08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਮੋਦੀ ਸਰਕਾਰ ਨੇ ਵਿਕਾਸ ਅਤੇ ਸਿੱਖ ਵਿਰਾਸਤ ਲਈ ਇਤਿਹਾਸਕ ਕੰਮ ਕੀਤੇ-ਹਿੱਕੀ

ਜਲੰਧਰ, 7 ਸਤੰਬਰ (ਸ਼ਿਵ)- ਭਾਜਪਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਇਕ ਆਪ ਵੱਲੋਂ ਦਿੱਤੇ ਗਏ “ਭਾਜਪਾ ਨੇ ਪੰਜਾਬ ਲਈ ਕੁਝ ਨਹੀਂ ਕੀਤਾ” ਵਾਲੇ ਬਿਆਨ ਦਾ ਤਿੱਖਾ ਜਵਾਬ ਦਿੰਦਿਆਂ ਕਿਹਾ ਕਿ ਬਾਲੀ ਨੂੰ ਬਿਆਨਬਾਜ਼ੀ ਕਰਨ ਤੋਂ ਪਹਿਲਾਂ ਅੰਕੜੇ ਅਤੇ ਇਤਿਹਾਸ ਦੋਵੇਂ ਪੜ੍ਹਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਨਾ ਹੋਣ ਦੇ ਬਾਵਜੂਦ ਕੇਂਦਰ ਦੀ ਮੋਦੀ ਸਰਕਾਰ ਨੇ ਜਲੰਧਰ ਵਿਚ 5,470 ਕਰੋੜ ਤੋਂ ਵੱਧ ਦੇ ਰੇਲ ਅਤੇ ਸੜਕ ਪ੍ਰੋਜੈਕਟ ਦਿੱਤੇ ਹਨ।

Ad Position 21
repet_subhas-goyals [Copy P29]
ਅਸ਼ੋਕ ਸਰੀਨ ਹਿੱਕੀ 08-09-2026
ਜਲੰਧਰ, 7 ਸਤੰਬਰ (ਸ਼ਿਵ)- ਭਾਜਪਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਇਕ ਆਪ ਵੱਲੋਂ ਦਿੱਤੇ ਗਏ “ਭਾਜਪਾ ਨੇ ਪੰਜਾਬ ਲਈ ਕੁਝ ਨਹੀਂ ਕੀਤਾ” ਵਾਲੇ ਬਿਆਨ ਦਾ ਤਿੱਖਾ ਜਵਾਬ ਦਿੰਦਿਆਂ ਕਿਹਾ ਕਿ ਬਾਲੀ ਨੂੰ ਬਿਆਨਬਾਜ਼ੀ ਕਰਨ ਤੋਂ ਪਹਿਲਾਂ ਅੰਕੜੇ ਅਤੇ ਇਤਿਹਾਸ ਦੋਵੇਂ ਪੜ੍ਹਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਨਾ ਹੋਣ ਦੇ ਬਾਵਜੂਦ ਕੇਂਦਰ ਦੀ ਮੋਦੀ ਸਰਕਾਰ ਨੇ ਜਲੰਧਰ ਵਿਚ 5,470 ਕਰੋੜ ਤੋਂ ਵੱਧ ਦੇ ਰੇਲ ਅਤੇ ਸੜਕ ਪ੍ਰੋਜੈਕਟ ਦਿੱਤੇ ਹਨ। ਇਸ ਤੋਂ ਇਲਾਵਾ ਪੰਜਾਬ ਲਈ 5,421 ਕਰੋੜ ਦਾ ਰੇਲਵੇ ਬਜਟ ਅਤੇ ਲਗਭਗ 25,000 ਕਰੋੜ ਦੇ ਰੇਲਵੇ ਪ੍ਰੋਜੈਕਟ ਮਨਜ਼ੂਰ ਕੀਤੇ ਗਏ ਹਨ। ਕਰਤਾਰਪੁਰ ਸਾਹਿਬ ਕੋਰੀਡੋਰ, ਏਮਜ਼ ਬਠਿੰਡਾ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਅਤੇ ਰਾਸ਼ਟਰੀ ਰਾਜਮਾਰਗਾਂ ਦੇ ਪ੍ਰੋਜੈਕਟ ਮੋਦੀ ਸਰਕਾਰ ਦੇ ਵਿਕਾਸ ਕਾਰਜਾਂ ਦੇ ਸਪੱਸ਼ਟ ਸਬੂਤ ਹਨ। ਅਸ਼ੋਕ ਸਰੀਨ ਹਿੱਕੀ ਨੇ ਕਿਹਾ ਕਿ ਮੋਦੀ ਸਰਕਾਰ ਨੇ ਸਿਰਫ਼ ਵਿਕਾਸ ਹੀ ਨਹੀਂ ਕੀਤਾ, ਸਗੋਂ ਸਿੱਖ ਧਰਮ ਦੀਆਂ ਭਾਵਨਾਵਾਂ ਅਤੇ ਵਿਰਾਸਤ ਨਾਲ ਜੁੜੇ ਕਈ ਇਤਿਹਾਸਕ ਫ਼ੈਸਲੇ ਵੀ ਕੀਤੇ ਹਨ। ਸ੍ਰੀ ਦਰਬਾਰ ਸਾਹਿਬ ਦੇ ਲੰਗਰ ਲਈ ਵਰਤੀ ਜਾਣ ਵਾਲੀ ਸਮੱਗਰੀ ਉੱਤੇ ਪੈਂਦੇ ਜੀਐਸਟੀ ਦੇ ਬੋਝ ਨੂੰ ਘਟਾਉਣ ਲਈ ਜੀਐਸਟੀ ਰਿਫੰਡ ਯੋਜਨਾ ਰਾਹੀਂ ਵੱਡੀ ਰਾਹਤ ਦਿੱਤੀ ਗਈ। ਇਸੇ ਤਰ੍ਹਾਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ਵਿੱਚ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਫ਼ੈਸਲਾ ਕਰਕੇ ਉਨ੍ਹਾਂ ਦੀ ਵੀਰਤਾ ਨੂੰ ਰਾਸ਼ਟਰੀ ਪੱਧਰ ’ਤੇ ਸਨਮਾਨ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਦੀਆਂ 1.10 ਲੱਖ ਸਟਰੀਟ ਲਾਈਟਾਂ ਦੀ ਸੰਭਾਲ ਨੂੰ ਲੈ ਕੇ ਨਿਗਮ ਅੱਗੇ ਵੱਡੀ ਚੁਣੌਤੀ ਮਾਰਚ-ਅਪ੍ਰੈਲ ’ਚ ਖਤਮ ਹੋ ਰਿਹਾ... ਅਗਲੀ ਖ਼ਬਰ ਅਜੀਤ, ਜਲੰਧਰ ਅਣ-ਐਲਾਨੇ ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਉਦਯੋਗਪਤੀਆਂ ਨੇ ਸਰਕਾਰ ਨੂੰ ਉਦਯੋਗ ਬਚਾਉਣ ਦੀ ਕੀਤੀ ਅਪੀਲ 8 ਕਿ...
Ad Position 24