05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਰਾਜਯੋਗ ਮੈਡੀਟੇਸ਼ਨ ਭਵਨ ਸ਼ਾਹਕੋਟ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ

ਸ਼ਾਹਕੋਟ, 5 ਸਤੰਬਰ (ਸੁਖਦੀਪ ਸਿੰਘ)- ਪ੍ਰਜਾਪਿਤਾ ਬ੍ਰਹਮਾ ਕੁਮਾਰੀ ਈਸ਼ਵਰੀਯ ਵਿਸ਼ਵ ਵਿਦਿਆਲਿਆ ਵਲੋਂ ਰਾਜਯੋਗ ਮੈਡੀਟੇਸ਼ਨ ਭਵਨ, ਸ਼ਾਹਕੋਟ ਵਿਖੇ ਸੈਂਟਰ ਇੰਚਾਰਜ ਬੀ. ਕੇ.

Ad Position 21
repet_subhas-goyals [Copy P29]
ਸਮਾਗਮ ਦੌਰਾਨ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦਾ ਸਨਮਾਨ ਕਰਦੇ ਸੈਂਟਰ ਇੰਚਾਰਜ ਬੀ.ਕੇ. ਤੁਲਸੀ ਦੀਦੀ, ਬੀ.ਕੇ. ਐਡਵੋਕੇਟ ਪ੍ਰਵੀਨ ਦੀਦੀ। ਤਸਵੀਂ- ਸੁਖਦੀਪ ਸਿੰਘ 06-09-2026
ਸ਼ਾਹਕੋਟ, 5 ਸਤੰਬਰ (ਸੁਖਦੀਪ ਸਿੰਘ)- ਪ੍ਰਜਾਪਿਤਾ ਬ੍ਰਹਮਾ ਕੁਮਾਰੀ ਈਸ਼ਵਰੀਯ ਵਿਸ਼ਵ ਵਿਦਿਆਲਿਆ ਵਲੋਂ ਰਾਜਯੋਗ ਮੈਡੀਟੇਸ਼ਨ ਭਵਨ, ਸ਼ਾਹਕੋਟ ਵਿਖੇ ਸੈਂਟਰ ਇੰਚਾਰਜ ਬੀ.ਕੇ. ਤੁਲਸੀ ਦੀਦੀ ਦੀ ਅਗਵਾਈ ਅਤੇ ਬੀ.ਕੇ. ਐਡਵੋਕੇਟ ਪ੍ਰਵੀਨ ਦੀਦੀ ਦੀ ਦੇਖ-ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਮੌਕੇ ਸਵੇਰ ਸਮੇਂ ਸ੍ਰੀ ਕ੍ਰਿਸ਼ਨ ਭਗਵਾਨ ਨੂੰ ਪਹਿਲਾ ਭੋਗ ਲਗਾਇਆ ਗਿਆ ਅਤੇ ਨਾਲ ਹੀ ਸੰਗਤਾਂ ਨੂੰ ਰਾਜਯੋਗ ਮੈਡੀਟੇਸ਼ਨ ਰਾਹੀਂ ਪ੍ਰਮਾਤਮਾ ਦੀਆਂ ਸ਼ਕਤੀਆਂ ਬਾਰੇ ਦੱਸਿਆ ਗਿਆ। ਇਸ ਮੌਕੇ ਸ਼ਹਿਰ ਵਿੱਚ ਸ਼ੋਭਾ ਯਾਤਰਾ ਸਜਾਈ ਗਈ, ਜਿਸ ਵਿੱਚ ਬੱਚਿਆਂ ਨੇ ਸ੍ਰੀ ਕ੍ਰਿਸ਼ਨ ਭਗਵਾਨ ਦੀਆਂ ਸੁੰਦਰ ਝਾਕੀਆਂ ਪੇਸ਼ ਕੀਤੀਆਂ। ਇਹ ਸ਼ੋਭਾ ਯਾਤਰਾ ਸ਼ਹਿਰ ਦੇ ਬਾਜ਼ਾਰਾਂ ਤੇ ਮੁਹੱਲਿਆਂ ਵਿੱਚੋਂ ਦੀ ਲੰਘੀ। ਸ਼ਾਮ ਸਮੇਂ ਹੋਏ ਸਮਾਗਮ ਦੌਰਾਨ ਸ਼ਰਧਾਲੂਆਂ ਵੱਲੋਂ ਮਿਲ ਕੇ ਭਜਨ-ਕੀਰਤਨ ਕੀਤਾ ਗਿਆ, ਉਪਰੰਤ ਸ੍ਰੀ ਕ੍ਰਿਸ਼ਨ ਭਗਵਾਨ ਨਾਲ ਸਬੰਧਤ ਸੁੰਦਰ ਝਾਕੀਆਂ, ਰਾਸ ਲੀਲਾਵਾਂ ਅਤੇ ਵਿਸ਼ੇਸ਼ ਤੌਰ ‘ਤੇ ਨਸ਼ਾ-ਮੁਕਤੀ ‘ਤੇ ਆਧਾਰਿਤ ਨਾਟਕ ਪੇਸ਼ ਕੀਤੇ ਗਏ। ਰਾਤ 12 ਵਜੇ ਸ੍ਰੀ ਕ੍ਰਿਸ਼ਨ ਜਨਮ ਉਤਸਵ ਮੌਕੇ ਕੇਕ ਕੱਟਿਆ ਗਿਆ ਅਤੇ ਸ਼ਰਧਾਲੂਆਂ ਨੂੰ ਪ੍ਰਸ਼ਾਦ ਵੰਡਿਆ ਗਿਆ। ਸਮਾਗਮ ਦੌਰਾਨ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਸਾਰਿਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਕ੍ਰਿਸ਼ਨ ਜੀ ਦਾ ਜੀਵਨ ਸਾਨੂੰ ਸੱਚ, ਧਰਮ ਅਤੇ ਕਰਮ ਦੇ ਰਸਤੇ ‘ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਬ੍ਰਹਮਾਕੁਮਾਰੀ ਭੈਣਾਂ ਵਲੋਂ ਵਿਧਾਇਕ ਸ਼ੇਰੋਵਾਲੀਆ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਨਗਰ ਪੰਚਾਇਤ ਦੇ ਪ੍ਰਧਾਨ ਗੁਲਜਾਰ ਸਿੰਘ ਥਿੰਦ, ਸਾਬਕਾ ਪ੍ਰਧਾਨ ਪਵਨ ਪੁਰੀ, ਐਮ.ਸੀ. ਪਰਮਜੀਤ ਕੌਰ ਬਜਾਜ, ਸੁਖਦੀਪ ਸਿੰਘ ਸੋਨੂੰ ਕੰਗ ਪੀ.ਏ., ਸਾਬਕਾ ਐਮ.ਸੀ. ਪਵਨ ਅਗਰਵਾਲ, ਕਪਿਲ ਗੁਪਤਾ, ਰੌਮੀ ਗਿੱਲ ਸਾਬਕਾ ਐਮ.ਸੀ., ਲਕਸ਼ਮਣ ਸੋਬਤੀ, ਪਵਨ ਜੁਨੇਜਾ, ਗਗਨ ਜਿੰਦਲ, ਅਵਤਾਰ ਸਿੰਘ ਖੁਰਪਾ ਆਦਿ ਵੀ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਐਚ.ਡੀ.ਐਫ਼.ਸੀ. ਬੈਂਕ ਮਲਸੀਆਂ ਵਲੋਂ ਸਿੱਖਿਆ ਦੇ ਖੇਤਰ ’ਚ ਅਹਿਮ ਯੋਗਦਾਨ ਪਾਉਣ ਵਾਲੇ ਅਧਿਕਾਰੀਆਂ ਤੇ ਅਧਿਆਪਕਾਂ ਦਾ ਵਿਸ਼... ਅਗਲੀ ਖ਼ਬਰ ਰੇਡਿਓ ਪੰਜ ਯੂ.ਕੇ. ਵਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ 10 ਲੱਖ ਦੀ ਮਾਲੀ ਮਦਦ
Ad Position 24