ਜਨਤਕ ਥਾਵਾਂ ’ਤੇ ਸ਼ਰਾਬ ਪੀਣ ਤੋਂ ਗੁਰੇਜ਼ ਕਰਨ ਦੀ ਹਦਾਇਤ
ਜਲੰਧਰ, 8 ਸਤੰਬਰ (ਸ਼ਿਵ)-ਆਬਕਾਰੀ ਵਿਭਾਗ ਵਲੋਂ ਲੋਕਾਂ ਨੂੰ ਜਨਤਕ ਥਾਵਾਂ ’ਤੇ ਸ਼ਰਾਬ ਪੀਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਸੰਬੰਧੀ ਆਬਕਾਰੀ ਵਿਭਾਗ ਵੱਲੋਂ ਕੀਤੀ ਗਈ ਇੱਕ ਮੀਟਿੰਗ ਦੌਰਾਨ ਕਾਰੋਬਾਰੀਆਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ।
ਜਲੰਧਰ, 8 ਸਤੰਬਰ (ਸ਼ਿਵ)-ਆਬਕਾਰੀ ਵਿਭਾਗ ਵਲੋਂ ਲੋਕਾਂ ਨੂੰ ਜਨਤਕ ਥਾਵਾਂ ’ਤੇ ਸ਼ਰਾਬ ਪੀਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਸੰਬੰਧੀ ਆਬਕਾਰੀ ਵਿਭਾਗ ਵੱਲੋਂ ਕੀਤੀ ਗਈ ਇੱਕ ਮੀਟਿੰਗ ਦੌਰਾਨ ਕਾਰੋਬਾਰੀਆਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ। ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਜਨਤਕ ਥਾਵਾਂ ’ਤੇ ਸ਼ਰਾਬ ਪੀਣ ਨਾਲ ਸ਼ਹਿਰ ਦੀ ਦਿੱਖ ਅਤੇ ਮਾਹੌਲ ’ਤੇ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਅਦਾਰਿਆਂ ਨੂੰ ਵਿਸ਼ੇਸ਼ ਧਿਆਨ ਦੇ ਕੇ ਆਬਕਾਰੀ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨੀ ਚਾਹੀਦੀ ਹੈ। ਅਧਿਕਾਰੀਆਂ ਨੇ ਕਾਰੋਬਾਰੀਆਂ ਨੂੰ ਕਿਹਾ ਕਿ ਉਹ ਆਪਣੇ ਅਦਾਰਿਆਂ ’ਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਨਾ ਹੋਣ ਦੇਣ। ਇਸ ਮੌਕੇ ਜਸਪ੍ਰੀਤ ਸਿੰਘ, ਯੋਗੇਸ਼ ਮਿੱਤਲ, ਸੋਮਨਾਥ ਮਾਹੀ, ਰਮਨ ਭਗਤ ਸਮੇਤ ਹੋਰ ਵਿਅਕਤੀ ਹਾਜ਼ਰ ਸਨ।