ਬੀ. ਕੇ. ਅਤੇ ਬਾਬੇ ਕੇ ਸਕੂਲ ਵਿਚ ਮਨਾਇਆ ਅਧਿਆਪਕ ਦਿਵਸ
ਲੋਹੀਆਂ ਖਾਸ, 6 ਸਤੰਬਰ (ਬਲਵਿੰਦਰ ਸਿੰਘ ਵਿੱਕੀ)-ਬੀ ਕੇ ਇੰਟਰਨੈਸ਼ਨਲ ਕਾਨਵੈਂਟ ਸਕੂਲ ਅਤੇ ਬਾਬੇ ਕੇ ਸੀਨੀਅਰ ਸੈਕੰਡਰੀ ਸਕੂਲ, ਵਾੜਾ ਜੋਧ ਸਿੰਘ ਵਿਖੇ ਸੰਤ ਬਾਬਾ ਨਾਹਰ ਸਿੰਘ ਅਤੇ ਸੰਤ ਬਾਬਾ ਕਪੂਰ ਸਿੰਘ ਦੇ ਆਸ਼ੀਰਵਾਦ ਨਾਲ ਅਧਿਆਪਕ ਦਿਵਸ ਬਹੁਤ ਉਤਸਾਹ ਨਾਲ ਮਨਾਇਆ ਗਿਆ। ਸਮਾਰੋਹ ਦੀ ਸ਼ੁਰੂਆਤ ਵਿੱਚ ਅਧਿਆਪਕਾਂ ਵੱਲੋਂ ਡਾ.
ਸ
ਸਕੂਲ ਵਿਖੇ ਕਰਵਾਏ ਸਮਾਗਮ ਦੌਰਾਨ ਵਿਦਿਆਰਥੀ ਪੇਸ਼ਕਾਰੀ ਕਰਦੇ ਹੋਏ। ਤਸਵੀਰ : ਬਲਵਿੰਦਰ ਸਿੰਘ ਵਿੱਕੀ
07-09-2026
ਲੋਹੀਆਂ ਖਾਸ, 6 ਸਤੰਬਰ (ਬਲਵਿੰਦਰ ਸਿੰਘ ਵਿੱਕੀ)-ਬੀ ਕੇ ਇੰਟਰਨੈਸ਼ਨਲ ਕਾਨਵੈਂਟ ਸਕੂਲ ਅਤੇ ਬਾਬੇ ਕੇ ਸੀਨੀਅਰ ਸੈਕੰਡਰੀ ਸਕੂਲ, ਵਾੜਾ ਜੋਧ ਸਿੰਘ ਵਿਖੇ ਸੰਤ ਬਾਬਾ ਨਾਹਰ ਸਿੰਘ ਅਤੇ ਸੰਤ ਬਾਬਾ ਕਪੂਰ ਸਿੰਘ ਦੇ ਆਸ਼ੀਰਵਾਦ ਨਾਲ ਅਧਿਆਪਕ ਦਿਵਸ ਬਹੁਤ ਉਤਸਾਹ ਨਾਲ ਮਨਾਇਆ ਗਿਆ। ਸਮਾਰੋਹ ਦੀ ਸ਼ੁਰੂਆਤ ਵਿੱਚ ਅਧਿਆਪਕਾਂ ਵੱਲੋਂ ਡਾ. ਸਰਵਪਲੀ ਰਾਧਾ ਕਿ੍ਰਸ਼ਨਨ ਜੀ ਨੂੰ ਸ਼ਰਧਾਂਜਲੀ ਅਰਪਿਤ ਕਰਦੇ ਹੋਏ ਫੁੱਲ ਭੇਂਟ ਕੀਤੇ ਗਏ। ਵਿਦਿਆਰਥੀਆਂ ਵੱਲੋਂ ਅਧਿਆਪਕਾਂ ਦਾ ਧੰਨਵਾਦ ਕਰਦੇ ਹੋਏ ਕੋਰੀਓਗਰਾਫੀ ਅਤੇ ਡਾਂਸ ਪੇਸ਼ ਕੀਤਾ ਗਿਆ। ਛੋਟੀ ਉਮਰ ਦੇ ਵਿਦਿਆਰਥੀਆਂ ਨੇ ਅਧਿਆਪਕਾਂ ਪ੍ਰਤੀ ਆਪਣੇ ਆਦਰ ਅਤੇ ਪ੍ਰੇਮ ਦਾ ਸੰਦੇਸ਼ ਦਿੰਦੇ ਹੋਏ ਵਿਸ਼ੇਸ਼ ਪੇਸਕਾਰੀ ਨਾਲ ਸਭ ਦਾ ਮਨ ਮੋਹ ਲਿਆ। ਵਿਦਿਆਰਥੀਆਂ ਵੱਲੋਂ ਅਧਿਆਪਕਾਂ ਤੋਂ ਕੇਕ ਕਟਵਾਕੇ ਉਹਨਾਂ ਪ੍ਰਤੀ ਆਪਣੇ ਆਦਰ ਭਾਵ ਦਾ ਪ੍ਰਗਟਾਵਾ ਕੀਤਾ ਗਿਆ। ਮੈਨੇਜਮੈਂਟ ਵੱਲੋਂ ਅਧਿਆਪਕਾਂ ਲਈ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਕੂਲ ਦੇ ਐਮ.ਡੀ ਸ੍ਰੀ ਸੱਦਾਮ ਖਾਨ, ਅਮਰਜੀਤ ਕੌਰ ਅਤੇ ਪ੍ਰਿੰਸੀਪਲ ਨੀਤੀਮਾ ਪੁਰੀ ਨੇ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਡਾ. ਸਰਵਪੱਲੀ ਰਾਧਾਕਿ੍ਰਸ਼ਨਨ ਜੀ ਦੁਆਰਾ ਦਿੱਤੀਆਂ ਸਿੱਖਿਆ ਨੂੰ ਅਪਣਾਉਣ ਅਤੇ ਵਿਦਿਆਰਥੀਆਂ ਨੂੰ ਆਪਣੇ ਅਧਿਆਪਕਾਂ ਦੁਆਰਾ ਦੱਸੇ ਸਹੀ ਰਸਤੇ ’ਤੇ ਚੱਲਣ ਦੀ ਪ੍ਰੇਰਣਾ ਦਿੱਤੀ।