05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਢੰਡੋਵਾਲ ਦਾ ਬੀ.ਏ. ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ

ਸ਼ਾਹਕੋਟ, 4 ਸਤੰਬਰ (ਬਾਂਸਲ)- ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਫ਼ਾਰ ਵਿਮੈਨ ਢੰਡੋਵਾਲ (ਸ਼ਾਹਕੋਟ) ਦਾ ਬੀ. ਏ.

Ad Position 21
repet_subhas-goyals [Copy P29]
ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਢੰਡੋਵਾਲ ਦੀਆਂ ਬੀ.ਏ. ਸਮੈਸਟਰ ਚੌਥਾ ਦੀਆਂ ਹੋਣਹਾਰ ਵਿਦਿਆਰਥਣਾਂ। ਤਸਵੀਰਾਂ: ਬਾਂਸਲ 05-09-2026
ਸ਼ਾਹਕੋਟ, 4 ਸਤੰਬਰ (ਬਾਂਸਲ)- ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਫ਼ਾਰ ਵਿਮੈਨ ਢੰਡੋਵਾਲ (ਸ਼ਾਹਕੋਟ) ਦਾ ਬੀ.ਏ. ਸਮੈਸਟਰ ਚੌਥਾ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ ਅਤੇ ਸਾਰੀਆਂ ਵਿਦਿਆਰਥਣਾਂ ਵਧੀਆ ਅੰਕ ਲੈਕੇ ਪਾਸ ਹੋਈਆਂ ਹਨ। ਇਜ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਕੋਆਰਡੀਨੇਟਰ ਸ਼੍ਰੀਮਤੀ ਸਨੇਹ ਲਤਾ, ਵਾਈਸ ਪ੍ਰਿੰਸੀਪਲ ਪ੍ਰਵੀਨ ਕੌਰ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਲਾਨੇ ਗਏ ਨਤੀਜੇ ਅਨੁਸਾਰ ਕਾਲਜ ਦੀ ਵਿਦਿਆਰਥਣ ਸਿਮਰਨਜੀਤ ਨੇ 8.30 ਪੁਆਇੰਟ ਹਾਸਲ ਕਰਕੇ ਖਾਲਜ ਵਿਚ ਪਹਿਲਾ, ਗੁਰਲੀਨ ਕੌਰ ਜੋਸਨ ਨੇ 8.25 ਪੁਆਇੰਟ ਹਾਸਲ ਕਰਕੇ ਦੂਜਾ ਅਤੇ ਜਸਪ੍ਰੀਤ ਕੌਰ ਨੇ 7.87 ਪੁਆਇੰਟ ਹਾਸਲ ਕਰਕੇ ਕਾਲਜ ਵਿਚ ਤੀਜਾ ਸਥਾਨ ਹਾਸਲ ਕੀਤਾ। ਇਸ ਵਧੀਆ ਨਤੀਜੇ ਲਈ ਸੰਸਥਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਚੱਠਾ, ਕਮੇਟੀ ਮੈਂਬਰ ਗੁਰਨਾਮ ਸਿੰਘ ਚੱਠਾ, ਹਰੀਸ਼ ਮਿੱਤਰ, ਕੁਲਬੀਰ ਸਿੰਘ ਚੱਠਾ, ਜਗਤੇਜ ਸਿੰਘ ਕੈਸ਼ੀਅਰ, ਜਥੇ. ਚਰਨ ਸਿੰਘ ਸਿੰਧੜ, ਜਥੇ. ਸੋਹਣ ਸਿੰਘ ਖਹਿਰਾ, ਜਸਵੀਰ ਸਿੰਘ, ਮਨਜਿੰਦਰ ਸਿੰਘ, ਸਕੂਲ ਪ੍ਰਿੰਸੀਪਲ ਸ਼੍ਰੀਮਤੀ ਰੇਖਾ ਸ਼ਰਮਾ, ਵਾਈਸ ਪ੍ਰਿੰਸੀਪਲ ਰਾਜਵਿੰਦਰ ਕੌਰ ਤੇ ਹੋਰਨਾਂ ਨੇ ਪੁਜੀਸ਼ਨਾਂ ਹਾਸਲ ਕਰਨ ਅਤੇ ਵਧੀਆ ਅੰਕਾਂ ਨਾਲ ਪ੍ਰੀਖਿਆ ਪਾਸ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਸ਼ੁੱਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਇਸ ਸ਼ਾਨਦਾਰ ਸਫ਼ਲਤਾ ਦਾ ਸਿਹਰਾ ਕਾਲਜ ਦੇ ਮਿਹਨਤੀ ਸਟਾਫ਼ ਦੇ ਸਿਰ ਬੰਨ੍ਹਦਿਆਂ ਆਉਣ ਵਾਲੇ ਸਮੇਂ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਦੁਆਬਾ ਨੇ ਵੱਖ-ਵੱਖ ਮੰਗਾਂ ਸੰਬੰਧੀ ਮਿੱਲ ਦੇ ਜਰਨਲ ਮੈਨੇਜਰ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਹਰ ਮਹੀਨੇ ਬਦਲਿਆ ਜਾ ਰਿਹਾ ਨੂਰਮਹਿਲ ’ਚ ਥਾਣਾ ਮੁਖੀ ਮੁਲਾਜ਼ਮਾਂ ਦੀ ਘਾਟ ਕਾਰਨ ਕਾਨੂੰਨ-ਵਿਵਸਥਾ ਪ੍ਰਭਾਵਿਤ
Ad Position 24