03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਫਨਲੈਂਡ ਪਬਲਿਕ ਸਕੂਲ ਗੁਰੂ ਨਾਨਕਪੁਰਾ ’ਚ ਕ੍ਰਿਸ਼ਨ ਜਨਮ ਅਸ਼ਟਮੀ ਸੰਬੰਧੀ ਸਮਾਗਮ

ਚੁਗਿੱਟੀ/ ਜੰਡੂ ਸਿੰਘਾ, 3 ਸਤੰਬਰ (ਨਰਿੰਦਰ ਲਾਗੂ) ਸਥਾਨਕ ਗੁਰੂ ਨਾਨਕਪੁਰਾ ‘ਚ ਸਥਿਤ ਫਨਲੈਂਡ ਪਬਲਿਕ ਸਕੂਲ ਵਿਖੇ ਵੀਰਵਾਰ ਨੂੰ ਕ੍ਰਿਸ਼ਨ ਜਨਮ ਅਸ਼ਟਮੀ ਸਬੰਧੀ ਸਮਾਗਮ ਕਰਵਾਇਆ ਗਿਆ। ਜਿਸ ਦੀ ਸ਼ੁਰੂਆਤ ਮੌਕੇ ਪ੍ਰਬੰਧਕਾਂ ਵੱਲੋਂ ਸਰਬੱਤ ਦੇ ਭਲੇ ਲਈ ਭਗਵਾਨ ਸ੍ਰੀ ਕ੍ਰਿਸ਼ਨ ਜੀ ਅੱਗੇ ਅਰਦਾਸ ਕੀਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਚੁਗਿੱਟੀ/ ਜੰਡੂ ਸਿੰਘਾ, 3 ਸਤੰਬਰ (ਨਰਿੰਦਰ ਲਾਗੂ) ਸਥਾਨਕ ਗੁਰੂ ਨਾਨਕਪੁਰਾ ‘ਚ ਸਥਿਤ ਫਨਲੈਂਡ ਪਬਲਿਕ ਸਕੂਲ ਵਿਖੇ ਵੀਰਵਾਰ ਨੂੰ ਕ੍ਰਿਸ਼ਨ ਜਨਮ ਅਸ਼ਟਮੀ ਸਬੰਧੀ ਸਮਾਗਮ ਕਰਵਾਇਆ ਗਿਆ। ਜਿਸ ਦੀ ਸ਼ੁਰੂਆਤ ਮੌਕੇ ਪ੍ਰਬੰਧਕਾਂ ਵੱਲੋਂ ਸਰਬੱਤ ਦੇ ਭਲੇ ਲਈ ਭਗਵਾਨ ਸ੍ਰੀ ਕ੍ਰਿਸ਼ਨ ਜੀ ਅੱਗੇ ਅਰਦਾਸ ਕੀਤੀ ਗਈ। ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਰਾਧਾ ਕ੍ਰਿਸ਼ਨ ਦੇ ਭਜਨਾਂ ’ਤੇ ਨ੍ਰਿਤ ਪੇਸ਼ ਕਰਕੇ ਹਾਜ਼ਰੀ ਲਗਵਾਈ ਗਈ। ਹਾਜ਼ਰੀਨ ਨੂੰ ਸੰਬੋਧਨ ਕਰਦੇ ਹੋਏ ਸਕੂਲ ਦੀ ਪ੍ਰਿੰਸੀਪਲ ਮੈਡਮ ਨੀਲਮ ਸਲਵਾਨ ਨੇ ਕਿਹਾ ਕਿ ਆਪਾਂ ਸਾਰਿਆਂ ਨੂੰ ਪ੍ਰਭੂ ਸ੍ਰੀ ਕ੍ਰਿਸ਼ਨ ਜੀ ਵੱਲੋਂ ਦਿੱਤੀਆਂ ਗਈਆਂ ਸਿੱਖਿਆਵਾਂ ਨੂੰ ਜ਼ਿੰਦਗੀ ਦਾ ਅਧਾਰ ਬਣਾਉਣਾ ਚਾਹੀਦਾ ਤੇ ਲੋਕ ਭਲਾਈ ਦੇ ਕੰਮ ਕਰਨੇ ਚਾਹੀਦੇ ਹਨ। ਸਮਾਪਤੀ ‘ਤੇ ਸਮਾਗਮ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਉਪਹਾਰ ਭੇਟ ਕੀਤੇ ਗਏ ਅਤੇ ਮਠਿਆਈ ਦੀ ਵੰਡ ਕੀਤੀ ਗਈ। ਇਸ ਮੌਕੇ ਮੁੱਖ ਪ੍ਰਬੰਧਕ ਸੇਵਾ ਮੁਕਤ ਕਰਨਲ ਐਸ.ਕੇ.ਸਲਵਾਨ, ਗਾਰਗੀ ਸਲਵਾਨ ਤੇ ਸਕੂਲ ਦੇ ਸਟਾਫ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਮੰਨਣ ਨੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਚੈੱਕ ਵੰਡੇ ਅਗਲੀ ਖ਼ਬਰ 70ਵੀਆਂ ਜ਼ਿਲ੍ਹਾ ਸਕੂਲ ਖੇਡਾਂ ਦੇ ਜੂਡੋ ਮੁਕਾਬਲਿਆਂ ’ਚ ਖਿਡਾਰੀਆਂ ਨੇ ਦਿਖਾਇਆ ਦਮਖਮ
Ad Position 24