09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਮਰਵਾਹਾ, ਰਾਜੂ ਮੱਕੜ ਤੇ ਵਿਰਦੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਜਨਰਲ ਕੌਂਸਲ ਦੇ ਮੈਂਬਰ ਬਣੇ

ਜਲੰਧਰ, 8 ਸਤੰਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਵੱਖ-ਵੱਖ ਖੇਤਰਾਂ ਦੀ ਨੁਮਾਇੰਦਗੀ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ਤੋਂ ਜਨਰਲ ਕੌਂਸਲ ਲਈ ਮੈਂਬਰਾਂ ਦਾ ਐਲਾਨ ਕੀਤਾ ਗਿਆ ਹੈ । ਜਿਸ ਤਹਿਤ ਜਲੰਧਰ ਉੱਤਰੀ ਵਿਧਾਨ ਸਭਾ ਹਲਕੇ ਤੋਂ ਸ.

Ad Position 21
repet_subhas-goyals [Copy P29]
ਗੁਰਜੀਤ ਸਿੰਘ ਮਰਵਾਹਾ, ਜਗਦੀਪ ਸਿੰਘ ਵਿਰਦੀ, ਸੁਖਵਿੰਦਰ ਸਿੰਘ ਰਾਜੂ ਮੱਕੜ 09-09-2026
ਜਲੰਧਰ, 8 ਸਤੰਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਵੱਖ-ਵੱਖ ਖੇਤਰਾਂ ਦੀ ਨੁਮਾਇੰਦਗੀ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ਤੋਂ ਜਨਰਲ ਕੌਂਸਲ ਲਈ ਮੈਂਬਰਾਂ ਦਾ ਐਲਾਨ ਕੀਤਾ ਗਿਆ ਹੈ । ਜਿਸ ਤਹਿਤ ਜਲੰਧਰ ਉੱਤਰੀ ਵਿਧਾਨ ਸਭਾ ਹਲਕੇ ਤੋਂ ਸ. ਗੁਰਜੀਤ ਸਿੰਘ ਮਰਵਾਹਾ, ਸੁਖਵਿੰਦਰ ਸਿੰਘ ਰਾਜੂ ਮੱਕੜ ਤੇ ਜਗਦੀਪ ਸਿੰਘ ਵਿਰਦੀ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ । ਇਨ੍ਹਾਂ ਨਿਯੁਕਤੀਆਂ ਦਾ ਸਵਾਗਤ ਕਰਦਿਆਂ ਜਲੰਧਰ ਉੱਤਰੀ ਦੇ ਹਲਕਾ ਇੰਚਾਰਜ ਸ. ਹਰਿੰਦਰ ਸਿੰਘ ਢੀਂਡਸਾ ਨੇ ਪਾਰਟੀ ਹਾਈਕਮਾਨ ਤੇ ਵਿਸ਼ੇਸ਼ ਤੌਰ ’ਤੇ ਸ. ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ । ਉਨ੍ਹਾਂ ਕਿਹਾ ਕਿ ਇਹ ਆਗੂ ਲੰਬੇ ਸਮੇਂ ਤੋਂ ਪਾਰਟੀ ਦੀਆਂ ਗਤੀਵਿਧੀਆਂ ਅਤੇ ਹਿੱਤਾਂ ਲਈ ਸਰਗਰਮੀ ਨਾਲ ਕੰਮ ਕਰ ਰਹੇ ਹਨ ਤੇ ਉਨ੍ਹਾਂ ਦੀ ਨਿਯੁਕਤੀ ਨਾਲ ਜਲੰਧਰ ਉੱਤਰੀ ਦੇ ਸਮਾਜਿਕ ਭਾਈਚਾਰੇ ਵਿੱਚ ਪਾਰਟੀ ਦੀ ਪਹੁੰਚ ਹੋਰ ਮਜ਼ਬੂਤ ਹੋਵੇਗੀ । ਸ. ਹਰਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ (ਬ) ਦੀ ਆਵਾਜ਼ ਨੂੰ ਉਠਾਉਣ ਲਈ ਵਚਨਬੱਧ ਹਨ ਅਤੇ ਪਾਰਟੀ ਦੇ ਵੱਖ-ਵੱਖ ਵਰਗਾਂ ਵਿੱਚ ਯੋਗ ਅਤੇ ਮਿਹਨਤੀ ਆਗੂਆਂ ਨੂੰ ਜ਼ਿੰਮੇਵਾਰੀਆਂ ਸੌਂਪ ਕੇ ਜਨਤਾ ਨਾਲ ਸਿੱਧਾ ਸੰਪਰਕ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ । ਉਨ੍ਹਾਂ ਨੇ ਗੁਰਜੀਤ ਸਿੰਘ ਮਰਵਾਹਾ, ਸ. ਸੁਖਵਿੰਦਰ ਸਿੰਘ ਰਾਜੂ ਮੱਕੜ ਤੇ ਸ. ਜਗਦੀਪ ਸਿੰਘ ਵਿਰਦੀ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ।
Ad Position 22
No active advertisement
ਪਿਛਲੀ ਖ਼ਬਰ ਆਰ.ਵੀ.ਐਫ਼ ਨੇ ਟਰੱਕ ਚਾਲਕਾਂ ਲਈ ਲਗਾਇਆ ਮੁਫ਼ਤ ਅੱਖਾਂ ਦੀ ਜਾਂਚ ਦਾ ਕੈਂਪ ਅਗਲੀ ਖ਼ਬਰ ਸੇਂਟ ਸੋਲਜਰ ਮੈਨੇਜਮੈਂਟ ਐਂਡ ਟੈਕਨੀਕਲ ਇੰਸਟੀਚਿਊਟ, ਕਪੂਰਥਲਾ ਰੋਡ ਵਿਖੇ ਸ਼ਾਨਦਾਰ ਵਿਦਾਇਗੀ ਸਮਾਰੋਹ
Ad Position 24