09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਅਮਿਤ ਢੱਲ ਨੂੰ ਸਟਰੀਟ ਲਾਈਟ ਐਡਹਾਕ ਕਮੇਟੀ ਦੇ ਚੇਅਰਮੈਨ ਅਹੁਦੇ ਤੋਂ ਹਟਾਇਆ, ‘ਆਪ’ ਕੌਂਸਲਰ ਜਗੀਰ ਸਿੰਘ ਨਵੇਂ ਚੇਅਰਮੈਨ ਬਣਾਏ

ਜਲੰਧਰ, 8 ਸਤੰਬਰ (ਸ਼ਿਵ)- ਜਲੰਧਰ ਨਗਰ ਨਿਗਮ ’ਚ ਅੱਜ ਇੱਕ ਵੱਡਾ ਫੇਰਬਦਲ ਸਾਹਮਣੇ ਆਇਆ ਹੈ। ਨਗਰ ਨਿਗਮ ਪ੍ਰਸ਼ਾਸਨ ਵਲੋਂ ਸਟਰੀਟ ਲਾਈਟ ਐਡਹਾਕ ਕਮੇਟੀ ਦੇ ਚੇਅਰਮੈਨ ਤੇ 24 ਨੰਬਰ ਵਾਰਡ ਦੇ ਕੌਂਸਲਰ ਅਮਿਤ ਢੱਲ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਜਲੰਧਰ, 8 ਸਤੰਬਰ (ਸ਼ਿਵ)- ਜਲੰਧਰ ਨਗਰ ਨਿਗਮ ’ਚ ਅੱਜ ਇੱਕ ਵੱਡਾ ਫੇਰਬਦਲ ਸਾਹਮਣੇ ਆਇਆ ਹੈ। ਨਗਰ ਨਿਗਮ ਪ੍ਰਸ਼ਾਸਨ ਵਲੋਂ ਸਟਰੀਟ ਲਾਈਟ ਐਡਹਾਕ ਕਮੇਟੀ ਦੇ ਚੇਅਰਮੈਨ ਤੇ 24 ਨੰਬਰ ਵਾਰਡ ਦੇ ਕੌਂਸਲਰ ਅਮਿਤ ਢੱਲ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ਵਾਰਡ ਨੰਬਰ 4 ਤੋਂ ਆਮ ਆਦਮੀ ਪਾਰਟੀ ਦੇ ਕੌਂਸਲਰ ਜਗੀਰ ਸਿੰਘ ਨੂੰ ਕਮੇਟੀ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਫੇਰਬਦਲ ਦੇ ਨਾਲ ਹੀ ਨਗਰ ਨਿਗਮ ਦੀਆਂ ਤਿੰਨ ਦਰਜਨ ਤੋਂ ਵੱਧ ਐਡਹਾਕ ਕਮੇਟੀਆਂ ਦੇ ਕਾਰਜਕਾਲ ਵਿਚ ਵੀ ਦੋ ਸਾਲ ਦਾ ਵਾਧਾ ਕਰ ਦਿੱਤਾ ਗਿਆ ਹੈ। ਮੇਅਰ ਵਿਨੀਤ ਧੀਰ ਵਲੋਂ ਕਰੀਬ ਇੱਕ ਸਾਲ ਪਹਿਲਾਂ ਨਗਰ ਨਿਗਮ ਦੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਐਡਹਾਕ ਕਮੇਟੀਆਂ ਦਾ ਗਠਨ ਕੀਤਾ ਗਿਆ ਸੀ ਅਤੇ ਉਸ ਸਮੇਂ ਇਨ੍ਹਾਂ ਕਮੇਟੀਆਂ ਦਾ ਕਾਰਜਕਾਲ ਇੱਕ ਸਾਲ ਨਿਰਧਾਰਤ ਕੀਤਾ ਗਿਆ ਸੀ। ਹਾਲਾਂਕਿ ਕੁਝ ਦਿਨ ਪਹਿਲਾਂ ਹੋਈ ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਐਡਹਾਕ ਕਮੇਟੀਆਂ ਦੇ ਕਾਰਜਕਾਲ ’ਚ ਵਾਧਾ ਕਰਨ ਸਬੰਧੀ ਮਤਾ ਪਾਸ ਕੀਤਾ ਗਿਆ ਸੀ। ਇਸ ਮਤੇ ਨੂੰ ਪੰਜਾਬ ਸਰਕਾਰ ਵਲੋਂ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ। ਪੰਜਾਬ ਸਰਕਾਰ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਨਗਰ ਨਿਗਮ ਪ੍ਰਸ਼ਾਸਨ ਵਲੋਂ ਅੱਜ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਤਹਿਤ ਨਗਰ ਨਿਗਮ ਦੀਆਂ ਤਿੰਨ ਦਰਜਨ ਤੋਂ ਵੱਧ ਐਡਹਾਕ ਕਮੇਟੀਆਂ ਦਾ ਕਾਰਜਕਾਲ ਹੁਣ ਹੋਰ ਦੋ ਸਾਲ ਲਈ ਵਧਾ ਦਿੱਤਾ ਗਿਆ ਹੈ। ਇਸ ਫੈਸਲੇ ਨਾਲ ਕਮੇਟੀਆਂ ਦੇ ਮੈਂਬਰਾਂ ਨੂੰ ਸ਼ਹਿਰ ਨਾਲ ਸਬੰਧਤ ਵੱਖ-ਵੱਖ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਕੰਮ ਕਰਨ ਦਾ ਮੌਕਾ ਮਿਲੇਗਾ। ਇਸੇ ਦੌਰਾਨ ਸਟਰੀਟ ਲਾਈਟ ਐਡਹਾਕ ਕਮੇਟੀ ਦੇ ਚੇਅਰਮੈਨ ਅਮਿਤ ਢੱਲ ਨੂੰ ਅਹੁਦੇ ਤੋਂ ਹਟਾ ਕੇ ਕੌਂਸਲਰ ਜਗੀਰ ਸਿੰਘ ਨੂੰ ਨਵਾਂ ਚੇਅਰਮੈਨ ਬਣਾਇਆ ਗਿਆ ਹੈ। ਅਮਿਤ ਢੱਲ ਨੂੰ ਜਦੋਂ ਐਡਹਾਕ ਕਮੇਟੀਆਂ ਦਾ ਗਠਨ ਕੀਤਾ ਗਿਆ ਸੀ ਤਾਂ ਸਟਰੀਟ ਲਾਈਟ ਕਮੇਟੀ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਹੁਣ ਉਨ੍ਹਾਂ ਦੀ ਥਾਂ ਜਗੀਰ ਸਿੰਘ ਦੀ ਨਿਯੁਕਤੀ ਨੂੰ ਨਗਰ ਨਿਗਮ ਦੇ ਅੰਦਰ ਇੱਕ ਮਹੱਤਵਪੂਰਨ ਬਦਲਾਅ ਵਜੋਂ ਦੇਖਿਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ-ਹਿੱਕੀ ਅਗਲੀ ਖ਼ਬਰ ਐੱਫ. ਬੀ. ਆਈ. ਨੂੰ ਲੋੜੀਂਦਾ ਮੁਲਜ਼ਮ ਮਨਜੀਤ ਸਿੰਘ ਬੇਦੀ 14 ਦਿਨਾਂ ਲਈ ਨਿਆਇਕ ਹਿਰਾਸਤ ’ਚ ਭੇਜਿਆ
Ad Position 24