09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

16 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਕਾਬੂ

ਆਦਮਪੁਰ, 8 ਸਤੰਬਰ( ਹਰਪ੍ਰੀਤ ਸਿੰਘ)-ਥਾਣਾ ਆਦਮਪੁਰ ਪੁਲਿਸ ਨੇ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਬਲਵਿੰਦਰ ਸਿੰਘ ਉਰਫ਼ ਬਬਲੂ, ਪੁੱਤਰ ਮਲਕੀਤ ਸਿੰਘ, ਵਾਸੀ ਲੇਸੜੀਵਾਲ (ਥਾਣਾ ਆਦਮਪੁਰ, ਜ਼ਿਲ੍ਹਾ ਜਲੰਧਰ) ਵਜੋਂ ਹੋਈ ਹੈ ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਆਦਮਪੁਰ, 8 ਸਤੰਬਰ( ਹਰਪ੍ਰੀਤ ਸਿੰਘ)-ਥਾਣਾ ਆਦਮਪੁਰ ਪੁਲਿਸ ਨੇ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਬਲਵਿੰਦਰ ਸਿੰਘ ਉਰਫ਼ ਬਬਲੂ, ਪੁੱਤਰ ਮਲਕੀਤ ਸਿੰਘ, ਵਾਸੀ ਲੇਸੜੀਵਾਲ (ਥਾਣਾ ਆਦਮਪੁਰ, ਜ਼ਿਲ੍ਹਾ ਜਲੰਧਰ) ਵਜੋਂ ਹੋਈ ਹੈ । ਮਿਲੀ ਜਾਣਕਾਰੀ ਮੁਤਾਬਕ, ਏ.ਐੱਸ.ਆਈ. ਜਗਜੀਤ ਸਿੰਘ ਪੁਲਿਸ ਪਾਰਟੀ ਸਮੇਤ ਚੂਹੜਵਾਲੀ ਨਹਿਰ ਪੁਲੀ ਖੇਤਰ ‘ਚ ਗਸ਼ਤ ‘ਤੇ ਤਾਇਨਾਤ ਸਨ। ਇਸੇ ਦੌਰਾਨ ਸ਼ੱਕ ਦੇ ਆਧਾਰ ‘ਤੇ ਬਲਵਿੰਦਰ ਸਿੰਘ ਉਰਫ਼ ਬਬਲੂ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ, ਤਾਂ ਉਸ ਦੇ ਕਬਜ਼ੇ ਵਿੱਚੋਂ 16 ਖੁੱਲ੍ਹੀਆਂ ਸੰਤਰੀ ਰੰਗ ਦੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਥਾਣਾ ਆਦਮਪੁਰ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਤਫ਼ਤੀਸ਼ੀ ਅਫ਼ਸਰ ਨੇ ਦੱਸਿਆ ਕਿ ਮੁਲਜ਼ਮ ਤੋਂ ਅਗਲੇਰੀ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਇਹ ਗੋਲੀਆਂ ਕਿੱਥੋਂ ਲਿਆਇਆ ਸੀ।
Ad Position 22
No active advertisement
ਪਿਛਲੀ ਖ਼ਬਰ ਮੱਲ੍ਹਣ ਜਠੇਰਿਆਂ ਦਾ ਸਾਲਾਨਾ ਸਮਾਗਮ ਕੱਲ੍ਹ ਅਗਲੀ ਖ਼ਬਰ ਅਦਾਲਤ ਦੇ ਸਟੇਅ ਹੁਕਮਾਂ ਦੇ ਬਾਵਜੂਦ ‘ਭਰਾਵਾਂ’ ਵਲੋਂ ਸਾਂਝੀ ਮੋਟਰ ਪੁੱਟਣ ਦਾ ਦੋਸ਼
Ad Position 24