07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਭਾਜਪਾ ਆਗੂ ਬਰਾੜ ਨੇ ਅਧਿਆਪਕ ਵਰਗ ਨਾਲ ਵਿਸ਼ਵਾਸਘਾਤ ਕਰਨ ਦੇ ਲਗਾਏ ਦੋਸ਼

ਜਲੰਧਰ, 5 ਸਤੰਬਰ (ਜਸਪਾਲ ਸਿੰਘ)-ਅਧਿਆਪਕ ਦਿਵਸ ਮੌਕੇ ਭਾਰਤੀ ਜਨਤਾ ਪਾਰਟੀ ਨੇ ਆਮ ਆਦਮੀ ਪਾਰਟੀ ਸਰਕਾਰ ’ਤੇ ਪੰਜਾਬ ਦੇ ਅਧਿਆਪਕਾਂ ਨਾਲ ਵਿਸ਼ਵਾਸਘਾਤ ਕਰਨ ਅਤੇ ਆਪਣੀ ਬਹੁਚਰਚਿਤ ‘ਸਿੱਖਿਆ ਕ੍ਰਾਂਤੀ’ ਨੂੰ ਇੱਕ ਖੋਖਲੇ ਸਿਆਸੀ ਨਾਅਰੇ ਵਿੱਚ ਬਦਲਣ ਦਾ ਦੋਸ਼ ਲਗਾਇਆ । ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਜਗਬੀਰ ਸਿੰਘ ਬਰਾੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖੁਦ ਨੂੰ ਇੱਕ ਅਧਿਆਪਕ ਦਾ ਪੁੱਤਰ ਦੱਸਦੇ ਹਨ, ਪਰ ਉਨ੍ਹਾਂ ਦੀ ਸਰਕਾਰ ਵਿੱਚ ਅਧਿਆਪਕਾਂ ਨੂੰ ਬੇਇੱਜ਼ਤੀ, ਪੁਲਿਸ ਕਾਰਵਾਈ ਅਤੇ ਅਣਗਹਿਲੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਜਲੰਧਰ, 5 ਸਤੰਬਰ (ਜਸਪਾਲ ਸਿੰਘ)-ਅਧਿਆਪਕ ਦਿਵਸ ਮੌਕੇ ਭਾਰਤੀ ਜਨਤਾ ਪਾਰਟੀ ਨੇ ਆਮ ਆਦਮੀ ਪਾਰਟੀ ਸਰਕਾਰ ’ਤੇ ਪੰਜਾਬ ਦੇ ਅਧਿਆਪਕਾਂ ਨਾਲ ਵਿਸ਼ਵਾਸਘਾਤ ਕਰਨ ਅਤੇ ਆਪਣੀ ਬਹੁਚਰਚਿਤ ‘ਸਿੱਖਿਆ ਕ੍ਰਾਂਤੀ’ ਨੂੰ ਇੱਕ ਖੋਖਲੇ ਸਿਆਸੀ ਨਾਅਰੇ ਵਿੱਚ ਬਦਲਣ ਦਾ ਦੋਸ਼ ਲਗਾਇਆ । ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਜਗਬੀਰ ਸਿੰਘ ਬਰਾੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖੁਦ ਨੂੰ ਇੱਕ ਅਧਿਆਪਕ ਦਾ ਪੁੱਤਰ ਦੱਸਦੇ ਹਨ, ਪਰ ਉਨ੍ਹਾਂ ਦੀ ਸਰਕਾਰ ਵਿੱਚ ਅਧਿਆਪਕਾਂ ਨੂੰ ਬੇਇੱਜ਼ਤੀ, ਪੁਲਿਸ ਕਾਰਵਾਈ ਅਤੇ ਅਣਗਹਿਲੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਪੰਜਾਬ ਦੇ ਸਰਕਾਰੀ ਅਧਿਆਪਕਾਂ ਲਈ ਇਹ ਜਸ਼ਨ ਦਾ ਨਹੀਂ, ਸਗੋਂ ਕਾਲਾ ਦਿਵਸ ਹੈ । ਪੰਜਾਬ ਦਾ ਭਵਿੱਖ ਸੰਵਾਰਨ ਵਾਲੇ ਅਧਿਆਪਕਾਂ ਨੂੰ ਆਪਣੇ ਜਾਇਜ਼ ਹੱਕਾਂ ਲਈ ਸੜਕਾਂ ’ਤੇ ਉਤਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਬਰਾੜ ਨੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਭਾਰੀ ਘਾਟ ਨੂੰ ਉਜਾਗਰ ਕਰਦਿਆਂ ਕਿਹਾ ਕਿ 31,370 ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ । ਉਨ੍ਹਾਂ ਭਰੋਸਾ ਦਿੱਤਾ ਕਿ ਭਾਜਪਾ ਦੀ ਸਰਕਾਰ ਬਣਨ ’ਤੇ ਖਾਲੀ ਅਸਾਮੀਆਂ ਭਰੀਆਂ ਜਾਣਗੀਆਂ, ਬੇਲੋੜੇ ਗੈਰ-ਅਕਾਦਮਿਕ ਕੰਮ ਖ਼ਤਮ ਕੀਤੇ ਜਾਣਗੇ ਅਤੇ ਅਧਿਆਪਕਾਂ ਦੀ ਸ਼ਾਨ, ਸਨਮਾਨ ਅਤੇ ਸੁਰੱਖਿਆ ਪੂਰੀ ਤਰ੍ਹਾਂ ਬਹਾਲ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਕੈਂਟੋਨਮੈਂਟ ਬੋਰਡ ਸਕੂਲ ’ਚ ਉਤਸ਼ਾਹ ਨਾਲ ਮਨਾਇਆ ਅਧਿਆਪਕ ਦਿਵਸ ਅਗਲੀ ਖ਼ਬਰ ਪਿੰਡ ਫੋਲੜੀਵਾਲ ਵਿਖੇ ਮਦਰ ਟੈਰੇਸਾ ਦੀ ਯਾਦ ’ਚ ਸਮਾਗਮ-ਪ੍ਰਮੁੱਖ ਸ਼ਖਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ
Ad Position 24