06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਵੱਖ-ਵੱਖ ਸਕੂਲਾਂ ’ਚ ਅਧਿਆਪਕ ਦਿਵਸ ਮਨਾਇਆ ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ ’ਚ

ਨਕੋਦਰ, (ਗੁਰਵਿੰਦਰ ਸਿੰਘ)-ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ, ਨਕੋਦਰ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਹ ਸਮਾਗਮ ਸਕੂਲ ਦੀ ਪ੍ਰਿੰਸੀਪਲ ਸ਼ਾਲੂ ਗੁਪਤਾ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ।

Ad Position 21
repet_subhas-goyals [Copy P29]
ਦਿਵਿਆ ਜਯੋਤੀ ਸਕੂਲ ਸ਼ਾਹਕੋਟ ’ਚ ਮਨਾਏ ਅਧਿਆਪਕ ਦਿਵਸ ਮੌਕੇ ਕੇਕ ਕੱਟਣ ਮੌਕੇ ਕੋਆਰਡੀਨੇਟਰ ਮਾਨਸੀ ਬਾਂਸਲ, ਪ੍ਰਿੰਸੀਪਲ ਡਿੰਪਲ ਗੁਪਤਾ, ਮਾ: ਪ੍ਰਭਜੀਤ ਸਿੰਘ, ਸਟਾਫ਼ ਤੇ ਬੱਚੇ। ਤਸਵੀਰ : ਦਲਜੀਤ ਸਿੰਘ ਸਚਦੇਵਾ 06-09-2026
ਨਕੋਦਰ, (ਗੁਰਵਿੰਦਰ ਸਿੰਘ)-ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ, ਨਕੋਦਰ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਹ ਸਮਾਗਮ ਸਕੂਲ ਦੀ ਪ੍ਰਿੰਸੀਪਲ ਸ਼ਾਲੂ ਗੁਪਤਾ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ।ਇਸ ਮੌਕੇ ਗਾਂਧੀ ਹਾਊਸ ਦੀ ਇੰਚਾਰਜ ਸ੍ਰੀਮਤੀ ਮੰਜੂ ਨੇ ਵਿਦਿਆਰਥੀਆਂ ਨੂੰ ਮਹਾਨ ਅਧਿਆਪਕ, ਦਾਰਸ਼ਨਿਕ ਅਤੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜੀਵਨ ਅਤੇ ਉਨ੍ਹਾਂ ਦੇ ਅਧਿਆਪਨ ਪ੍ਰਤੀ ਸਮਰਪਣ ਬਾਰੇ ਜਾਣਕਾਰੀ ਦਿੱਤੀ। ਗਾਂਧੀ ਹਾਊਸ ਦੇ ਵਿਦਿਆਰਥੀਆਂ ਵੱਲੋਂ ਪ੍ਰਿੰਸੀਪਲ ਅਤੇ ਅਧਿਆਪਕਾਂ ਨੂੰ ਪਿਆਰ ਅਤੇ ਸਨੇਹ ਦੇ ਪ੍ਰਤੀਕ ਵਜੋਂ ਛੋਟੇ-ਛੋਟੇ ਤੋਹਫ਼ੇ ਭੇਟ ਕੀਤੇ ਗਏ।ਬਾਰਵੀਂ ਮਾਤ ਦੇ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਦੇ ਸਨਮਾਨ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਨਾਚ, ਗੀਤ ਅਤੇ ਨਾਟਕ ਸਮੇਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਨੇ ਅਧਿਆਪਕਾਂ ਪ੍ਰਤੀ ਆਪਣਾ ਪਿਆਰ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਫੁੱਲ ਅਤੇ ਛੋਟੇ ਤੋਹਫ਼ੇ ਭੇਟ ਕੀਤੇ। ਅਧਿਆਪਕਾਂ ਲਈ ਮਨੋਰੰਜਕ ਖੇਡਾਂ ਵੀ ਕਰਵਾਈਆਂ ਗਈਆਂ।ਸਕੂਲ ਦੀ ਹੈੱਡ ਗਰਲ ਹਰਮੀਨ ਕੌਰ ਨੇ ਸਮੂਹ ਵਿਦਿਆਰਥੀਆਂ ਵੱਲੋਂ ਧੰਨਵਾਦ ਭਾਸ਼ਣ ਪੇਸ਼ ਕਰਦਿਆਂ ਪ੍ਰਿੰਸੀਪਲ ਮੈਡਮ ਅਤੇ ਸਮੂਹ ਅਧਿਆਪਕਾਂ ਪ੍ਰਤੀ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਵੱਖ-ਵੱਖ ਕਲਾਸਾਂ ਵਿੱਚ ਵੀ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਪ੍ਰਤੀ ਵਿਚਾਰ ਸਾਂਝੇ ਕੀਤੇ ਅਤੇ ਉਨ੍ਹਾਂ ਦੇ ਸਨਮਾਨ ਵਿੱਚ ਸੁਰੀਲੇ ਗੀਤ ਗਾਏ। ਸਕੂਲ ਦੇ ਚੇਅਰਮੈਨ ਸਰਦਾਰ ਰਵਿੰਦਰ ਸਿੰਘ ਦੋਸਾਂਝ ਅਤੇ ਪ੍ਰਿੰਸੀਪਲ ਸ਼ਾਲੂ ਗੁਪਤਾ ਨੇ ਵਿਦਿਆਰਥੀਆਂ ਵੱਲੋਂ ਕੀਤੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਅਧਿਆਪਕਾਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ। ਸੰਤ ਬਾਬਾ ਭਾਗ ਸਿੰਘ ਇੰਟਰਨੈਸ਼ਨਲ ਸਕੂਲ ਆਦਮਪੁਰ, (ਹਰਪ੍ਰੀਤ ਸਿੰਘ, ਰਮਨ ਦਵੇਸਰ)-ਸੰਤ ਬਾਬਾ ਭਾਗ ਸਿੰਘ ਇੰਟਰਨੈਸ਼ਨਲ ਸਕੂਲ ਅਤੇ ਸੰਤ ਬਾਬਾ ਭਾਗ ਸਿੰਘ ਇੰਸਟੀਚਿਊਟ ਆਫ ਨਰਸਿੰਗ ਵਲੋਂ ਸੰਤ ਬਾਬਾ ਹਰਦਿਆਲ ਸਿੰਘ ਆਡੀਟੋਰੀਅਮ ਵਿਖੇ ਸਾਂਝੇ ਤੌਰ ‘ਤੇ ਅਧਿਆਪਕ ਦਿਵਸ ਮਨਾਇਆ ਗਿਆ। ਇਸ ਸਮਾਰੋਹ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਨੀਂਹ ਰੱਖਣ ਵਾਲੇ ਅਧਿਆਪਕਾਂ ਦੀ ਮਿਹਨਤ, ਸਮਰਪਣ ਅਤੇ ਅਮੁੱਲੇ ਯੋਗਦਾਨ ਨੂੰ ਸਨਮਾਨਿਤ ਕਰਨਾ ਸੀ। ਇਸ ਮੌਕੇ ਸਤਿਕਾਰਯੋਗ ਸੰਤ ਬਾਬਾ ਮਨਮੋਹਨ ਸਿੰਘ, ਸੰਤ ਬਾਬਾ ਜਨਕ ਸਿੰਘ ਅਤੇ ਸੰਤ ਬਾਬਾ ਸਰਵਣ ਸਿੰਘ ਨੇ ਆਪਣੀ ਹਾਜ਼ਰੀ ਨਾਲ ਸਮਾਰੋਹ ਦੀ ਸ਼ੋਭਾ ਵਧਾਈ। ਕਮੇਟੀ ਮੈਂਬਰ ਸੁਰਿੰਦਰ ਸਿੰਘ, ਮਨਪ੍ਰੀਤ ਸਿੰਘ, ਜੁਗਿੰਦਰ ਸਿੰਘ ਅਨੰਦਪੁਰ, ਸੁਖਦੇਵ ਸਿੰਘ, ਨਰਸਿੰਗ ਕਾਲਜ ਦੇ ਪ੍ਰਿੰਸੀਪਲ ਸ਼੍ਰੀਮਤੀ ਮੰਚੂ ਚਾਵਲਾ, ਸਕੂਲ ਪ੍ਰਿੰਸੀਪਲ ਰਣਜੀਤ ਸਿੰਘ, ਵਾਇਸ ਪ੍ਰਿੰਸੀਪਲ ਬਲਜੀਤ ਸਿੰਘ ਅਤੇ ਸਮੂਹ ਸਟਾਫ ਮੌਜੂਦ ਸਨ। ਸਮਾਰੋਹ ਦੀ ਸ਼ੁਰੂਆਤ ਅਧਿਆਪਕਾਂ ਵਲੋਂ ਗਾਇਨ ਕੀਤੇ ਰੂਹਾਨੀ ਸ਼ਬਦ ਨਾਲ ਹੋਈ। ਇਸ ਮੌਕੇ ਸ੍ਰੀ ਚਰਨਜੀਤ ਵਲੋਂ ਅਧਿਆਪਕਾਂ ਦੀ ਮਹੱਤਤਾ ਅਤੇ ਵਿਦਿਆਰਥੀਆਂ ਦੇ ਜੀਵਨ ਨੂੰ ਸੰਵਾਰਨ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਦਰਸਾਉਂਦਾ ਇੱਕ ਰੂਹ ਨੂੰ ਛੂਹ ਲੈਣ ਵਾਲਾ ਗੀਤ ਪੇਸ਼ ਕੀਤਾ ਗਿਆ। ਮੈਡਮ ਅਮਨਪ੍ਰੀਤ ਕੌਰ ਨੇ ਆਪਣੇ ਭਾਸ਼ਣ ਰਾਹੀਂ ਅਧਿਆਪਕ ਦਿਵਸ ’ਤੇ ਚਾਨਣਾ ਪਾਇਆ । ਇਸ ਮੌਕੇ ਸਕੂਲ ਦੇ ਹੋਣਹਾਰ ਨੌਜਵਾਨ ਫੁੱਟਬਾਲ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ। ਸਕੂਲ ਦੇ 17 ਸਾਲਾ ਵਰਗ ’ਚ ਚਾਰ ਅਤੇ 19 ਸਾਲਾ ਵਰਗ ’ਚ ਨੌਂ ਖਿਡਾਰੀ ਸਟੇਟ ਖੇਡਾਂ ਲਈ ਚੁਣੇ ਗਏ ਹਨ। ਸਕੂਲ ਦੀ 19 ਸਾਲਾ ਵਰਗ ਦੀ ਫੁੱਟਬਾਲ ਟੀਮ ਸੀ. ਬੀ. ਐੱਸ. ਈ. ਕਲਸਟਰ ਅਠਾਰ੍ਹਾਂ ’ਚ ਸੋਨ ਤਗਮਾ ਜਿੱਤ ਚੁੱਕੀ ਹੈ ਅਤੇ 29 ਸਤੰਬਰ ਨੂੰ ਨੋਇਡਾ ਵਿਖੇ ਸ਼ੁਰੂ ਹੋ ਰਹੇ ਨੈਸ਼ਨਲ ਫੁੱਟਬਾਲ ਟੂਰਨਾਮੈਂਟ ਨੂੰ ਖੇਡਣ ਜਾ ਰਹੀ ਹੈ। ਡੇਰਾ ਸੰਤਪੁਰਾ ਜੰਬੜ ਵਲੋਂ ਖਿਡਾਰੀਆਂ ਨੂੰ ਪੌਸ਼ਟਿਕ ਖੁਰਾਕ ਲਈ ਘਿਓ ਅਤੇ ਬਦਾਮ ਦਿੱਤੇ ਗਏ। ਇਸ ਮੌਕੇ ਅਧਿਆਪਕਾਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ। ਸੰਤ ਬਾਬਾ ਮਨਮੋਹਨ ਸਿੰਘ, ਸੰਤ ਬਾਬਾ ਜਨਕ ਸਿੰਘ ਅਤੇ ਸੰਤ ਬਾਬਾ ਸਰਵਣ ਸਿੰਘ ਨੂੰ ਸਕੂਲ ਅਤੇ ਨਰਸਿੰਗ ਕਾਲਜ ਵੱਲੋਂ ਸਤਿਕਾਰ ਵਜੋਂ ਪ੍ਰੇਮ ਭੇਟਾ ਦਿੱਤੀ ਗਈ। ਸਮਾਰੋਹ ਦੇ ਅੰਤ ਵਿੱਚ ਚੀਫ਼ ਕੋਆਰਡੀਨੇਟਰ ਮੈਡਮ ਸ਼੍ਰੀਮਤੀ ਸਰਬਜੀਤ ਕੌਰ ਵਲੋਂ ਸਭ ਦਾ ਧੰਨਵਾਦ ਕਰਦਿਆਂ ਅਧਿਆਪਕ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ। ਸਮੂਹ ਰੂਪ ਵਿੱਚ ਅਧਿਆਪਕ ਦਿਵਸ ਦਾ ਇਹ ਸਮਾਗਮ ਯਾਦਗਾਰੀ ਹੋ ਨਿਬੜਿਆ। ਇੰਡੋ ਸਵਿਸ ਸਕੂਲ ਵਿਖੇ ਨਕੋਦਰ, (ਤਿਲਕ ਰਾਜ ਸ਼ਰਮਾ)-ਸਥਾਨਕ ਇੰਡੋ ਸਵਿਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਅਤੇ ਮਨੋਰੰਜਕ ਗਤੀਵਿਧੀਆਂ ਪੇਸ਼ ਕਰਕੇ ਅਧਿਆਪਕਾਂ ਦਾ ਮਨ ਮੋਹ ਲਿਆ। ਸਮਾਗਮ ਦੀ ਸ਼ੁਰੂਆਤ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕੀਤੀ ਗਈ। ਵਿਦਿਆਰਥੀਆਂ ਨੇ ਅਧਿਆਪਕਾਂ ਦੀ ਭੂਮਿਕਾ ਨੂੰ ਉਜਾਗਰ ਕਰਦਿਆਂ ਦੱਸਿਆ ਕਿ ਅਧਿਆਪਕ ਸਿਰਫ਼ ਕਿਤਾਬੀ ਗਿਆਨ ਹੀ ਨਹੀਂ ਦਿੰਦੇ, ਸਗੋਂ ਵਿਦਿਆਰਥੀਆਂ ਨੂੰ ਚੰਗੇ ਸੰਸਕਾਰ, ਅਨੁਸ਼ਾਸਨ, ਮਿਹਨਤ ਅਤੇ ਜੀਵਨ ਵਿੱਚ ਸਹੀ ਰਾਹ ‘ਤੇ ਚੱਲਣ ਦੀ ਪ੍ਰੇਰਣਾ ਵੀ ਦਿੰਦੇ ਹਨ। ਇਸ ਮੌਕੇ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਲਈ ਸੁੰਦਰ ਕਾਰਡ ਅਤੇ ਸ਼ੁਭਕਾਮਨਾਵਾਂ ਵੀ ਪੇਸ਼ ਕੀਤੀਆਂ ਗਈਆਂ। ਸਕੂਲ ਪ੍ਰਿੰਸੀਪਲ ਡਾ.ਪੰਕਜ ਸ਼ਰਮਾ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਇੱਕ ਸੱਚਾ ਅਧਿਆਪਕ ਆਪਣੇ ਗਿਆਨ, ਮਿਹਨਤ ਅਤੇ ਸੰਸਕਾਰਾਂ ਰਾਹੀਂ ਵਿਦਿਆਰਥੀਆਂ ਨੂੰ ਜੀਵਨ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰਦਾ ਹੈ। ਇਸ ਮੌਕੇ ਸਕੂਲ ਮੈਨੇਜਮੈਂਟ ਦੇ ਚੇਅਰਮੈਨ ਵਿਪਨ ਸ਼ਰਮਾ, ਚੇਅਰਪਰਸਨ ਮੈਡਮ ਜਯੋਤੀ ਸ਼ਰਮਾ ਅਤੇ ਐੱਮ.ਡੀ ਮਿਸਟਰ ਸ਼ਿਵਮ ਸ਼ਰਮਾ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ । ਉਨ੍ਹਾਂ ਕਿਹਾ ਕਿ ਅਧਿਆਪਕ ਸਮਾਜ ਦੇ ਨਿਰਮਾਤਾ ਹੁੰਦੇ ਹਨ ਅਤੇ ਇੱਕ ਚੰਗੇ ਅਧਿਆਪਕ ਦੀ ਸਿੱਖਿਆ ਵਿਦਿਆਰਥੀ ਦੇ ਭਵਿੱਖ ਨੂੰ ਸਹੀ ਦਿਸ਼ਾ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਇਸ ਮੌਕੇ ਸਕੂਲ ਮੈਨੇਜਮੈਂਟ ਵੱਲੋਂ ਅਧਿਆਪਕਾਂ ਦੀ ਮਿਹਨਤ ਅਤੇ ਸਮਰਪਣ ਨੂੰ ਸਨਮਾਨਿਤ ਕਰਦਿਆਂ ਖ਼ਾਸ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ ਅਤੇ ਸੀਨੀਅਰ ਜਮਾਤ ਦੇ ਵਿਦਿਆਰਥੀਆਂ ਵਲੋਂ ਇੱਕ ਯਾਦਗਾਰੀ ਕੇਕ ਵੀ ਕੱਟਿਆ ਗਿਆ। ਡੀ.ਏ.ਵੀ. ਕਾਲਜ ਦੇ ਪ੍ਰਿੰਸੀਪਲ ਤੇ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਨਕੋਦਰ, (ਤਿਲਕ ਰਾਜ ਸ਼ਰਮਾ, ਗੁਰਵਿੰਦਰ ਸਿੰਘ)-ਭਾਰਤ ਵਿਕਾਸ ਪ੍ਰੀਸ਼ਦ, ਨਕੋਦਰ ਸ਼ਾਖਾ ਵਲੋਂ ਆਪਣੇ ਵਿਦਿਅਕ ਪ੍ਰਾਜੈਕਟ ‘ਗੁਰੂ ਵੰਦਨ- ਛਾਤਰ ਅਭਿਨੰਦਨ’ ਤਹਿਤ ਅਧਿਆਪਕ ਦਿਵਸ ਮੌਕੇ ਕੇ.ਆਰ.ਐਮ. ਡੀ.ਏ.ਵੀ. ਕਾਲਜ, ਨਕੋਦਰ ਵਿਖੇ ਸਟੂਡੈਂਟ ਕੌਂਸਲ ਵਲੋਂ ਸਨਮਾਨ ਸਮਾਰੋਹ ਕਰਵਾਇਆ ਗਿਆ। ਸਮਾਗਮ ਦੌਰਾਨ ਸਰਬਜੀਤ ਸਿੰਘ ਧੀਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਭਾਰਤ ਵਿਕਾਸ ਪ੍ਰੀਸ਼ਦ ਨਕੋਦਰ ਦੇ ਪ੍ਰਧਾਨ ਅਕਾਸ਼ ਚੰਦਰ ਭੱਲਾ, ਮੁੱਖ ਸਲਾਹਕਾਰ ਪ੍ਰੇਮ ਸਾਗਰ ਸ਼ਰਮਾ, ਪੈਟਰਨ ਭੁਪਿੰਦਰ ਅਜੀਤ ਸਿੰਘ, ਸਕੱਤਰ ਇਸ਼ਾਂਤ ਚੋਪੜਾ, ਖਜਾਨਚੀ ਸੁਰਿੰਦਰਪਾਲ ਸਿੰਘ, ਐਲ.ਐਮ.ਸੀ. ਮੈਂਬਰ ਵਿਪਨ ਗੁਪਤਾ ਆਦਿ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਾਮਿਲ ਹੋਏ। ਡੀਨ ਸਟੂਡੈਂਟ ਵੈਲਫੇਅਰ ਪ੍ਰੋ. (ਡਾ.) ਸਾਹਿਲ ਅਰੋੜਾ ਨੇ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਅਧਿਆਪਕ ਦਿਵਸ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਇਸ ਮੌਕੇ ਸਰਬਜੀਤ ਸਿੰਘ ਧੀਮਾਨ, ਭੁਪਿੰਦਰ ਅਜੀਤ ਸਿੰਘ ਤੇ ਪ੍ਰੇਮ ਸਾਗਰ ਸ਼ਰਮਾ ਨੇ ਅਧਿਆਪਕ ਭਾਈਚਾਰੇ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ । ਪ੍ਰਿੰਸੀਪਲ ਡਾ. ਸਲਿਲ ਕੁਮਾਰ ਨੇ ਕਿਹਾ ਕਿ “ਭਾਰਤ ਵਿਕਾਸ ਪ੍ਰੀਸ਼ਦ ਵਲੋਂ ‘ਗੁਰੂ ਵੰਦਨ - ਛਾਤਰ ਅਭਿਨੰਦਨ’ ਤਹਿਤ ਦਿੱਤਾ ਗਿਆ ਇਹ ਸਨਮਾਨ ਸਾਡੇ ਕਾਲਜ ਦੇ ਸਮੁੱਚੇ ਸਟਾਫ਼ ਲਈ ਮਾਣ ਵਾਲੀ ਗੱਲ ਹੈ। ਇਹ ਸਨਮਾਨ ਸਾਨੂੰ ਵਿਦਿਆਰਥੀਆਂ ਨੂੰ ਹੋਰ ਵੀ ਮਿਆਰੀ ਅਤੇ ਸੰਸਕਾਰਾਂ ਭਰੀ ਸਿੱਖਿਆ ਦੇਣ ਲਈ ਪ੍ਰੇਰਿਤ ਕਰੇਗਾ। ਇਸ ਮੌਕੇ ਮਹਿਮਾਨਾਂ ਵਲੋਂ ਪ੍ਰਿੰਸੀਪਲ ਡਾ. ਸਲਿਲ ਕੁਮਾਰ, ਵਾਈਸ-ਪ੍ਰਿੰਸੀਪਲ ਪ੍ਰੋ. ਮਾਧਵੀ ਸ਼ਰਮਾ, ਕਾਲਜੀਏਟ ਸਕੂਲ ਦੇ ਇੰਚਾਰਜ ਪ੍ਰੋ. ਸੀਮਾ ਕੌਸ਼ਲ, ਡਾ. ਤੇਜਿੰਦਰ ਵਿਰਲੀ, ਪ੍ਰੋ. ਰਾਜਨ ਕਪੂਰ, ਪ੍ਰੋ. ਸੋਨੀਆ ਅਰੋੜਾ, ਪ੍ਰੋ. ਸੁਪ੍ਰੀਆ, ਪ੍ਰੋ. ਦਵਿੰਦਰ ਦੀਪ ਸਿੰਘ, ਪ੍ਰੋ. ਪੰਕਜ ਵਰਮਾ, ਪ੍ਰੋ. ਸਮੀਰ ਸਭਰਵਾਲ, ਪ੍ਰੋ. (ਲੈਫ.) ਕਰਮਜੀਤ ਸਿੰਘ, ਡਾ. ਸਾਹਿਲ ਅਰੋੜਾ ਨੂੰ ਉੱਚ ਸਿੱਖਿਆ ਦੇ ਖੇਤਰ ’ਚ ਪਾਏ ਸ਼ਾਨਦਾਰ ਯੋਗਦਾਨ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਕਾਲਜ ਦੀ ਸਟੂਡੈਂਟ ਕੌਂਸਲ ਦੇ ਅਹੁਦੇਦਾਰ 6 ਹੋਣਹਾਰ ਵਿਦਿਆਰਥੀਆਂ ਪ੍ਰਧਾਨ ਸੇਜ਼ਲਪ੍ਰੀਤ ਕੌਰ, ਉੱਪ ਪ੍ਰਧਾਨ ਗਰੇਸ ਕੰਬੋਜ਼, ਨਕੁਲ ਗੁਪਤਾ, ਮਾਨਿਆ ਅਟਵਾਲ, ਮਨਪ੍ਰੀਤ ਕੌਰ, ਸੁਨੀਤਾ ਨੂੰ ਵੀ ਉਨ੍ਹਾਂ ਦੀ ਸ਼ਾਨਦਾਰ ਅਕਾਦਮਿਕ ਪ੍ਰਾਪਤੀ ਲਈ ਸਨਮਾਨਿਤ ਕੀਤਾ ਗਿਆ। ਅਖੀਰ ’ਚ ਸਟਾਫ਼ ਸੈਕਟਰੀ ਪ੍ਰੋ. ਸਮੀਰ ਸੱਭਰਵਾਲ ਨੇ ਮਹਿਮਾਨਾਂ ਤੇ ਭਾਰਤ ਵਿਕਾਸ ਪ੍ਰੀਸ਼ਦ ਦਾ ਧੰਨਵਾਦ ਕੀਤਾ । ਇਸ ਮੌਕੇ ਕਾਲਜ ਦਾ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਹਾਜ਼ਰ ਸੀ। ਟੈਗੋਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਮਾਗਮ ਨਕੋਦਰ, (ਤਿਲਕ ਰਾਜ ਸ਼ਰਮਾ)-ਅਧਿਆਪਕ ਦਿਵਸ ਦੇ ਮੌਕੇ ‘ਤੇ ਟੈਗੋਰ ਮਾਡਲ ਸੀਨੀਅਰ ਸੈਕੰਡਰੀ ਸਕੂਲ, ਨਕੋਦਰ ਦੇ ਸਾਰੇ ਵਿੰਗਾਂ ’ਚ ਅਧਿਆਪਕ ਦਿਵਸ ਮਨਾਇਆ ਗਿਆ ।ਇਸ ਮੌਕੇ ਵਿਦਿਆਰਥੀਆਂ ਨੇ ਅਧਿਆਪਕਾਂ ਦੀ ਭੂਮਿਕਾ ਨਿਭਾਉਂਦੇ ਹੋਏ ਪੜ੍ਹਾਇਆ। ਵਿਦਿਆਰਥੀਆਂ ਨੇ ਅਧਿਆਪਕਾਂ ਦੇ ਸਨਮਾਨ ’ਚ ਇੱਕ ਸਨਮਾਨ ਸਮਾਰੋਹ ਕਵਾਇਆ । ਸਕੂਲ ਪ੍ਰਬੰਧਕ ਨਿਸ਼ਾਂਤ ਪਰਾਸ਼ਰ ਅਤੇ ਪ੍ਰਿੰਸੀਪਲ ਪਲਵਿੰਦਰ ਕੌਰ ਨੇ ਵਿਦਿਆਰਥੀਆਂ ਦੇ ਜੀਵਨ ਵਿੱਚ ਅਧਿਆਪਕਾਂ ਦੀ ਮਹੱਤਤਾ ’ਤੇ ਭਾਸ਼ਨ ਦਿੱਤੇ। ਸਾਰੇ ਅਧਿਆਪਕਾਂ ਨੂੰ ਬੇਨਤੀ ਕੀਤੀ ਗਈ ਕਿ ਉਹ ਆਪਣੇ ਪੂਰੇ ਦਿਲ ਅਤੇ ਆਤਮਾ ਨਾਲ ਵਿਦਿਆਰਥੀਆਂ ਪ੍ਰਤੀ ਸੁਚੇਤ ਅਤੇ ਸਮਰਪਿਤ ਰਹਿਣ। ਐਸ.ਬੀ.ਟੀ.ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੰਡੀ ਵਿਖੇ ਅਧਿਆਪਕ ਦਿਵਸ ਮਨਾਇਆ ਅੱਪਰਾ, (ਦਲਵਿੰਦਰ ਸਿੰਘ ਅੱਪਰਾ)- ਸ਼ਹੀਦ ਭਾਈ ਤਾਰਾ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮੰਡੀ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਹਰਮੇਸ਼ ਲਾਲ ਨੇ ਦੱਸਿਆ ਕਿ ਅਧਿਆਪਕ ਦਿਵਸ ਮਨਾਉਂਦਿਆਂ ਹੋਇਆਂ ਬੱਚਿਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ। ਅਧਿਆਪਕ ਦਿਵਸ ਸਬੰਧੀ ਬੱਚਿਆਂ ਨੇ ਸੁੰਦਰ ਚਾਰਟ ਬਣਾਏ ਅਤੇ ਵੱਖ-ਵੱਖ ਐਕਟੀਵਿਟੀਜ਼ ਵਿੱਚ ਹਿੱਸਾ ਲਿਆ। ਵਿਦਿਆਰਥੀਆਂ ਵੱਲੋਂ ਅਧਿਆਪਕ ਦਾ ਰੋਲ ਵੀ ਬਾਖੂਬੀ ਨਿਭਾਇਆ ਗਿਆ। ਇਸ ਸਮੇਂ ਪ੍ਰਿੰਸੀਪਲ ਹਰਮੇਸ਼ ਕੁਮਾਰ ਵਲੋਂ ਵਿਦਿਆਰਥੀਆਂ ਨੂੰ ਅਧਿਆਪਕ ਦਿਵਸ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਅਧਿਆਪਕ ਦਿਵਸ ਦੀਆਂ ਸਾਰਿਆਂ ਨੂੰ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਅਧਿਆਪਕਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਅਧਿਆਪਕਾਂ ਵਲੋਂ ਵੀ ਪ੍ਰਿੰਸੀਪਲ ਸਾਹਿਬ ਨੂੰ ਕੀਮਤੀ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ। ਸ੍ਰੀ ਗੁਰੂ ਹਰਿ ਰਾਇ ਸਾਹਿਬ ਅਕੈਡਮੀ ’ਚ ਅਧਿਆਪਕ ਦਿਵਸ ਮਨਾਇਆ ਮਲਸੀਆਂ, (ਦਲਜੀਤ ਸਿੰਘ ਸਚਦੇਵਾ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਅਕੈਡਮੀ ਬਿੱਲੀ ਬੜੈਚ (ਸੈਦਰਾਣਾ ਸਾਹਿਬ) ਵਿਖੇ ਅਕੈਡਮੀ ਦੇ ਚੇਅਰਮੈਨ ਬਾਬਾ ਗੁਰਮੇਜ ਸਿੰਘ ਅਤੇ ਪ੍ਰਿੰਸੀਪਲ ਸਤਿੰਦਰ ਸਿੰਘ ਦੀ ਅਗਵਾਈ ਹੇਠ ਅਧਿਆਪਕ ਦਿਵਸ ਮਨਾਇਆ ਗਿਆ। ਅਧਿਆਪਕ ਦਿਵਸ ਮੌਕੇ ਪਹਿਲੀ ਤੋਂ ਦਸਵੀਂ ਕਲਾਸ ਦੇ ਵਿਦਿਆਰਥੀਆਂ ਵਿਚਕਾਰ ਡਰਾਇੰਗ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਵਿਦਿਆਰਥੀਆਂ ਨੇ ਅਧਿਆਪਕਾਂ ਦੇ ਲਈ ਕਾਰਡ ਤੇ ਹੋਰ ਛੋਟੇ-ਛੋਟੇ ਗਿਫ਼ਟ ਆਪਣੇ ਹੱਥਾਂ ਨਾਲ ਸਜਾਏ। ਕਈ ਬੱਚਿਆਂ ਨੇ ਆਪਣੀਆਂ ਕਲਾਸਾਂ ਨੂੰ ਬਹੁਤ ਵਧੀਆ ਢੰਗ ਨਾਲ ਸਜਾਇਆ। ਪ੍ਰਿੰਸੀਪਲ ਸਤਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਅਧਿਆਪਕ ਦਿਵਸ ਦੇ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਤੇ ਵਿਦਿਆਰਥੀਆਂ ਨੂੰ ਅਧਿਆਪਕਾਂ, ਮਾਪਿਆਂ ਤੇ ਵੱਡਿਆਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਅਧਿਆਪਕਾਂ ਦੀ ਭੂਮਿਕਾ ਬਾਖ਼ੂਬੀ ਨਿਭਾਈ। ਵਿਦਿਆਰਥੀਆਂ ਨੇ ਆਪਣੇ ਹੱਥਾਂ ਨਾਲ ਕਾਰਡ ਤੇ ਫੁੱਲਾਂ ਦੇ ਗੁਲਦਸਤੇ ਬਣਾ ਕੇ ਅਧਿਆਪਕਾਂ ਨੂੰ ਭੇਟ ਕੀਤੇ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਲੋਹੀਆਂ ਦੇ ਐੱਨ.ਐੱਸ. ਕਾਨਵੈਂਟ ਹਾਈ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਲੋਹੀਆਂ ਖਾਸ, (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-ਸਾਬੂਵਾਲ ਰੋਡ ’ਤੇ ਸਥਿਤ ਐੱਨ.ਐੱਸ. ਕਾਨਵੈਂਟ ਹਾਈ ਸਕੂਲ ਲੋਹੀਆਂ ਖਾਸ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ| ਜਿਸ ’ਚ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਗਿੱਧਾ, ਭੰਗੜਾ ਤੇ ਨਾਲ ਹੀ ਵਿਦਿਆਰਥੀਆਂ ਨੇ ਅਧਿਆਪਕਾਂ ਦੀ ਥਾਂ ਲੈ ਕੇ ਉਨ੍ਹਾਂ ਦੀ ਭੂਮਿਕਾ ਬਹੁਤ ਵਧੀਆ ਨਿਭਾਈ ਤੇ ਨਾਲ ਹੀ ਅਧਿਆਪਕਾਂ ਤੇ ਕੰਪਲੀਮੈਂਟ ਵੀ ਲਾਏ ਗਏ| ਵਿਦਿਆਰਥੀਆਂ ਵਲੋਂ ਅਧਿਆਪਕਾਂ ਦਾ ਤੋਹਫ਼ੇ ਦੇ ਕੇ ਸਨਮਾਨ ਕੀਤਾ ਗਿਆ ਤੇ ਨਾਲ ਹੀ ਅਧਿਆਪਕ ਦਿਵਸ ਦੇ ਸੰਬੰਧ ਤੇ ਭਾਸ਼ਣ ਵੀ ਦਿੱਤੇ ਗਏ।| ਸਕੂਲ ਦੇ ਵਾਈਸ ਪ੍ਰੈਜ਼ੀਡੈਂਟ ਪ੍ਰਧਾਨ ਸੁਖਦੇਵ ਪਾਲ ਵੱਲੋਂ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ ਗਈ, ਜਦਕਿ ਪ੍ਰੈਜ਼ੀਡੈਂਟ ਰੈਨੂੰ ਬਾਲਾ ਨੇ ਅਤੇ ਸਕੂਲ ਦੇ ਪਿੰ੍ਰਸੀਪਲ ਮੈਡਮ ਚਰਨਜੀਤ ਕੌਰ ਵੱਲੋਂ ਕੇਕ ਕੱਟ ਕੇ ਇਸ ਦਿਨ ਨੂੰ ਹੋਰ ਵੀ ਯਾਦਗਾਰ ਬਣਾ ਦਿੱਤਾ| ਇਸ ਮੌਕੇ ਵਿਦਿਆਰਥੀ ਅਤੇ ਅਧਿਆਪਕ ਹਾਜਰ ਸਨ| ਨੂਰਮਹਿਲ ਵਿਖੇ ਵਾਤਾਵਰਨ ਵੈੱਲਫੇਅਰ ਸੁਸਾਇਟੀ ਵਲੋਂ ਨੂਰਮਹਿਲ, (ਤਜਿੰਦਰ ਕੁਮਾਰ)- ਮਾਸਟਰ ਕਲੱਬ ਅਤੇ ਪਰਿਆਵਰਨ ਵੈੱਲਫੇਅਰ ਸੁਸਾਇਟੀ ਨੂਰਮਹਿਲ ਵੱਲੋਂ ਅਧਿਆਪਕ ਦਿਵਸ ਦੇ ਸ਼ੁਭ ਅਵਸਰ ‘ਤੇ ਸਰਕਾਰੀ ਸੈਕੰਡਰੀ ਸਕੂਲ, ਚੀਮਾ ਕਲਾ ਵਿਖੇ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਵਾਤਾਵਰਨ ਪ੍ਰੇਮੀ ਅਤੇ ਰਿਟਾਇਰਡ ਮਾਸਟਰ ਇੰਦਰਜੀਤ ਮਾਜੂ ਦੇ ਵਿਸ਼ੇਸ਼ ਯਤਨਾਂ ਸਦਕਾ ਕਰਵਾਏ ਗਏ ਇਸ ਸਮਾਰੋਹ ਦੌਰਾਨ ਸਕੂਲ ਦੇ ਸਮੂਹ ਅਧਿਆਪਕਾਂ ਨੂੰ ਸੋਸਾਇਟੀ ਵੱਲੋਂ ਫੁੱਲ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਾਜਨੀਤੀ ਸ਼ਾਸਤਰ, ਪੋਲੀਟੀਕਲ ਸਾਇੰਸ ਦੀ ਲੈਕਚਰਾਰ ਸ਼੍ਰੀਮਤੀ ਮ੍ਰਿਦੁਲਾ ਪਾਠਕ ਨੂੰ ਉਨ੍ਹਾਂ ਦੀਆਂ ਬਹਿਤਰੀਨ ਸੇਵਾਵਾਂ ਲਈ ਵਿਸ਼ੇਸ਼ ਤੌਰ ‘ਤੇ ਸਰੋਪਾਓ ਅਤੇ ਸਨਮਾਨ ਚਿੰਨ੍ਹ ਦੇ ਕੇ ਨਵਾਜਿਆ ਗਿਆ। ਸਮਾਰੋਹ ਦੌਰਾਨ ਸੋਸਾਇਟੀ ਦੇ ਚੇਅਰਮੈਨ ਸ੍ਰੀ ਬਾਲ ਕ੍ਰਿਸ਼ਨ ਪੱਬੀ, ਵਾਈਸ ਚੇਅਰਮੈਨ ਸ੍ਰੀ ਸੁਭਾਸ਼ ਢੰਡ ਅਤੇ ਪ੍ਰਧਾਨ ਸ੍ਰੀ ਇੰਦਰਜੀਤ ਮਾਜੂ ਸਮੇਤ ਉਨ੍ਹਾਂ ਦੇ ਸਹਿਯੋਗੀ ਮਣੀ ਸ਼ਰਮਾ, ਵਿੱਕੀ ਤੱਕਿਆਰ, ਸੋਨੂ, ਵਿਸ਼ਾਲ ਮਿੱਤੂ, ਵਿਨੋਦ ਕੁਮਾਰ ਅਤੇ ਅਵਿਨਾਸ਼ ਪਾਠਕ ਵੀ ਮੌਜੂਦ ਸਨ। ਪ੍ਰੋਗਰਾਮ ਦੇ ਅੰਤ ਵਿੱਚ ਸਕੂਲ ਇੰਚਾਰਜ ਸੁਨੀਤਾ ਰਾਣੀ, ਸੀਨੀਅਰ ਅਧਿਆਪਕ ਸੁਰਜੀਤ ਰਾਮ ਅਤੇ ਸਤਨਾਮ ਸਿੰਘ ਨੇ ਅਧਿਆਪਕ ਵਰਗ ਦਾ ਮਾਣ ਵਧਾਉਣ ਲਈ ਸੋਸਾਇਟੀ ਦੇ ਸਮੂਹ ਮੈਂਬਰਾਂ ਅਤੇ ਮਾਸਟਰ ਇੰਦਰਜੀਤ ਮਾਜੂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਲੋਹੀਆਂ ਦੇ ਫੁਲਵਾੜੀ ਸਕੂਲ ’ਚ ਅਧਿਆਪਕ ਦਿਵਸ ਮਨਾਇਆ ਲੋਹੀਆਂ ਖਾਸ, (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-ਫੁਲਵਾੜੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਇਹ ਦਿਨ ਮਹਾਨ ਸਿੱਖਿਆ ਸ਼ਾਸਤਰੀ, ਦਾਰਸ਼ਨਿਕ ਅਤੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੀ ਜਨਮ ਜਯੰਤੀ ਨੂੰ ਸਮਰਪਿਤ ਹੈ। ਸਮਾਰੋਹ ਦੀ ਸ਼ੁਰੂਆਤ ਅਧਿਆਪਕਾਂ ਪ੍ਰਤੀ ਸਤਿਕਾਰ ਅਤੇ ਕ੍ਰਿਤਜਤਾ ਪ੍ਰਗਟ ਕਰਦਿਆਂ ਕੀਤੀ ਗਈ| ਵਿਦਿਆਰਥੀਆਂ ਵੱਲੋਂ ਆਪਣੇ ਅਧਿਆਪਕਾਂ ਨੂੰ ਪਿਆਰ ਅਤੇ ਸਨਮਾਨ ਭੇਟ ਕਰਦੇ ਹੋਏ ਸੁੰਦਰ ਗ੍ਰੀਟਿੰਗ ਕਾਰਡ, ਫੁੱਲ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ| ਇਸ ਮੌਕੇ ਵਿਦਿਆਰਥੀਆਂ ਨੇ ਅਧਿਆਪਕਾਂ ਦੇ ਸਨਮਾਨ ਵਿੱਚ ਗੀਤ, ਨਾਚ, ਭਾਸ਼ਨ, ਕਵਿਤਾਵਾਂ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਪੇਸ਼ ਕਰਕੇ ਸਮਾਰੋਹ ਨੂੰ ਯਾਦਗਾਰ ਬਣਾਇਆ | ਸਕੂਲ ਦੀ ਪ੍ਰਿੰਸੀਪਲ ਮੈਡਮ ਹਰਪ੍ਰੀਤ ਕੌਰ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਹਾਰਦਿਕ ਵਧਾਈਆਂ ਦਿੰਦਿਆਂ ਕਿਹਾ ਕਿ ਅਧਿਆਪਕ ਸਿਰਫ਼ ਗਿਆਨ ਹੀ ਨਹੀਂ ਦਿੰਦੇ, ਸਗੋਂ ਵਿਦਿਆਰਥੀਆਂ ਦੇ ਚਰਿੱਤਰ, ਸੋਚ ਅਤੇ ਭਵਿੱਖ ਨੂੰ ਵੀ ਆਕਾਰ ਦਿੰਦੇ ਹਨ| ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਵੀ ਅਧਿਆਪਕਾਂ ਨੂੰ ਗਿਆਨ, ਮਾਰਗਦਰਸ਼ਨ, ਚਰਿੱਤਰ ਨਿਰਮਾਣ ਅਤੇ ਵਿਦਿਆਰਥੀਆਂ ਵਿੱਚ ਜਿਗਿਆਸਾ ਪੈਦਾ ਕਰਨ ਵਾਲੀ ਮਹੱਤਵਪੂਰਨ ਤਾਕਤ ਵਜੋਂ ਰੇਖਾਂਕਿਤ ਕੀਤਾ ਹੈ| ਅੰਤ ਵਿੱਚ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਇਸ ਦਿਨ ਨੂੰ ਖੁਸ਼ੀ ਅਤੇ ਯਾਦਗਾਰ ਪਲਾਂ ਨਾਲ ਮਨਾਇਆ| ਅੱਜ ਦੇ ਸਮਾਰੋਹ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਿਚਕਾਰ ਪਿਆਰ, ਸਤਿਕਾਰ ਅਤੇ ਵਿਸ਼ਵਾਸ ਦੇ ਰਿਸ਼ਤੇ ਨੂੰ ਹੋਰ ਮਜ਼ਬੂਤ ਕੀਤਾ| ਜਲੰਧਰ ਪਬਲਿਕ ਸਕੂਲ ਲੋਹੀਆਂ ’ਚ ਬੂਟੇ ਲਗਾ ਕੇ ਮਨਾਇਆ ‘ਅਧਿਆਪਕ ਦਿਵਸ’ ਲੋਹੀਆਂ ਖਾਸ, (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-ਜੇ.ਪੀ.ਐੱਸ. ਵਜੋਂ ਜਾਣੇ ਜਾਂਦੇ ‘ਜਲੰਧਰ ਪਬਲਿਕ ਸਕੂਲ’ ਲੋਹੀਆਂ ਖਾਸ ਵਿਖੇ ਭਾਰਤ ਦੇ ਮਹਾਨ ਸਿੱਖਿਆ ਸ਼ਾਸਤਰੀ ਅਤੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਹਾੜੇ ਨੂੰ ਸਮਰਪਿਤ ‘ਅਧਿਆਪਕ ਦਿਵਸ’ ਸਕੂਲ ਦੀ ਗਰਾਊਂਡ ’ਚ ਬੂਟੇ ਲਗਾ ਕੇ ਮਨਾਇਆ| ਕੁਦਰਤ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਸਕੂਲ ਦੇ ਐੱਮ.ਡੀ. ਰਣਜੀਤ ਸਿੰਘ ਮਰੋਕ, ਪ੍ਰਿੰਸੀਪਲ ਤਿਲਕ ਰਾਜ ਅਰੋੜਾ, ਪ੍ਰਿੰਸੀਪਲ ਸਰਬਜੀਤ ਕੌਰ ਅਤੇ ਸਮੂਹ ਸਟਾਫ਼ ਵੱਲੋਂ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਗਈ, ਜਿਸ ਰਾਹੀਂ ਇਹ ਸੁਨੇਹਾ ਦਿੱਤਾ ਗਿਆ ਕਿ ਜਿਸ ਤਰ੍ਹਾਂ ਅਧਿਆਪਕ ਬੱਚਿਆਂ ਦੇ ਭਵਿੱਖ ਨੂੰ ਸੰਵਾਰਦੇ ਹਨ, ਉਸੇ ਤਰ੍ਹਾਂ ਰੁੱਖ ਸਾਡੀ ਧਰਤੀ ਨੂੰ ਜੀਵਨ ਦਿੰਦੇ ਹਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸੰਵਾਰਦੇ ਹਨ| ਸਕੂਲ ਮੈਨੇਜਮੈਂਟ ਅਤੇ ਪ੍ਰਿੰਸੀਪਲ ਵੱਲੋਂ ਵਧੀਆ ਨਤੀਜੇ ਦੇਣ ਅਤੇ ਬਿਹਤਰੀਨ ਯੋਗਦਾਨ ਪਾਉਣ ਲਈ ਅਧਿਆਪਕਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ ਗਿਆ| ਜਿਸ ਵਿੱਚ ਅਧਿਆਪਕ ਸਰਬਜੀਤ ਸਿੰਘ ਨੂੰ ਕੈਮਿਸਟਰੀ, ਮਨਜੋਤ ਕੌਰ ਨੂੰ ਬਾਇਓਲੋਜੀ, ਮੀਨਾ ਸ਼ਰਮਾ ਨੂੰ ਗਣਿਤ, ਅਮਨਦੀਪ ਕੌਰ ਢਿੱਲੋਂ ਨੂੰ ਅੰਗਰੇਜ਼ੀ ਆਦਿ ਵਿਸ਼ਿਆਂ ਵਿੱਚ ਲਗਨ ਅਤੇ ਸਖ਼ਤ ਮਿਹਨਤ ਲਈ ਵਿਦਿਆਰਥੀਆਂ ਵਿੱਚ ਪ੍ਰੇਰਨਾ ਸਰੋਤ ਹੋਣ ਕਾਰਣ ਵਿਸ਼ੇਸ਼ ਤੋਰ ’ਤੇ ਸਨਮਾਨਤ ਕੀਤਾ ਗਿਆ| ਇਸੇ ਤਰ੍ਹਾਂ ਅਧਿਆਪਕਾ ਰਣਜੀਤ ਕੌਰ ਅਤੇ ਨਰਿੰਦਰ ਕੌਰ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ| ਇਸ ਮੌਕੇ ਮੈਡਮ ਗੁਰਮੀਤ ਕੌਰ, ਤਜਿੰਦਰਜੀਤ ਕੌਰ, ਅਮਨਦੀਪ ਕੋਰ ਜੱਜ, ਗੁਰਮੀਤ ਕੌਰ, ਕੁਲਵਿੰਦਰ ਕੌਰ, ਪਰਮਜੀਤ ਕੌਰ, ਹਰਜੀਤ ਕੌਰ, ਸਰਬਜੀਤ ਸਿੰਘ, ਹਰਜਿੰਦਰ ਸਿੰਘ, ਸਤਵਿੰਦਰਜੀਤ, ਸਾਜਨ, ਜਸਪਾਲ ਅਤੇ ਸਮੂਹ ਸਟਾਫ਼ ਮੈਂਬਰ ਮੌਜੂਦ ਸਨ|
Ad Position 22
No active advertisement
ਪਿਛਲੀ ਖ਼ਬਰ ਕਰਤਾਰਪੁਰ ਦੇ ਮੰਦਰਾਂ ’ਚ ਸੰਗਤਾਂ ਬੜੀ ਧੂਮਧਾਮ ਮਨਾਈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਅਗਲੀ ਖ਼ਬਰ ਨਿਰੋਗ ਯੋਗ ਸੰਸਥਾ ਤੇ ਮਹਿਲਾ ਸ਼ਕਤੀ ਸੰਸਥਾ ਵਲੋਂ ਅਧਿਆਪਕ ਦਿਵਸ ਮੌਕੇ ਸਮਾਗਮ
Ad Position 24