ਪੀੜਤ ਮਰੀਜ਼ਾਂ ’ਚੋਂ 6 ਡੀ. ਐੱਮ. ਸੀ. ’ਚ ਹੋਏ ਰਿਪੋਰਟ, ਇਕ ਸਿਵਲ ਹਸਪਤਾਲ ’
ਜਲੰਧਰ, 3 ਸਤੰਬਰ (ਜਤਿੰਦਰ ਪੰਮੀ)-ਜ਼ਿਲ੍ਹੇ ’ਚ ਸਵਾਈਨ ਫਲੂ ਦੀ ਦਸਤਕ ਨਾਲ ਲੋਕਾਂ ਵਿੱਚ ਚਿੰਤਾ ਵਧ ਗਈ ਹੈ ਹਾਲਾਂਕਿ ਸਿਹਤ ਵਿਭਾਗ ਨੇ ਫਲੂ ਤੋਂ ਘਬਰਾਉਣ ਦੀ ਨਹੀਂ ਬਲਕਿ ਬਚਣ ਲਈ ਅਹਿਤਿਆਤ ਵਰਤਣ ਦੀ ਸਲਾਹ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹੇ ’ਚ ਸਵਾਈਨ ਫਲੂ ਦੇ 7 ਮਰੀਜ਼ ਸਾਹਮਣੇ ਆਏ ਹਨ ਹਾਲਾਂਕਿ ਇਨ੍ਹਾਂ ’ਚੋਂ ਬਹੁਤੇ ਮਰੀਜ਼ ਡੀ.
ਜਲੰਧਰ, 3 ਸਤੰਬਰ (ਜਤਿੰਦਰ ਪੰਮੀ)-ਜ਼ਿਲ੍ਹੇ ’ਚ ਸਵਾਈਨ ਫਲੂ ਦੀ ਦਸਤਕ ਨਾਲ ਲੋਕਾਂ ਵਿੱਚ ਚਿੰਤਾ ਵਧ ਗਈ ਹੈ ਹਾਲਾਂਕਿ ਸਿਹਤ ਵਿਭਾਗ ਨੇ ਫਲੂ ਤੋਂ ਘਬਰਾਉਣ ਦੀ ਨਹੀਂ ਬਲਕਿ ਬਚਣ ਲਈ ਅਹਿਤਿਆਤ ਵਰਤਣ ਦੀ ਸਲਾਹ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹੇ ’ਚ ਸਵਾਈਨ ਫਲੂ ਦੇ 7 ਮਰੀਜ਼ ਸਾਹਮਣੇ ਆਏ ਹਨ ਹਾਲਾਂਕਿ ਇਨ੍ਹਾਂ ’ਚੋਂ ਬਹੁਤੇ ਮਰੀਜ਼ ਡੀ. ਐੱਮ. ਸੀ. ’ਚ ਹੋਈ ਟੈਸਟਾਂ ਦੌਰਾਨ ਪਾਜ਼ੇਟਿਵ ਪਾਏ ਗਏ ਜਦੋਂਕਿ ਸਿਵਲ ਹਸਪਤਾਲ ’ਚ ਆਇਆ ਇਕ ਮਰੀਜ਼ ਹੀ ਪਾਜ਼ੀਟਿਵ ਪਾਇਆ ਗਿਆ। ਇਨ੍ਹਾਂ ’ਚੋਂ ਇਕ ਮਰੀਜ਼ ਲੰਘੇ ਫਰਵਰੀ ਮਹੀਨੇ ’ਚ ਪਾਜ਼ੀਟਿਵ ਪਾਇਆ ਗਿਆ ਸੀ ਜਦੋਂਕਿ ਬਾਕੀ ਦੇ ਮਰੀਜ਼ ਪਿਛਲੇ ਦਿਨਾਂ ਦੌਰਾਨ ਸਾਹਮਣੇ ਆਏ ਹਨ। ਇੱਥੇ ਦੱਸਣਯੋਗ ਹੈ ਕਿ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਵਿੱਚ ਸਾਰੇ ਹੀ ਵਡੇਰੀ ਉਮਰ ਦੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਸ਼ੋਭਨਾ ਨੇ ਦੱਸਿਆ ਕਿ ਪਾਜ਼ੇਟਿਵ ਪਾਏ ਗਏ 7 ਮਰੀਜ਼ਾਂ ’ਚ ਕ੍ਰਮਵਾਰ 86 ਸਾਲਾ ਪੁਰਸ਼, 84 ਸਾਲਾ ਮਹਿਲਾ, 78 ਸਾਲਾ ਪੁਰਸ਼, 67 ਸਾਲਾ ਪੁਰਸ਼, 56 ਸਾਲਾ ਮਹਿਲਾ ਤੇ 53 ਸਾਲਾ ਪੁਰਸ਼ ਸ਼ਾਮਲ ਹਨ। ਇਨ੍ਹਾਂ ਵਿਚੋਂ 2 ਮਰੀਜ਼ ਗੁਰਾਇਆ ਤੇ ਬੜਾ ਪਿੰਡ, ਇਕ ਜਮਸ਼ੇਰ ਖਾਸ, ਇਕ ਜੰਡਿਆਲਾ ਅਤੇ ਤਿੰਨ ਸ਼ਹਿਰੀ ਖੇਤਰ ਨਾਲ ਸੰਬੰਧਤ ਹਨ, ਜਿਨ੍ਹਾਂ ਵਿਚੋਂ ਇਕ ਮਰੀਜ਼ ਦਾ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ’ਚ ਇਲਾਜ ਚੱਲ ਰਿਹਾ ਹੈ ਜਦੋਂਕਿ ਬਾਕੀ ਦੇ ਮਰੀਜ਼ ਘਰ ਅੰਦਰ ਹੀ ਆਈਸੋਲੇਟ ਕੀਤੇ ਹੋਏ ਹਨ। ਓਧਰ ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਕਿਹਾ ਕਿ ਸਵਾਈਨ ਫਲੂ ਦੀ 7 ਮਰੀਜ਼ ਸਾਹਮਣੇ ਆਏ ਹਨ ਪਰ ਇਸ ਨਾਲ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਇਸ ਸੰਬੰਧੀ ਸਿਹਤ ਵਿਭਾਗ ਵਲੋਂ ਪਹਿਲਾਂ ਹੀ ਇਸ ਦੇ ਲਪੇਟ ’ਚ ਆਉਣ ਵਾਲੇ ਲੋਕਾਂ ਬਾਰੇ ਅਲਰਟ ਜਾਰੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਵਾਈਨ ਫਲੂ ਤੋਂ ਬਚਣ ਲਈ ਇਹਤਿਆਤ ਵਰਤਣ ਅਤੇ ਇਸ ਦੇ ਲੱਛਣਾਂ ਬਾਰੇ ਪਤਾ ਲੱਗਣ ’ਤੇ ਤੁਰੰਤ ਨੇੜੇ ਸਿਹਤ ਕੇਂਦਰ ’ਚ ਜਾ ਕੇ ਜਾਂਚ ਕਰਵਾਉਣ। ਉਨ੍ਹਾਂ ਦੱਸਿਆ ਕਿ ਸਵਾਈਨ ਫਲੂ ਦੀ ਜਾਂਚ ਲਈ ਸਿਵਲ ਹਸਪਤਾਲ ਦੀ ਲੈਬਾਰਟਰੀ ’ਚ ਟੈਸਟ ਕਰਨ ਦੀ ਸਹੂਲਤ ਹੈ ਅਤੇ ਜ਼ਿਲ੍ਹੇ ਦੀ ਕਿਸੇ ਵੀ ਪ੍ਰਾਈਵੇਟ ਲੈਬ ਨੂੰ ਸਵਾਈਨ ਫਲੂ ਦੀ ਜਾਂਚ ਕਰਨ ਸੰਬੰਧੀ ਮਾਨਤਾ ਨਹੀਂ ਦਿੱਤੀ ਗਈ ਹੈ।