ਪਿੰਡ ਬਰਸਾਲ ਵਿੱਚ ਮੇਰੀ ਰਸੋਈ ਸਕੀਮ ਤਹਿਤ ਰਾਜਵਿੰਦਰ ਕੌਰ ਥਿਆੜਾ ਨੇ ਰਾਸ਼ਨ ਕਿੱਟਾ ਵੰਡੀਆਂ
ਲਾਂਬੜਾ, 6 ਸਤੰਬਰ (ਗੁਰਮੇਲ ਸਿੰਘ)-ਅੱਜ ਮੇਰਾ ਹਲਕਾ ਮੇਰਾ ਪਰਿਵਾਰ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੇਰੀ ਰਸੋਈ ਸਕੀਮ ਤਹਿਤ ਪਿੰਡ ਬਰਸਾਲ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਅਤੇ ਨਾਲ ਹੀ ਰਾਸ਼ਨ ਕਾਰਡ ਵੀ ਵੰਡੇ ਗਏ।
ਲਾਂਬੜਾ, 6 ਸਤੰਬਰ (ਗੁਰਮੇਲ ਸਿੰਘ)-ਅੱਜ ਮੇਰਾ ਹਲਕਾ ਮੇਰਾ ਪਰਿਵਾਰ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੇਰੀ ਰਸੋਈ ਸਕੀਮ ਤਹਿਤ ਪਿੰਡ ਬਰਸਾਲ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਅਤੇ ਨਾਲ ਹੀ ਰਾਸ਼ਨ ਕਾਰਡ ਵੀ ਵੰਡੇ ਗਏ। ਇਸ ਮੌਕੇ ਜਲੰਧਰ ਕੈਂਟ ਹਲਕੇ ਤੋ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ, ਸਰਪੰਚ ਵਿਜੇ ਬਰਸਾਲ ਡਾ ਤਰਸੇਮ ਨਰਿੰਦਰ ਪੰਚ, ਨੀਲਮ ,ਜਸਕਰਨ, ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ ਇਸ ਦੌਰਾਨ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਲੋਕਾਂ ਦੀਆਂ ਸਮੱਸਿਆਵਾਂ ਅਤੇ ਸਹੂਲਤਾਂ ਬਾਰੇ ਵੀ ਜਾਣਕਾਰੀ ਲਈ ਗਈ ਪਿੰਡ ਵਾਸੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵੱਖ-ਵੱਖ ਲੋਕ ਭਲਾਈ ਸਕੀਮਾਂ ਰਾਹੀਂ ਲੋੜਵੰਦ ਪਰਿਵਾਰਾਂ ਤੱਕ ਸਰਕਾਰੀ ਸਹੂਲਤਾਂ ਪਹੁੰਚਾਈਆਂ ਜਾ ਰਹੀਆਂ ਹਨ ਇਸ ਮੌਕੇ ਪਿੰਡ ਵਾਸੀਆਂ ਵੱਲੋਂ ਇਸ ਲੋਕ ਹਤੈਸ਼ੀ ਉਪਰਾਲੇ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜਲੰਧਰ ਕੈਂਟ ਹਲਕੇ ਦੀ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਦੇ ਸਰਪੰਚ ਵਿਜੇ ਕੁਮਾਰ, ਡਾਕਟਰ ਤਰਸੇਮ, ਨੀਲਮ ਪੰਚ, ਨਰਿੰਦਰ ਪੰਚ, ਜਸਕਰਨ ਪੰਚ ਅਤੇ ਪਿੰਡ ਦੇ ਪਤਵੰਤੇ ਸੱਜਣ ਅਤੇ ਬਾਕੀ ਪੰਚਾਇਤ ਮੈਂਬਰਾਂ ਵੱਲੋਂ ਧੰਨਵਾਦ ਕੀਤਾ ਗਿਆ।