ਪੰਜਾਬ ਪੁਲਿਸ ਦੀ ਜਨਤਕ ਸ਼ਿਕਾਇਤ ਨਿਵਾਰਨ ਪ੍ਰਣਾਲੀ ’ਚ ਜਲਦ ਹੋਣਗੇ ਵੱਡੇ ਸੁਧਾਰ-ਸਪੈਸ਼ਲ ਡੀ.ਜੀ.ਪੀ. ਰਾਏ
ਜਲੰਧਰ, 9 ਸਤੰਬਰ (ਜਤਿੰਦਰ ਪੰਮੀ)-ਪੰਜਾਬ ਪੁਲਿਸ ਦੀ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਤੇ ਲੋਕ-ਪੱਖੀ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਇਸ ਤਹਿਤ ਪੁਰਾਣੀ ਪ੍ਰਣਾਲੀ ’ਚ ਸੁਧਾਰ ਦੇ ਨਾਲ-ਨਾਲ ਦੂਜੇ ਰਾਜਾਂ ਦੀ ਸ਼ਿਕਾਇਤ ਨਿਵਾਰਨ ਪ੍ਰਣਾਲੀ ’ਚ ਕੀਤੇ ਗਏ ਸੁਧਾਰਾਂ ਦਾ ਵੀ ਅਧਿਐਨ ਕੀਤਾ ਜਾ ਰਿਹਾ ਹੈ ਤਾਂ ਜੋ ਸ਼ਿਕਾਇਤਕਰਤਾਵਾਂ ਦੀਆਂ ਸ਼ਿਕਾਇਤਾਂ ਦਾ ਜਲਦ ਅਤੇ ਸਮੇਂ ਸਿਰ ਨਿਪਟਾਰਾ ਹੋ ਸਕੇ।
ਪ
ਪ੍ਰੈੱਸ ਕਾਨਫਰੰਸ ਦੌਰਾਨ ਗੱਲਬਾਤ ਕਰਦੇ ਹੋਏ ਸਪੈਸ਼ਲ ਡੀ.ਜੀ.ਪੀ. ਏ. ਐੱਸ. ਰਾਏ। ਨਾਲ ਹਨ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਏ. ਡੀ. ਸੀ. ਪੀ. (ਆਪ੍ਰੇਸ਼ਨ ਤੇ ਸਕਿਓਰਿਟੀ) ਡਾ. ਮਨਪ੍ਰੀਤ ਕੌਰ ਅਤੇ ਹੋਰ ਅਧਿਕਾਰੀ। ਤਸਵੀਰ : ਜੀ. ਪੀ. ਸਿੰਘ
10-09-2026
ਜਲੰਧਰ, 9 ਸਤੰਬਰ (ਜਤਿੰਦਰ ਪੰਮੀ)-ਪੰਜਾਬ ਪੁਲਿਸ ਦੀ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਤੇ ਲੋਕ-ਪੱਖੀ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਇਸ ਤਹਿਤ ਪੁਰਾਣੀ ਪ੍ਰਣਾਲੀ ’ਚ ਸੁਧਾਰ ਦੇ ਨਾਲ-ਨਾਲ ਦੂਜੇ ਰਾਜਾਂ ਦੀ ਸ਼ਿਕਾਇਤ ਨਿਵਾਰਨ ਪ੍ਰਣਾਲੀ ’ਚ ਕੀਤੇ ਗਏ ਸੁਧਾਰਾਂ ਦਾ ਵੀ ਅਧਿਐਨ ਕੀਤਾ ਜਾ ਰਿਹਾ ਹੈ ਤਾਂ ਜੋ ਸ਼ਿਕਾਇਤਕਰਤਾਵਾਂ ਦੀਆਂ ਸ਼ਿਕਾਇਤਾਂ ਦਾ ਜਲਦ ਅਤੇ ਸਮੇਂ ਸਿਰ ਨਿਪਟਾਰਾ ਹੋ ਸਕੇ। ਇਹ ਪ੍ਰਗਟਾਵਾ ਪੰਜਾਬ ਪੁਲਿਸ ਦੇ ਸਪੈਸ਼ਲ ਡੀ.ਜੀ.ਪੀ. ਏ.ਐਸ. ਰਾਏ ਨੇ ਬੁੱਧਵਾਰ ਨੂੰ ਇੱਥੇ ਕਮਿਸ਼ਨਰੇਟ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਮੀਨੀ ਪੱਧਰ ’ਤੇ ਆ ਰਹੀਆਂ ਸਮੱਸਿਆਵਾਂ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਪ੍ਰੈੱਸ ਕਾਨਫਰੰਸ ਦੌਰਾਨ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਵਲੋਂ ਸ਼ਿਕਾਇਤਾਂ ਦੇ ਨਿਪਟਾਰੇ ਦੇ ਸਮੇਂ ਸਿਰ ਹੱਲ ਲਈ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ , ਏ.ਡੀ.ਸੀ.ਪੀ. (ਆਪ੍ਰਸ਼ਨ ਤੇ ਸਕਿਓਰਿਟੀ) ਡਾ. ਮਨਪ੍ਰੀਤ ਕੌਰ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਸਿਸਟਮ ਨੂੰ ਇਸ ਢੰਗ ਨਾਲ ਅਪਡੇਟ ਕੀਤਾ ਜਾ ਰਿਹਾ ਹੈ ਕਿ ਸ਼ਿਕਾਇਤਕਰਤਾਂ ਨੂੰ ਇਸ ਸਬੰਧੀ ਨਾਲ ਦੀ ਨਾਲ ਜਾਣਕਾਰੀ ਮਿਲਦੀ ਰਹੇ ਕਿ ਉਸ ਦਾ ਕੇਸ ਕਿਸ ਪੱਧਰ ’ਤੇ ਵਿਚਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਇਕ ਤਾਂ ਸਮੇਂ ਦੀ ਬੱਚਤ ਹੋਵੇਗੀ ਦੂਜਾ ਸ਼ਿਕਾਇਤਕਰਤਾ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਦੇ ਆਪਣੀ ਸ਼ਿਕਾਇਤ ਦੇ ਨਿਪਟਾਰੇ ਸਬੰਧੀ ਜਾਣਕਾਰੀ ਮਿਲਦੀ ਰਹੇਗੀ। ਸਪੈਸ਼ਲ ਡੀ.ਜੀ.ਪੀ. ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਜ਼ਮੀਨੀ ਪੱਧਰ ‘ਤੇ ਖੁਦ ਜਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਯਤਨ ਕਰਨ, ਇਸ ਦੇ ਨਾਲ ਲੋਕਾਂ ਵਿੱਚ ਪੁਲਿਸ ਤੇ ਕਾਨੂੰਨ ਪ੍ਰਤੀ ਵਿਸ਼ਵਾਸ ਮਜ਼ਬੂਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਥਾਣਿਆਂ ’ਚ ਪੈਂਡਿੰਗ ਪਈਆਂ ਸ਼ਿਕਾਇਤਾਂ ਦਾ ਵੀ ਜਲਦ ਨਿਪਟਾਰਾ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਉੱਚ ਅਧਿਕਾਰੀਆਂ ਵੱਲੋਂ ਜਲਦ ਹੀ ਸ਼ਿਕਾਇਤਾਂ ਦੇ ਨਿਪਟਾਰੇ ਲਈ ਨਿਰਧਾਰਤ ਸਮਾਂ ਸੀਮਾ ਤੈਅ ਕੀਤੀ ਜਾਵੇਗੀ।