07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਨਸ਼ੇ ਖ਼ਿਲਾਫ਼ ਆਰ-ਪਾਰ ਦੀ ਲੜਾਈ ਲੜੇਗੀ ਭਾਜਪਾ, ਮੋਦੀ ਦੇ ਜਨਮ ਦਿਨ ’ਤੇ ਸੇਵਾ ਦਾ ਸੰਕਲਪ - ਅਸ਼ੋਕ ਸਰੀਨ ਹਿੱਕੀ

ਜਲੰਧਰ, 6 ਸਤੰਬਰ (ਸ਼ਿਵ )- ਪੰਜਾਬ ਵਿੱਚ ਵੱਧ ਰਹੀ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਹੁਣ ਜਨਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਜਨਮਦਿਨ ਨੂੰ ਸੇਵਾ ਅਤੇ ਸਮਰਪਣ ਦੇ ਰੂਪ ਵਿੱਚ ਮਨਾਉਣ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਖਿਲਾਫ ਪ੍ਰਸਤਾਵਿਤ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਜਲੰਧਰ ਭਾਜਪਾ ਦਫ਼ਤਰ ਵਿੱਚ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਹੋਈ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਜਲੰਧਰ, 6 ਸਤੰਬਰ (ਸ਼ਿਵ )- ਪੰਜਾਬ ਵਿੱਚ ਵੱਧ ਰਹੀ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਹੁਣ ਜਨਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਜਨਮਦਿਨ ਨੂੰ ਸੇਵਾ ਅਤੇ ਸਮਰਪਣ ਦੇ ਰੂਪ ਵਿੱਚ ਮਨਾਉਣ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਖਿਲਾਫ ਪ੍ਰਸਤਾਵਿਤ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਜਲੰਧਰ ਭਾਜਪਾ ਦਫ਼ਤਰ ਵਿੱਚ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਵਿੱਚ ਪੰਜਾਬ ਭਾਜਪਾ ਦੇ ਸਕੱਤਰ ਅਤੇ ਜਲੰਧਰ ਜ਼ਿਲ੍ਹਾ ਪ੍ਰਭਾਰੀ ਸੂਰਜ ਭਾਰਦਵਾਜ ਅਤੇ ਪੰਜਾਬ ਭਾਜਪਾ ਸੈੱਲ ਅਤੇ ਮੋਰਚਾ ਕੋਆਰਡੀਨੇਟਰ ਹਰਵਿੰਦਰ ਸਿੰਘ ਸੰਧੂ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਜ਼ਿਲ੍ਹਾ ਭਾਜਪਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਜਨਮਦਿਨ ਭਾਜਪਾ ਕਾਰਕੁਨਾਂ ਲਈ ਸੇਵਾ ਦਾ ਮਹਾਪਰਵ ਹੈ। ਇਸ ਮੌਕੇ ਜਲੰਧਰ ਵਿੱਚ ਵੱਡੇ ਪੱਧਰ ‘ਤੇ ਸੇਵਾ ਗਤੀਵਿਧੀਆਂ ਚਲਾਈਆਂ ਜਾਣਗੀਆਂ ਅਤੇ ਲੋੜਵੰਦਾਂ ਤੱਕ ਸਹਾਇਤਾ ਪਹੁੰਚਾਈ ਜਾਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਦਾ ਹਰ ਕਾਰਕੁਨ ਸਮਾਜ ਸੇਵਾ ਨੂੰ ਆਪਣਾ ਫਰਜ਼ ਮੰਨਦਿਆਂ ਪੂਰੀ ਤਾਕਤ ਨਾਲ ਮੈਦਾਨ ਵਿੱਚ ਉਤਰੇਗਾ। ਇਸ ਮੌਕੇ ਜ਼ਿਲ੍ਹਾ ਉਪ ਪ੍ਰਧਾਨ ਮਨੀਸ਼ ਵਿਜ, ਭੁਪਿੰਦਰ ਕੁਮਾਰ, ਦਵਿੰਦਰ ਭਾਰਦਵਾਜ, ਜ਼ਿਲ੍ਹਾ ਸਕੱਤਰ ਅਮਿਤ ਭਾਟੀਆ, ਜ਼ਿਲ੍ਹਾ ਬੁਲਾਰੇ ਸਨੀ ਸ਼ਰਮਾ, ਡਿੰਪੀ ਲੁਬਾਨਾ, ਬ੍ਰਿਜੇਸ਼ ਸ਼ਰਮਾ, ਆਰ.ਕੇ. ਮਲਹੋਤਰਾ, ਕੁਲਵੰਤ ਸ਼ਰਮਾ, ਕਸ਼ਿਤਿਜ ਢੱਲ, ਪ੍ਰਦੀਪ ਖੁੱਲਰ, ਮਨੀਸ਼ ਬਲ, ਅਜੈ ਠਾਕੁਰ, ਮਨਹਰ ਪਾਸ਼ਾਣ, ਗੌਰਵ ਰਾਏ, ਕੌਂਸਲਰ ਰਵੀ ਕੁਮਾਰ, ਸੂਰਿਆ ਮਿਸ਼ਰਾ, ਹੈਪੀ ਦੀਵਾਨ, ਹੇਮੰਤ ਖੰਨਾ, ਮਨੋਜ ਅਗਰਵਾਲ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 51 ਦੇ ਵੱਡੀ ਗਿਣਤੀ ਨੌਜਵਾਨ ਕੈਬਨਿਟ ਮੰਤਰੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਪੰਜਾਬ ਦੀ ਨੌਜਵਾਨ... ਅਗਲੀ ਖ਼ਬਰ ਇਸਸਤਰੀ ਅਕਾਲੀ ਦਲ ਵਲੋਂ ਨਿਊ ਜੋਗਿੰਦਰ ਨਗਰ ਵਿਖੇ ਰਣਜੀਤ ਸਿੰਘ ਰਾਣਾ ਦਾ ਸਨਮਾਨ
Ad Position 24