05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਵਲੋਂ ਹਰਿਆਣਾ ਦੇ ਹੜਤਾਲੀ ਕਰਮਚਾਰੀਆਂ ਦੇ ਸੰਘਰਸ਼ ਦੇ ਸਮਰਥਨ ’ਚ ਇੱਕਜੁੱਟਤਾ ਦਿਵਸ ਮਨਾਇਆ

ਗੁਰਾਇਆ, 4 ਸਤੰਬਰ (ਬਲਵਿੰਦਰ ਸਿੰਘ)- ਹਰਿਆਣਾ ਰਾਜ ’ਚ ਨਗਰ ਨਿਗਮ/ਨਗਰ ਨਿਗਮਾਂ ਕਰਮਚਾਰੀਆਂ ਅਤੇ ਅੱਗ ਬੁਝਾਊ ਵਿਭਾਗ ਦੇ ਕਰਮਚਾਰੀਆਂ ਵਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ 6 ਅਗਸਤ ਤੋਂ ਜਾਰੀ ਅਣਮਿੱਥੇ ਸਮੇਂ ਦੀ ਹੜਤਾਲ ਦਾ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਵਲੋਂ ਪੁਰਜ਼ੋਰ ਸਮਰਥਨ ਕਰਦਿਆਂ ਇੱਕਜੁੱਟਤਾ ਦਿਵਸ ਪ. ਸ.

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਗੁਰਾਇਆ, 4 ਸਤੰਬਰ (ਬਲਵਿੰਦਰ ਸਿੰਘ)- ਹਰਿਆਣਾ ਰਾਜ ’ਚ ਨਗਰ ਨਿਗਮ/ਨਗਰ ਨਿਗਮਾਂ ਕਰਮਚਾਰੀਆਂ ਅਤੇ ਅੱਗ ਬੁਝਾਊ ਵਿਭਾਗ ਦੇ ਕਰਮਚਾਰੀਆਂ ਵਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ 6 ਅਗਸਤ ਤੋਂ ਜਾਰੀ ਅਣਮਿੱਥੇ ਸਮੇਂ ਦੀ ਹੜਤਾਲ ਦਾ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਵਲੋਂ ਪੁਰਜ਼ੋਰ ਸਮਰਥਨ ਕਰਦਿਆਂ ਇੱਕਜੁੱਟਤਾ ਦਿਵਸ ਪ.ਸ.ਸ. ਫ. ਦੇ ਪ੍ਰਧਾਨ ਪੁਸ਼ਪਿੰਦਰ ਕੁਮਾਰ ਵਿਰਦੀ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ। ਇਸ ਮੌਕੇ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਪ.ਸ.ਸ.ਫ. ਦੇ ਸੂਬਾ ਜਨਰਲ ਸਕੱਤਰ ਅਤੇ ਕੁੱਲ ਹਿੰਦ ਰਾਜ ਸਰਕਾਰੀ ਮੁਲਾਜ਼ਮ ਫੈਡਰੇਸ਼ਨ ਦੇ ਕੌਮੀ ਵਾਈਸ ਪ੍ਰਧਾਨ ਸਾਥੀ ਤੀਰਥ ਸਿੰਘ ਬਾਸੀ ਨੇ ਕਿਹਾ ਕਿ ਸਥਾਨਕ ਨਿਗਮਾਂ ਵਿਚ ਕੰਮ ਕਰ ਰਹੇ ਠੇਕਾ ਅਤੇ ਕੰਟਰੈਕਟ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਅੱਗ ਬੁਝਾਊ ਵਿਭਾਗ ਦੇ ਸ਼ਹੀਦ ਕਰਮਚਾਰੀਆਂ ਦੇ ਪਰਿਵਾਰਾਂ ਨੂੰ 50 ਲੱਖ ਮੁਆਵਜ਼ਾ ਦੇਣ ਦੀ ਮੰਗ ਪੂਰੀ ਤਰ੍ਹਾਂ ਜਾਇਜ਼ ਅਤੇ ਵਾਜਬ ਹੈ। ਇਹ ਮੰਗਾਂ ਕਰਮਚਾਰੀਆਂ ਦੇ ਅਧਿਕਾਰਾਂ, ਸਮਾਜਿਕ ਸੁਰੱਖਿਆ ਅਤੇ ਸਨਮਾਨਜਨਕ ਜੀਵਨ ਨਾਲ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸੰਘਰਸ਼ਸ਼ੀਲ ਕਰਮਚਾਰੀਆਂ ਦੀ ਏਕਤਾ ਅੱਗੇ ਦਮਨ ਦੀ ਕੋਈ ਵੀ ਕਾਰਵਾਈ ਸਫਲ ਨਹੀਂ ਹੋਵੇਗੀ। ਇਸ ਸਮੇਂ ਮਨੋਜ ਕੁਮਾਰ ਸਰੋਏ, ਨਿਰਮੋਲਕ ਸਿੰਘ ਹੀਰਾ, ਬਲਵਿੰਦਰ ਕੁਮਾਰ, ਕੁਲਦੀਪ ਸਿੰਘ ਕੌੜਾ, ਰਤਨ ਸਿੰਘ ,ਬਲਵੀਰ ਸਿੰਘ ,ਅਕਲ ਚੰਦ ਸਿੰਘ, ਸੰਦੀਪ ਰਾਜੋਵਾਲ, ਸੁਖਵਿੰਦਰ ਰਾਮ,ਬਲਵੀਰ ਸਿੰਘ ਗੁਰਾਇਆ, ਸੂਰਜ ਪ੍ਰਕਾਸ਼ ,ਕੁਲਵੰਤ ਰੁੜਕਾ, ਤਾਰਾ ਸਿੰਘ ਬੀਕਾ ,ਕਰਮਜੀਤ ਸਿੰਘ ਸੋਨੂ ਅਤੇ ਭੁਪਿੰਦਰ ਕੁਮਾਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਲੋਹੀਆਂ ਦੇ ਫੁਲਵਾੜੀ ਸਕੂਲ ’ਚ ਜਨਮ ਅਸ਼ਟਮੀ ਮਨਾਈ ਅਗਲੀ ਖ਼ਬਰ ਸ੍ਰੀ ਹਨੂਮਤ ਇੰਸਟੀਚਿਊਟ ਵਿਖੇ ਖ਼ੂਨਦਾਨ ਕੈਂਪ ਲਗਾਇਆ
Ad Position 24