06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਰਾਕੇਸ਼ ਰਾਠੌਰ ਨੇ ਦਿਨੇਸ਼ ਢੱਲ ਦੇ ਭਾਜਪਾ ਵਿਚ ਸ਼ਾਮਿਲ ਹੋਣ ਦਾ ਕੀਤਾ ਸਵਾਗਤ

ਜਲੰਧਰ, 5 ਸਤੰਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਦੇਸ਼ ਉਪ ਪ੍ਰਧਾਨ ਅਤੇ ਜਲੰਧਰ ਦੇ ਸਾਬਕਾ ਮੇਅਰ ਰਾਕੇਸ਼ ਰਾਠੌਰ ਨੇ ਦਿਨੇਸ਼ ਢੱਲ ਦੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਉਨ੍ਹਾਂ ਨੂੰ ਦਿਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਭਾਜਪਾ ਅੱਜ ਨਾ ਸਿਰਫ਼ ਦੇਸ਼ ਦੀ, ਸਗੋਂ ਦੁਨੀਆ ਦੀ ਸਭ ਤੋਂ ਵੱਡੀ ਲੋਕਤਾਂਤਰਿਕ ਰਾਜਨੀਤਿਕ ਪਾਰਟੀ ਵਜੋਂ ਰਾਸ਼ਟਰਹਿਤ, ਵਿਕਾਸ ਅਤੇ ਲੋਕ ਸੇਵਾ ਦੀ ਵਿਚਾਰਧਾਰਾ ਨੂੰ ਅੱਗੇ ਵਧਾ ਰਹੀ ਹੈ। ਇਸੇ ਕਾਰਨ ਵੱਖ-ਵੱਖ ਵਰਗਾਂ, ਸੰਸਥਾਵਾਂ ਅਤੇ ਰਾਜਨੀਤਿਕ ਪਿਛੋਕੜ ਨਾਲ ਸੰਬੰਧਿਤ ਸੀਨੀਅਰ ਆਗੂ ਅਤੇ ਹੋਰ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਅਤੇ ਭਾਜਪਾ ਦੀ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜ ਰਹੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਜਲੰਧਰ, 5 ਸਤੰਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਦੇਸ਼ ਉਪ ਪ੍ਰਧਾਨ ਅਤੇ ਜਲੰਧਰ ਦੇ ਸਾਬਕਾ ਮੇਅਰ ਰਾਕੇਸ਼ ਰਾਠੌਰ ਨੇ ਦਿਨੇਸ਼ ਢੱਲ ਦੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਉਨ੍ਹਾਂ ਨੂੰ ਦਿਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਭਾਜਪਾ ਅੱਜ ਨਾ ਸਿਰਫ਼ ਦੇਸ਼ ਦੀ, ਸਗੋਂ ਦੁਨੀਆ ਦੀ ਸਭ ਤੋਂ ਵੱਡੀ ਲੋਕਤਾਂਤਰਿਕ ਰਾਜਨੀਤਿਕ ਪਾਰਟੀ ਵਜੋਂ ਰਾਸ਼ਟਰਹਿਤ, ਵਿਕਾਸ ਅਤੇ ਲੋਕ ਸੇਵਾ ਦੀ ਵਿਚਾਰਧਾਰਾ ਨੂੰ ਅੱਗੇ ਵਧਾ ਰਹੀ ਹੈ। ਇਸੇ ਕਾਰਨ ਵੱਖ-ਵੱਖ ਵਰਗਾਂ, ਸੰਸਥਾਵਾਂ ਅਤੇ ਰਾਜਨੀਤਿਕ ਪਿਛੋਕੜ ਨਾਲ ਸੰਬੰਧਿਤ ਸੀਨੀਅਰ ਆਗੂ ਅਤੇ ਹੋਰ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਅਤੇ ਭਾਜਪਾ ਦੀ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜ ਰਹੇ ਹਨ। ਰਾਕੇਸ਼ ਰਾਠੌੜ ਨੇ ਕਿਹਾ ਕਿ ਦਿਨੇਸ਼ ਢੱਲ ਦਾ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਣਾ ਇਸ ਗੱਲ ਦਾ ਸਬੂਤ ਹੈ ਕਿ ਲੋਕਾਂ ਦਾ ਭਰੋਸਾ ਭਾਜਪਾ ਦੀ ਰਾਸ਼ਟਰਵਾਦੀ ਸੋਚ, ਪਾਰਦਰਸ਼ੀ ਸ਼ਾਸਨ ਅਤੇ ਵਿਕਾਸ ਦੇ ਏਜੰਡੇ ’ਤੇ ਲਗਾਤਾਰ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਕਾਰਕੁਨਾਂ ਅਤੇ “ਰਾਸ਼ਟਰ ਪਹਿਲਾਂ” ਦੀ ਭਾਵਨਾ ’ਤੇ ਚੱਲਣ ਵਾਲੀ ਪਾਰਟੀ ਹੈ, ਜਿੱਥੇ ਹਰ ਸਮਰਪਿਤ ਕਾਰਕੁਨ ਨੂੰ ਸਨਮਾਨ ਅਤੇ ਮੌਕਾ ਮਿਲਦਾ ਹੈ।
Ad Position 22
No active advertisement
ਪਿਛਲੀ ਖ਼ਬਰ ਨਿਰੋਗ ਯੋਗ ਸੰਸਥਾ ਤੇ ਮਹਿਲਾ ਸ਼ਕਤੀ ਸੰਸਥਾ ਵਲੋਂ ਅਧਿਆਪਕ ਦਿਵਸ ਮੌਕੇ ਸਮਾਗਮ ਅਗਲੀ ਖ਼ਬਰ ਡਵੀਜ਼ਨਲ ਕਮਿਸ਼ਨਰ-ਕਮ-ਰੋਲ ਆਬਜ਼ਰਵਰ ਵਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਐਸ.ਆਈ.ਆਰ. ਸੰਬੰਧੀ ਮੀਟਿੰਗ
Ad Position 24