੱਚ ਮਿਲੀ 10 ਲੱਖ ਰੁਪਏ ਦੀ ਗਰਾਂਟ ਨਾਲ ਸਟੇਡੀਅਮ ਦਾ ਕਾਫੀ ਕੰਮ ਮੁਕੰਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੰਦਰਲਾ ਕੰਮ ਵੀ ਹੋ ਚੁੱਕਾ ਹੈ ਅਤੇ ਹੁਣ ਮੁੱਖ ਤੌਰ ’ਤੇ ਫਰਸ਼ ਲਗਾਉਣ ਦਾ ਕੰਮ ਬਾਕੀ ਹੈ। ਉਨ੍ਹਾਂ ਦੱਸਿਆ ਕਿ ਲੋਕਲ ਫੰਡ ਰਾਹੀਂ ਸਟੇਡੀਅਮ ਤੱਕ ਜਾਣ ਵਾਲੇ ਰਸਤੇ ਨੂੰ ਇੰਟਰਲਾਕ ਟਾਈਲਾਂ ਲਗਾ ਕੇ ਤਿਆਰ ਕੀਤਾ ਜਾਵੇਗਾ ਅਤੇ ਪਾਰਕਿੰਗ ਦੀ ਵਿਵਸਥਾ ਵੀ ਕੀਤੀ ਜਾਵੇਗੀ। ਸਟੇਡੀਅਮ ਨੂੰ ਜਾਣ ਵਾਲੇ ਗੇਟ ਨੂੰ ਖੋਲਣ ਅਤੇ ਬੰਦ ਕਰਨ ਦਾ ਕੰਟਰੋਲ ਨਗਰ ਕੌਂਸਲ ਨਕੋਦਰ ਕੋਲ ਹੋਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਜਲਦ ਹੀ ਇੰਡੋਰ ਸਟੇਡੀਅਮ ਮੁਕੰਮਲ ਕਰ ਦਿੱਤਾ ਜਾਵੇਗਾ।