ਜਥੇ. ਮੰਨਣ ਨੇ ਨਵ-ਨਿਯੁਕਤ ਅਹੁਦੇਦਾਰ ਰਾਣਾ ਤੇ ਘੁੰਮਣ ਦਾ ਕੀਤਾ ਸਨਮਾਨ
ਜਲੰਧਰ, 3 ਸਤੰਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਵਿਧਾਨ ਸਭਾ ਹਲਕਾ ਉੱਤਰੀ ਦੇ ਸਮੂਹ ਵਰਕਰਾਂ ਤੇ ਅਹੁਦੇਦਾਰਾਂ ਵਲੋਂ ਜਥੇਦਾਰ ਕੁਲਵੰਤ ਸਿੰਘ ਮੰਨਣ ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦੇਸ਼ ਦੌਰੇ ਤੋਂ ਵਾਪਸ ਪਰਤਨ ਉਪਰੰਤ ਹਲਕਾ ਇੰਚਾਰਜ ਹਰਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਪਾਰਟੀ ਦੇ ਨਵ-ਨਿਯੁਕਤ ਅਹੁਦੇਦਾਰਾਂ ਰਣਜੀਤ ਸਿੰਘ ਰਾਣਾ ਤੇ ਅਵਤਾਰ ਸਿੰਘ ਘੁੰਮਣ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਸੰਬੰਧੀ ਜਥੇਦਾਰ ਮੰਨਣ ਦੇ ਗ੍ਰਹਿ ਵਿਖੇ ਕਰਵਾਏ ਗਏ ਇਕ ਸਨਮਾਨ ਸਮਾਰੋਹ ’ਚ ਹਲਕੇ ਦੇ ਵੱਡੀ ਗਿਣਤੀ ’ਚ ਵਰਕਰਾਂ ਨੇ ਸ਼ਮੂਲੀਅਤ ਕੀਤੀ।
ਜਲੰਧਰ, 3 ਸਤੰਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਵਿਧਾਨ ਸਭਾ ਹਲਕਾ ਉੱਤਰੀ ਦੇ ਸਮੂਹ ਵਰਕਰਾਂ ਤੇ ਅਹੁਦੇਦਾਰਾਂ ਵਲੋਂ ਜਥੇਦਾਰ ਕੁਲਵੰਤ ਸਿੰਘ ਮੰਨਣ ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦੇਸ਼ ਦੌਰੇ ਤੋਂ ਵਾਪਸ ਪਰਤਨ ਉਪਰੰਤ ਹਲਕਾ ਇੰਚਾਰਜ ਹਰਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਪਾਰਟੀ ਦੇ ਨਵ-ਨਿਯੁਕਤ ਅਹੁਦੇਦਾਰਾਂ ਰਣਜੀਤ ਸਿੰਘ ਰਾਣਾ ਤੇ ਅਵਤਾਰ ਸਿੰਘ ਘੁੰਮਣ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਸੰਬੰਧੀ ਜਥੇਦਾਰ ਮੰਨਣ ਦੇ ਗ੍ਰਹਿ ਵਿਖੇ ਕਰਵਾਏ ਗਏ ਇਕ ਸਨਮਾਨ ਸਮਾਰੋਹ ’ਚ ਹਲਕੇ ਦੇ ਵੱਡੀ ਗਿਣਤੀ ’ਚ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਜਥੇਦਾਰ ਮੰਨਣ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਹਮੇਸ਼ਾ ਪੁਰਾਣੇ ਟਕਸਾਲੀ ਤੇ ਮਿਹਨਤੀ ਵਰਕਰਾਂ ਨੂੰ ਮਾਣ ਸਨਮਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਨ ਨੇ ਰਣਜੀਤ ਸਿੰਘ ਰਾਣਾ ਨੂੰ ਕੌਮੀ ਮੀਤ ਪ੍ਰਧਾਨ ਤੇ ਅਵਤਾਰ ਸਿੰਘ ਘੁੰਮਣ ਨੂੰ ਮੈਂਬਰ ਪੀ. ਏ. ਸੀ. ਨਿਯੁਕਤ ਕਰਕੇ ਜਲੰਧਰ ਸ਼ਹਿਰ ਦਾ ਮਾਣ ਵਧਾਇਆ ਹੈ। ਇਸ ਮੌਕੇ ਹਲਕਾ ਉੱਤਰੀ ਦੇ ਇੰਚਾਰਜ ਹਰਿੰਦਰ ਸਿੰਘ ਢੀਂਡਸਾ ਨੇ ਵੀ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਰਾਣਾ ਤੇ ਘੁੰਮਣ ਦੀ ਨਿਯੁਕਤੀ ਨਾਲ ਵਰਕਰਾਂ ਅੰਦਰ ਖੁਸ਼ੀ ਦੀ ਲਹਿਰ ਹੈ । ਇਸ ਮੌਕੇ ਰਣਜੀਤ ਸਿੰਘ ਰਾਣਾ ਤੇ ਅਵਤਾਰ ਸਿੰਘ ਘੁੰਮਣ ਨੇ ਜਥੇਦਾਰ ਮੰਨਣ ਤੇ ਢੀਂਡਸਾ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਸਰਗਰਮੀ ਨਾਲ ਕੰਮ ਕਰਨਗੇ। ਇਸ ਮੌਕੇ ਭਜਨ ਲਾਲ ਚੋਪੜਾ ਪ੍ਰਧਾਨ ਐਸਸੀ ਵਿੰਗ ਜਲੰਧਰ ਸ਼ਹਿਰੀ, ਬਾਬਾ ਸੁਖਵਿੰਦਰ ਸਿੰਘ ਅਕਾਲ ਅਕੈਡਮੀ, ਸਰਕਲ ਪ੍ਰਧਾਨਾਂ ਵਿੱਚ ਸਤਿੰਦਰ ਸਿੰਘ ਪੀਤਾ, ਜਗਜੀਤ ਸਿੰਘ ਖਾਲਸਾ, ਮਹਿੰਦਰ ਸਿੰਘ ਜੰਬਾ, ਜਗਦੀਪ ਸਿੰਘ ਬਿਰਦੀ, ਪਲਵਿੰਦਰ ਸਿੰਘ ਭਾਟੀਆ, ਕਰਤਾਰ ਸਿੰਘ ਬਿੱਲਾ, ਜਤਿੰਦਰ ਸਿੰਘ ਮਝੈਲ, ਧਾਰਮਿਕ ਆਗੂ ਦਲਜੀਤ ਸਿੰਘ ਲੰਮਾ ਪਿੰਡ, ਪਲਵਿੰਦਰ ਸਿੰਘ ਭਾਟੀਆ, ਰਾਜ ਕੁਮਾਰ ਜਸਵਾਲ, ਹਰਪ੍ਰੀਤ ਸਿੰਘ ਬੰਸਲ, ਸ਼ਾਮ ਲਾਲ ਕਲੇਰ, ਮਨਪ੍ਰੀਤ ਚੋਪੜਾ, ਪਵਨ ਮਹੇ, ਅੰਮ੍ਰਿਤ ਭਗਤ, ਫੁੱਮਣ ਸਿੰਘ ਲੰਮਾ ਪਿੰਡ, ਸੁਰਿੰਦਰ ਸਿੰਘ ਰਾਜ ਸੰਤੋ ਖਪੁਰਾ, ਗੁਰਜੀਤ ਸਿੰਘ, ਕਰਨੈਲ ਸਿੰਘ, ਜਗਮੋਹਨ ਸਿੰਘ, ਕੁਲਵਿੰਦਰ ਬਸਰਾ, ਬਲਵੀਰ ਸਿੰਘ, ਸੁਰਿੰਦਰ ਪਾਲ ਪੱਪਾ, ਰਾਜ ਕੁਮਾਰ ਜਸਵਾਲ, ਅਮਰਜੀਤ ਸਿੰਘ, ਸ਼ੇਰ ਸਿੰਘ ਬਾਜਵਾ, ਜਤਿੰਦਰ ਸਿੰਘ ਰਿੰਕਾ, ਹਰਪ੍ਰੀਤ ਸਿੰਘ ਉਰਫ ਅਕਾਲ ਸਿੰਘ, ਅਮਰਜੀਤ ਸਿੰਘ, ਬਹਾਦਰ ਸਿੰਘ ਜੈਮਲ ਨਗਰ, ਰਣਵੀਰ ਸਿੰਘ ਬੱਲ, ਜੋਗਿੰਦਰ ਸਿੰਘ ਜੰਬਾ, ਅਮਰਜੀਤ ਸਿੰਘ ਜੱਜ, ਮਹਿੰਦਰ ਸਿੰਘ ਠੇਕੇਦਾਰ ਤੇ ਓਮ ਪ੍ਰਕਾਸ਼ ਆਦਿ ਵੀ ਮੌਜੂਦ ਸਨ।