ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਕਮਿਸ਼ਨਰ,...
(Ã ਸਫਾ 5 ਦੀ ਬਾਕੀ Æ)
ਸ਼ਹਿਰ ’ ਚੋਂ ਰੋਜ਼ਾਨਾ ਪੈਦਾ ਹੋਣ ਵਾਲੇ 650 ਮੀਟ੍ਰਿਕ ਟਨ ਕੂੜੇ ਦੀ ਸੰਭਾਲ , ਪੁਰਾਣੇ ਕੂੜੇ ਦੇ ਡੰਪ ਨੂੰ ਖ਼ਤਮ ਕਰਨਾ ਅਤੇ ਕੂੜੇ ਦੀ ਵਿਗਿਆਨਕ ਢੰਗ ਨਾਲ ਪ੍ਰੋਸੈਸਿੰਗ ਕਰਵਾਉਣਾ ਨਵੇਂ ਕਮਿਸ਼ਨਰ ਲਈ ਸਭ ਤੋਂ ਅਹਿਮ ਕੰਮਾਂ ਵਿੱਚੋਂ ਇੱਕ ਹੋਵੇਗਾ । ਕੂੜਾ ਪ੍ਰਬੰਧਨ ਦੇ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਵਾਉਣ ਦੇ ਨਾਲ - ਨਾਲ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਸੁਧਾਰਨਾ ਵੀ ਨਵੇਂ ਨਗਰ ਨਿਗਮ ਕਮਿਸ਼ਨਰ ਦੀ ਕਾਰਗੁਜ਼ਾਰੀ ਦਾ ਅਹਿਮ ਪੈਮਾਨਾ ਰਹੇਗਾ ।
ਸ਼ਹਿਰ ’ ਚੋਂ ਰੋਜ਼ਾਨਾ ਪੈਦਾ ਹੋਣ ਵਾਲੇ 650 ਮੀਟ੍ਰਿਕ ਟਨ ਕੂੜੇ ਦੀ ਸੰਭਾਲ , ਪੁਰਾਣੇ ਕੂੜੇ ਦੇ ਡੰਪ ਨੂੰ ਖ਼ਤਮ ਕਰਨਾ ਅਤੇ ਕੂੜੇ ਦੀ ਵਿਗਿਆਨਕ ਢੰਗ ਨਾਲ ਪ੍ਰੋਸੈਸਿੰਗ ਕਰਵਾਉਣਾ ਨਵੇਂ ਕਮਿਸ਼ਨਰ ਲਈ ਸਭ ਤੋਂ ਅਹਿਮ ਕੰਮਾਂ ਵਿੱਚੋਂ ਇੱਕ ਹੋਵੇਗਾ । ਕੂੜਾ ਪ੍ਰਬੰਧਨ ਦੇ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਵਾਉਣ ਦੇ ਨਾਲ - ਨਾਲ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਸੁਧਾਰਨਾ ਵੀ ਨਵੇਂ ਨਗਰ ਨਿਗਮ ਕਮਿਸ਼ਨਰ ਦੀ ਕਾਰਗੁਜ਼ਾਰੀ ਦਾ ਅਹਿਮ ਪੈਮਾਨਾ ਰਹੇਗਾ । ਇਸ ਦੌਰਾਨ ਜਲੰਧਰ ਦੇ ਮੇਅਰ ਵਨੀਤ ਧੀਰ ਨੂੰ ਦਿਨੇਸ਼ ਢੱਲ ਦੀ ਥਾਂ ਆਮ ਆਦਮੀ ਪਾਰਟੀ ਵਲੋਂ ਜਲੰਧਰ ਉੱਤਰੀ ਵਿਧਾਨ ਸਭਾ ਹਲਕੇ ਦਾ ਇੰਚਾਰਜ ਲਗਾਏ ਜਾਣ ਤੋਂ ਬਾਅਦ ਉਨ੍ਹਾਂ ਦੀਆਂ ਹਲਕੇ ਵਿੱਚ ਸਿਆਸੀ ਅਤੇ ਵਿਕਾਸਾਤਮਕ ਸਰਗਰਮੀਆਂ ਵੀ ਵਧੀਆਂ ਹਨ । ਉੱਤਰੀ ਹਲਕੇ ਵਿੱਚ ਲਗਾਤਾਰ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵਿਕਾਸ ਪ੍ਰੋਜੈਕਟਾਂ ਨੂੰ ਵੀ ਰਫ਼ਤਾਰ ਮਿਲਣ ਦੀ ਉਮੀਦ ਹੈ । ਅਜਿਹੇ ਹਾਲਾਤ ਵਿੱਚ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਅਤੇ ਸ਼ਹਿਰ ਦੀ ਸਿਆਸੀ ਲੀਡਰਸ਼ਿਪ ਵਿਚਕਾਰ ਤਾਲਮੇਲ ਵੀ ਬੇਹੱਦ ਅਹਿਮ ਰਹੇਗਾ । ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਰਕਾਰ ਵਲੋਂ ਸ਼ਹਿਰ ਵਿੱਚ ਵਿਕਾਸ ਕਾਰਜਾਂ ਨੂੰ ਜ਼ਮੀਨੀ ਪੱਧਰ ’ ਤੇ ਤੇਜ਼ੀ ਨਾਲ ਅੱਗੇ ਲਿਜਾਣ ’ ਤੇ ਜ਼ੋਰ ਦਿੱਤੇ ਜਾਣ ਦੀ ਸੰਭਾਵਨਾ ਹੈ । ਨਵੇਂ ਕਮਿਸ਼ਨਰ ਸੁਰਿੰਦਰ ਸਿੰਘ ਵਲੋਂ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਵਲੋਂ ਪ੍ਰਾਜੈਕਟਾਂ ਨੂੰ ਜਲਦੀ ਪੂਰਾ ਕਰਵਾਉਣ ਲਈ ਉਨ੍ਹਾਂ ਦੇ ਕੰਮ ’ ਚ ਤੇਜ਼ੀ ਲਿਆਏ ਜਾਣ ਦੀ ਸੰਭਾਵਨਾ ਜ਼ਾਹਿਰ ਕੀਤੀ ਜਾ ਰਹੀ ਹੈ ਤੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿਚ ਹੋਰ ਵੀ ਪਹਿਲ ਮਿਲਣ ਦੀ ਸੰਭਾਵਨਾ ਜ਼ਾਹਿਰ ਕੀਤੀ ਜਾ ਰਹੀ ਹੈ ।